ਬੱਚਿਆਂ ਦੇ ਵਿਵਾਦ ਨੂੰ ਲੈ ਕੇ ਹੋਇਆ ਖ਼ੂਨੀ ਸੰਘਰਸ਼, ਔਰਤ ਸਮੇਤ 2 ਲੋਕਾਂ ਦਾ ਗੋਲੀ ਮਾਰ ਕੇ ਕਤਲ

Monday, Apr 10, 2023 - 12:41 PM (IST)

ਮੇਰਠ- ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਦੇ ਖਰਖੌਦਾ ਖੇਤਰ 'ਚ ਬੱਚਿਆਂ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਹੋਏ ਖ਼ੂਨੀ ਸੰਘਰਸ਼ 'ਚ ਇਕ ਔਰਤ ਸਮੇਤ 2 ਲੋਕਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਐਡੀਸ਼ਨਲ ਪੁਲਸ ਸੁਪਰਡੈਂਟ ਕਮਲੇਸ਼ ਬਹਾਦੁਰ ਨੇ ਦੱਸਿਆ ਕਿ ਪਿਛਲੇ ਸ਼ੁੱਕਰਵਾਰ ਨੂੰ ਖਰਖੌਦਾ ਥਾਣਾ ਖੇਤਰ ਸਥਿਤ ਸਮੇਲਮੁਪਰ ਪਿੰਡ 'ਚ ਬੱਚਿਆਂ ਨੂੰ ਲੈ ਕੇ ਮੇਹਰਾਜ ਅਤੇ ਇਕਬਾਲ ਨਾਮੀ ਵਿਅਕਤੀਆਂ ਵਿਚਾਲੇ ਵਿਵਾਦ ਹੋਇਆ ਸੀ। ਉਸ ਸਮੇਂ ਪਿੰਡ ਵਾਸੀਆਂ ਨੇ ਵਿਚ ਆ ਕੇ ਮਾਮਲਾ ਸ਼ਾਂਤ ਕਰਵਾ ਦਿੱਤਾ ਸੀ। 

ਪੁਲਸ ਮੁਤਾਬਕ ਐਤਵਾਰ ਦੇਰ ਰਾਤ ਮੇਹਰਾਜ ਪਿੰਡ ਦੀ ਮਸਜਿਦ 'ਚ ਨਮਾਜ਼ ਪੜ੍ਹਨ ਜਾ ਰਿਹਾ ਸੀ ਤਾਂ ਦੋਵੇਂ ਪੱਖ ਇਕ ਵਾਰ ਫਿਰ ਆਹਮਣੇ-ਸਾਹਮਣੇ ਆ ਗਏ। ਇਸ ਦੌਰਾਨ ਚਲੀ ਗੋਲੀ ਲੱਗਣ ਨਾਲ ਮੇਹਰਾਜ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਲਾਜ ਦੌਰਾਨ ਹਸਪਤਾਲ 'ਚ ਉਸ ਦੀ ਮੌਤ ਹੋ ਗਈ। ਬਹਾਦੁਰ ਨੇ ਦੱਸਿਆ ਕਿ ਇਸ ਘਟਨਾ ਮਗਰੋਂ ਕੁਝ ਲੋਕ ਇਕਬਾਲ ਦੇ ਘਰ ਪਹੁੰਚੇ ਅਤੇ ਉਸ ਦੀ ਪਤਨੀ ਅਫਰੋਜ਼ ਨੂੰ ਗੋਲੀ ਮਾਰ ਦਿੱਤੀ। ਗੰਭੀਰ ਹਾਲਤ 'ਚ ਉਸ ਨੂੰ ਨੇੜੇ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 

PunjabKesari

ਘਟਨਾ ਮਗਰੋਂ ਦੋਹਾਂ ਪੱਖਾਂ ਦੇ ਲੋਕ ਘਰ ਤੋਂ ਫ਼ਰਾਰ ਹਨ। ਪੁਲਸ ਨੇ ਆਪਣੇ ਵਲੋਂ ਦੋਹਾਂ ਪੱਖਾਂ ਦੇ 6-6 ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਗ੍ਰਿਫ਼ਤਾਰੀ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਪਿੰਡ ਵਿਚ ਸਾਵਧਾਨੀ ਲਈ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।


Tanu

Content Editor

Related News