ਮੁੰਡੇ ਨੂੰ ਟਰੱਕ ਨੇ ਦਰੜਿਆ, ਹੋਈ ਦਰਦਨਾਕ ਮੌਤ
Thursday, Feb 06, 2025 - 09:50 AM (IST)
![ਮੁੰਡੇ ਨੂੰ ਟਰੱਕ ਨੇ ਦਰੜਿਆ, ਹੋਈ ਦਰਦਨਾਕ ਮੌਤ](https://static.jagbani.com/multimedia/2025_2image_09_50_369890668child.jpg)
ਫਤਿਹਾਬਾਦ- ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੇ ਰਤੀਆ 'ਚ ਇਕ 12 ਸਾਲਾ ਬੱਚੇ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਸਥਾਨਕ ਲੋਕਾਂ ਨੇ ਤੁਰੰਤ ਬੱਚੇ ਨੂੰ ਹਸਪਤਾਲ ਦਾਖਲ ਕਰਵਾਇਆ। ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਕਰਮਵੀਰ ਦਾ 12 ਸਾਲਾ ਪੁੱਤਰ ਅਜੈਪਾਲ ਰਤੀਆ ਸਥਿਤ ਬਿਜਲੀ ਘਰ ਦੇ ਸਾਹਮਣੇ ਸੜਕ ਕਿਨਾਰੇ ਪੈਦਲ ਜਾ ਰਿਹਾ ਸੀ ਕਿ ਇਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਸਥਾਨਕ ਲੋਕਾਂ ਨੇ ਜ਼ਖਮੀ ਬੱਚੇ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਹਾਦਸੇ ਵਿਚ ਸ਼ਾਮਲ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।