ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ''ਤੇ ਨਹੀਂ ਮਨਾਉਣਾ ਚਾਹੀਦਾ ਬਾਲ ਦਿਵਸ : ਭਾਜਪਾ ਸੰਸਦ ਮੈਂਬਰ
Sunday, Apr 08, 2018 - 02:20 AM (IST)

ਨਵੀਂ ਦਿੱਲੀ— ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬਾਲ ਦਿਵਸ ਨੂੰ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ (14 ਨਵੰਬਰ) ਮੌਕੇ ਨਹੀਂ ਮਨਾਇਆ ਜਾਣਾ ਚਾਹੀਦਾ, ਸਗੋਂ ਇਸ ਨੂੰ 26 ਦਸੰਬਰ ਨੂੰ ਮਨਾਇਆ ਜਾਣਾ ਚਾਹੀਦਾ ਹੈ। ਇਸਦੇ ਪਿੱਛੇ ਦਲੀਲ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਮੁਗਲਾਂ ਨੇ ਹੱਤਿਆ ਕਰ ਦਿੱਤੀ ਸੀ ਅਤੇ ਉਨ੍ਹਾਂ ਦੀ ਸ਼ਹਾਦਤ ਬੱਚਿਆਂ ਨੂੰ ਪ੍ਰੇਰਿਤ ਕਰੇਗੀ। ਪ੍ਰਵੇਸ਼ ਵਰਮਾ ਵੈਸਟ ਦਿੱਲੀ ਲੋਕ ਸਭਾ ਖੇਤਰ ਤੋਂ ਭਾਜਪਾ ਦੇ ਵਿਧਾਇਕ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮਾਮਲੇ 'ਤੇ ਇਕ ਮੰਗ ਪੱਤਰ 'ਤੇ 60 ਸੰਸਦ ਮੈਂਬਰਾਂ ਦਾ ਸਮਰਥਨ ਪ੍ਰਾਪਤ ਕਰ ਲਿਆ ਹੈ ਅਤੇ ਇਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪਿਆ ਜਾਵੇਗਾ। ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ 14 ਨਵੰਬਰ ਨੂੰ ਬਾਲ ਦਿਵਸ ਦੀ ਥਾਂ ਚਾਚਾ ਦਿਵਸ ਦੇ ਤੌਰ 'ਤੇ ਮਨਾਇਆ ਜਾ ਸਕਦਾ ਹੈ।