ਬੋਰਵੈੱਲ ਹਾਦਸਾ : 16 ਘੰਟੇ ਦੇ ਬਚਾਅ ਕਾਰਜ ਤੋਂ ਬਾਅਦ ਜ਼ਿੰਦਗੀ ਦੀ ਜੰਗ ਹਾਰਿਆ ਸੁਮਿਤ
Sunday, Dec 29, 2024 - 12:31 PM (IST)
ਭੋਪਾਲ : ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ 'ਚ 140 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੇ 10 ਸਾਲਾ ਬੱਚੇ ਨੂੰ 16 ਘੰਟੇ ਦੇ ਬਚਾਅ ਕਾਰਜ ਤੋਂ ਬਾਅਦ ਬਾਹਰ ਕੱਢਿਆ ਅਤੇ ਐਤਵਾਰ ਨੂੰ ਹਸਪਤਾਲ ਲਿਜਾਇਆ ਗਿਆ। ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਸੁਮਿਤ ਮੀਨਾ ਨਾਂ ਦਾ ਬੱਚਾ ਗੁਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 50 ਕਿਲੋਮੀਟਰ ਦੂਰ ਪਿਪਲੀਆ ਪਿੰਡ 'ਚ ਸ਼ਨੀਵਾਰ ਸ਼ਾਮ ਕਰੀਬ 5 ਵਜੇ ਬੋਰਵੈੱਲ 'ਚ ਡਿੱਗਿਆ ਸੀ। ਪਿੱਪਲੀਆ ਪਿੰਡ ਰਾਘੋਗੜ੍ਹ ਵਿਧਾਨ ਸਭਾ ਹਲਕੇ ਵਿੱਚ ਪੈਂਦਾ ਹੈ।
ਇਹ ਵੀ ਪੜ੍ਹੋ - ਰੂਹ ਕੰਬਾਊ ਹਾਦਸਾ : ਭਿਆਨਕ ਹਾਦਸੇ 'ਚ ਕਾਰ ਨੂੰ ਲੱਗੀ ਅੱਗ, ਜ਼ਿੰਦਾ ਸੜੇ ਚਾਰ ਨੌਜਵਾਨ
ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਸਵੇਰੇ ਕਰੀਬ 9.30 ਵਜੇ ਬੱਚੇ ਨੂੰ ਬੋਰਵੈੱਲ ਵਿਚੋਂ ਬਾਹਰ ਕੱਢਿਆ ਗਿਆ ਹੈ। ਗੁਨਾ ਦੇ ਪੁਲਸ ਸੁਪਰਡੈਂਟ ਸੰਜੀਵ ਸਿਨਹਾ ਨੇ ਦੱਸਿਆ ਕਿ ਬੱਚੇ ਨੂੰ ਲਾਈਫ ਸਪੋਰਟ ਸਿਸਟਮ 'ਤੇ ਰੱਖ ਕੇ ਰਾਘੋਗੜ੍ਹ ਦੇ ਇਕ ਹਸਪਤਾਲ ਲਿਜਾਇਆ ਗਿਆ ਹੈ। ਬੱਚੇ ਦੀ ਹਾਲਤ ਪੁੱਛਣ ’ਤੇ ਅਧਿਕਾਰੀ ਨੇ ਕਿਹਾ ਕਿ ਇਸ ਬਾਰੇ ਡਾਕਟਰ ਹੀ ਜਾਣਕਾਰੀ ਦੇ ਸਕਣਗੇ। ਰਾਘੋਗੜ੍ਹ ਦੇ ਕਾਂਗਰਸੀ ਵਿਧਾਇਕ ਜੈਵਰਧਨ ਸਿੰਘ ਨੇ ਮੌਕੇ ਤੋਂ ਫ਼ੋਨ 'ਤੇ ਗੱਲਬਾਤ ਕਰਦਿਆਂ ਦੱਸਿਆ ਕਿ ਬਚਾਅ ਕਰਮੀਆਂ ਨੇ ਰਾਤ ਭਰ ਕੰਮ ਕੀਤਾ ਅਤੇ ਟੋਏ ਅਤੇ ਬੋਰਵੈੱਲ ਦੇ ਵਿਚਕਾਰ ਸਮਾਨਾਂਤਰ ਟੋਆ ਪੁੱਟ ਕੇ ਲੜਕੇ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ - Airport 'ਤੇ Landing ਸਮੇਂ ਜਹਾਜ਼ ਬਲਾਸਟ, ਹੁਣ ਤੱਕ 62 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਓ ਵੀਡੀਓ
ਗੁਨਾ ਦੇ ਜ਼ਿਲ੍ਹਾ ਮੈਜਿਸਟਰੇਟ ਸਤੇਂਦਰ ਸਿੰਘ ਨੇ ਦੱਸਿਆ ਕਿ ਬੱਚਾ ਕਰੀਬ 39 ਫੁੱਟ ਦੀ ਡੂੰਘਾਈ ਵਿੱਚ ਫਸਿਆ ਹੋਇਆ ਸੀ। ਬੋਰਵੈੱਲ ਕਰੀਬ 140 ਫੁੱਟ ਡੂੰਘਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਬੋਰਵੈੱਲ ਵਿੱਚ ਪਾਣੀ ਨਹੀਂ ਸੀ, ਇਸ ਲਈ ਇਸ ਨੂੰ ਕਵਰ ਨਹੀਂ ਕੀਤਾ ਗਿਆ। ਸ਼ਨੀਵਾਰ ਦੇਰ ਸ਼ਾਮ ਭੋਪਾਲ ਤੋਂ ਪਹੁੰਚੀ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੀ ਟੀਮ ਨੇ ਬਚਾਅ ਕਾਰਜ ਵਿੱਚ ਮਦਦ ਕੀਤੀ। ਕਾਫੀ ਦੇਰ ਤੱਕ ਉਸ ਨੂੰ ਨਾ ਮਿਲਣ 'ਤੇ ਸੁਮਿਤ ਦੇ ਪਰਿਵਾਰਕ ਮੈਂਬਰ ਘਬਰਾ ਗਏ। ਇੱਕ ਸਥਾਨਕ ਵਿਅਕਤੀ ਨੇ ਦੱਸਿਆ ਕਿ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਪਤਾ ਲੱਗਾ ਕਿ ਉਹ ਬੋਰਵੈੱਲ ਵਿੱਚ ਡਿੱਗਿਆ ਹੋਇਆ ਸੀ।
ਇਹ ਵੀ ਪੜ੍ਹੋ - 'ਆਪ' ਸਰਕਾਰ ਦਾ ਨਵੇਂ ਸਾਲ 'ਤੇ ਵੱਡਾ ਤੋਹਫ਼ਾ, 50 ਫ਼ੀਸਦੀ ਤੱਕ ਘਟਾਏ ਬਿਜਲੀ ਚਾਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8