ਗੁਆਂਢੀ ਨੇ 4 ਸਾਲਾ ਬੱਚੀ ਨਾਲ ਕੀਤਾ ਜਬਰ ਜ਼ਿਨਾਹ, ਮਾਸੂਮ ਹਸਪਤਾਲ ''ਚ ਦਾਖ਼ਲ

Sunday, May 16, 2021 - 03:48 PM (IST)

ਗੁਆਂਢੀ ਨੇ 4 ਸਾਲਾ ਬੱਚੀ ਨਾਲ ਕੀਤਾ ਜਬਰ ਜ਼ਿਨਾਹ, ਮਾਸੂਮ ਹਸਪਤਾਲ ''ਚ ਦਾਖ਼ਲ

ਬਾਂਦਾ- ਉੱਤਰ ਪ੍ਰਦੇਸ਼ 'ਚ ਬਾਂਦਾ ਜ਼ਿਲ੍ਹੇ ਦੇ ਜਸਪੁਰਾ ਥਾਣਾ ਖੇਤਰ ਦੇ ਇਕ ਪਿੰਡ 'ਚ 4 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਾਂਦਾ ਦੇ ਐਡੀਸ਼ਨਲ ਪੁਲਸ ਸੁਪਰਡੈਂਟ (ਏ.ਐੱਸ.ਪੀ.) ਮਹੇਂਦਰ ਪ੍ਰਤਾਪ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਜਸਪੁਰਾ ਥਾਣਾ ਦੇ ਇਕ ਪਿੰਡ 'ਚ 4 ਸਾਲਾ ਬੱਚੀ ਸ਼ਨੀਵਾਰ ਰਾਤ ਘਰ ਦੇ ਬਾਹਰ ਸੌਂ ਰਹੀ ਸੀ, ਉਦੋਂ ਗੁਆਂਢੀ ਨੌਜਵਾਨ ਉਮੇਸ਼ (22) ਉਸ ਨੂੰ ਚੁੱਕ ਕੇ ਲੈ ਗਿਆ ਅਤੇ ਉਸ ਨਾਲ ਜਬਰ ਜ਼ਿਨਾਹ ਕੀਤਾ।

ਇਹ ਵੀ ਪੜ੍ਹੋ : ਮਹਾਰਾਸ਼ਟਰ 'ਚ ਮਾਸੂਮਾਂ 'ਤੇ ਮੰਡਰਾਇਆ ਕੋਰੋਨਾ ਸੰਕਟ, 43 ਦਿਨਾਂ 'ਚ 76 ਹਜ਼ਾਰ ਤੋਂ ਵੱਧ ਬੱਚੇ ਹੋਏ ਪਾਜ਼ੇਟਿਵ

ਉਨ੍ਹਾਂ ਦੱਸਿਆ ਕਿ ਬੱਚੀ ਦੇ ਬੇਹੋਸ਼ ਹੋਣ 'ਤੇ ਦੋਸ਼ੀ ਨੌਜਵਾਨ ਉਸ ਨੂੰ ਹਾਦਸੇ ਵਾਲੀ ਜਗ੍ਹਾ 'ਤੇ ਹੀ ਛੱਡ ਕੇ ਫਰਾਰ ਹੋ ਗਿਆ ਹੈ, ਜਿਸ ਨੂੰ ਐਤਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਏ.ਐੱਸ.ਪੀ. ਨੇ ਦੱਸਿਆ ਕਿ ਬੱਚੀ ਨੂੰ ਗੰਭੀਰ ਹਾਲਤ 'ਚ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਸਥਿਤੀ 'ਚ ਸੁਧਾਰ ਹੋ ਰਿਹਾ ਹੈ।

ਇਹ ਵੀ ਪੜ੍ਹੋ : ਕੋਰੋਨਾ ਪਾਜ਼ੇਟਿਵ ਹੋਣ ਦੇ ਬਾਵਜੂਦ ਹਸਪਤਾਲ 'ਚ ਪੋਚਾ ਲਗਾਉਂਦੇ ਦਿੱਸੇ ਮਿਜ਼ੋਰਮ ਦੇ ਮੰਤਰੀ, ਤਸਵੀਰ ਹੋਈ ਵਾਇਰਲ


author

DIsha

Content Editor

Related News