ਉੱਤਰਾਖੰਡ ਦੇ ਪੌੜੀ ਜ਼ਿਲ੍ਹੇ ''ਚ ਜੰਗਲੀ ਜਾਨਵਰ ਦੇ ਹਮਲੇ ''ਚ ਬੱਚੇ ਦੀ ਮੌਤ
Sunday, Feb 04, 2024 - 09:07 PM (IST)
ਪੌੜੀ — ਉਤਰਾਖੰਡ ਦੇ ਪੌੜੀ ਜ਼ਿਲ੍ਹੇ 'ਚ ਜੰਗਲੀ ਜਾਨਵਰ ਦੇ ਹਮਲੇ 'ਚ ਇਕ ਬੱਚੇ ਦੀ ਮੌਤ ਹੋ ਗਈ। ਜੰਗਲਾਤ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਇਹ ਘਟਨਾ ਖੀਰਸੂ ਬਲਾਕ ਦੇ ਨੇੜੇ ਗਵਾੜ ਪਿੰਡ ਵਿੱਚ ਸ਼ਨੀਵਾਰ ਸ਼ਾਮ ਨੂੰ ਵਾਪਰੀ ਜਦੋਂ ਘਰ ਦੇ ਕੋਲ ਖੇਤ ਵਿੱਚ ਦੋਸਤਾਂ ਨਾਲ ਖੇਡ ਰਹੇ 11 ਸਾਲਾ ਅੰਕਿਤ 'ਤੇ ਇੱਕ ਜੰਗਲੀ ਜਾਨਵਰ ਨੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ - ਉੱਤਰਾਖੰਡ ਕੈਬਨਿਟ ਨੇ UCC ਨੂੰ ਦਿੱਤੀ ਮਨਜ਼ੂਰੀ, ਸੋਮਵਾਰ ਨੂੰ ਕੀਤਾ ਜਾਵੇਗਾ ਵਿਧਾਨ ਸਭਾ 'ਚ ਪੇਸ਼
ਉਸ ਨੇ ਦੱਸਿਆ ਕਿ ਅੰਕਿਤ ਦੇ ਚੀਕਣ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋਣ ਲੱਗੇ ਤਾਂ ਜਾਨਵਰ ਉਥੋਂ ਭੱਜ ਗਿਆ। ਜ਼ਖ਼ਮੀ ਹਾਲਤ ਵਿੱਚ ਅੰਕਿਤ ਨੂੰ ਤੁਰੰਤ ਨਜ਼ਦੀਕੀ ਸ਼੍ਰੀਕੋਟ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕਾਂ ਨੇ ਜੰਗਲੀ ਜਾਨਵਰ ਨੂੰ ਫੜਨ ਦੀ ਮੰਗ ਕੀਤੀ ਹੈ, ਜਿਸ ਤੋਂ ਬਾਅਦ ਰੇਂਜਰ ਲਲਿਤ ਮੋਹਨ ਨੇਗੀ ਦੀ ਅਗਵਾਈ 'ਚ ਜੰਗਲਾਤ ਵਿਭਾਗ ਦੀ ਟੀਮ ਪਿੰਡ ਪਹੁੰਚੀ।
ਪੁਲਸ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ। ਗੜ੍ਹਵਾਲ ਜੰਗਲਾਤ ਮੰਡਲ ਦੇ ਡਵੀਜ਼ਨਲ ਜੰਗਲਾਤ ਅਧਿਕਾਰੀ ਸਵਪਨਿਲ ਅਨਿਰੁਧ ਨੇ ਦੱਸਿਆ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੰਕਿਤ 'ਤੇ ਚੀਤੇ ਜਾਂ ਕਿਸੇ ਹੋਰ ਜੰਗਲੀ ਜਾਨਵਰ ਨੇ ਹਮਲਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਕਰੀਬ ਇੱਕ ਮਹੀਨੇ ਤੋਂ ਉਸ ਇਲਾਕੇ ਵਿੱਚ ਚੀਤਾ ਨਜ਼ਰ ਨਹੀਂ ਆ ਰਿਹਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਲਾਕੇ ਵਿੱਚ ਲਗਾਤਾਰ ਗਸ਼ਤ ਜਾਰੀ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8