ਤੇਜ਼ ਰਫਤਾਰ ਦਾ ਕਹਿਰ : ਬਹਡਾਲਾ ''ਚ ਬਾਈਕ ਦੀ ਟੱਕਰ ਨਾਲ 4 ਸਾਲਾ ਬੱਚੀ ਦੀ ਮੌਤ
Thursday, Apr 06, 2023 - 06:06 PM (IST)

ਊਨਾ- ਊਨਾ-ਨੰਗਲ ਰੋਡ ਤਹਿਤ ਬਹਡਾਲਾ 'ਚ ਸੜਕ ਹਾਦਸੇ 'ਚ 4 ਸਾਲ ਦੀ ਇਕ ਬੱਚੀ ਦੀ ਮੌਤ ਹੋ ਗਈ। ਇਹ ਹਾਦਸਾ ਉਦੋਂ ਹੋਇਆ ਜਦੋਂ ਬੱਚੀ ਆਪਣੀ ਮਾਂ ਦੇ ਨਾਲ ਸੜਕ ਪਾਰ ਕਰ ਰਹੀ ਸੀ। ਇਸ ਦੌਰਾਨ ਤੇਜ਼ ਰਫਤਾਰ ਬਾਈਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਮਾਂ-ਧੀ ਦੋਵੇਂ ਬੂਰੀ ਤਰ੍ਹਾਂ ਜ਼ਖ਼ਮੀ ਹੋ ਗਈਆਂ।
ਮਾਂ-ਧੀ ਨੂੰ ਜ਼ਖ਼ਮੀ ਹਾਲਤ 'ਚ ਖੇਤਰੀ ਹਸਪਤਾਲ ਲਿਆਂਦਾ ਗਿਆ ਜਿੱਥੇ 4 ਸਾਲਾ ਬੱਚੀ ਦੀ ਮੌਤ ਹੋ ਗਈ। ਉੱਥੇ ਹੀ ਮਾਂ ਰੂਬਾਨਾ ਸਥਾਈ ਨਿਵਾਸੀ ਬਿਹਾਰ ਦਾ ਇਲਾਜ ਚੱਲ ਰਿਹਾ ਹੈ। ਪੁਲਸ ਨੇ ਇਸ ਸੰਬੰਧ 'ਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।