ਵੱਡੀ ਖ਼ਬਰ : ਭਾਰਤ 'ਚ 2 ਤੋਂ 18 ਸਾਲ ਦੇ ਬੱਚਿਆਂ ਲਈ ਕੋਵੈਕਸੀਨ ਨੂੰ ਮਿਲੀ ਮਨਜ਼ੂਰੀ

Tuesday, Oct 12, 2021 - 01:09 PM (IST)

ਵੱਡੀ ਖ਼ਬਰ : ਭਾਰਤ 'ਚ 2 ਤੋਂ 18 ਸਾਲ ਦੇ ਬੱਚਿਆਂ ਲਈ ਕੋਵੈਕਸੀਨ ਨੂੰ ਮਿਲੀ ਮਨਜ਼ੂਰੀ

ਨਵੀਂ ਦਿੱਲੀ- ਕੋਰੋਨਾ ਟੀਕਾਕਰਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਹੁਣ 2 ਤੋਂ18 ਸਾਲ ਦੇ ਬੱਚਿਆਂ ਨੂੰ ਕੋਵੈਕਸੀਨ ਦਾ ਟੀਕਾ ਲਗਾਇਆ ਜਾ ਸਕੇਗਾ। ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ ਇਸ ਦੀ ਮਨਜ਼ੂਰੀ ਦਿੱਤੀ ਹੈ। ਦੱਸਣਯੋਗ ਹੈ ਕਿ ਭਾਰਤ ਬਾਇਓਟੇਕ ਅਤੇ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਨੇ ਮਿਲ ਕੇ ਕੋਵੈਕਸੀਨ ਬਣਾਈ ਹੈ। ਇਹ ਭਾਰਤੀ ਕੋਰੋਨਾ ਟੀਕਾ ਹੈ। ਕੋਰੋਨਾ ਵਿਰੁੱਧ ਕੋਵੈਕਸੀਨ ਕਲੀਨਿਕਲ ਟ੍ਰਾਇਲ ’ਚ ਲਗਭਗ 78 ਫੀਸਦੀ ਅਸਰਦਾਰ ਸਾਬਿਤ ਹੋਈ ਸੀ। ਜਾਣਕਾਰੀ ਮਿਲੀ ਹੈ ਕਿ ਕੇਂਦਰ ਸਰਕਾਰ ਵਲੋਂ ਇਸ ਨੂੰ ਲੈ ਕੇ ਜਲਦ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਬੱਚਿਆਂ ਨੂੰ ਵੀ ਵੱਡਿਆਂ ਦੀ ਤਰ੍ਹਾਂ ਕੋਵੈਕਸੀਨ ਦੇ 2 ਟੀਕੇ ਲੱਗਣਗੇ। ਹੁਣ ਤੱਕ ਦੇ ਟ੍ਰਾਇਲ ’ਚ ਟੀਕੇ ਨਾਲ ਬੱਚਿਆਂ ਨੂੰ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਗੱਲ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ : ਕੋਰੋਨਾ ਦੀ ਰਫ਼ਤਾਰ ਹੋਈ ਮੱਠੀ, ਦੇਸ਼ ’ਚ ਪਿਛਲੇ 24 ਘੰਟਿਆਂ ’ਚ 14,313 ਨਵੇਂ ਮਾਮਲੇ ਆਏ ਸਾਹਮਣੇ

ਦੱਸਣਯੋਗ ਹੈ ਕਿ ਦੇਸ਼ ’ਚ ਕੋਰੋਨਾ ਦੀ ਰਫ਼ਤਾਰ ਹੁਣ ਮੱਠੀ ਪੈਣ ਲੱਗੀ ਹੈ। ਇਕ ਦਿਨ ’ਚ ਕੋਰੋਨਾ ਦੇ 14,313 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੰਗਲਵਾਰ ਨੂੰ ਦੇਸ਼ ’ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 3,39,85,920 ਹੋ ਗਈ। ਪਿਛਲੇ 224 ਦਿਨਾਂ ਦੀ ਮਿਆਦ ’ਚ, ਇਕ ਦਿਨ ’ਚ ਸਾਹਮਣੇ ਆਏ ਸੰਕਰਮਣ ਦੇ ਇਹ ਸਭ ਤੋਂ ਘੱਟ ਮਾਮਲੇ ਹਨ। ਉੱਥੇ ਹੀ 181 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ’ਚ ਇਸ ਮਹਾਮਾਰੀ ਨਾਲ ਜਾਨ ਗੁਆਉਣ ਵਾਲਿਆਂ ਦਾ ਅੰਕੜਾ ਸਾਢੇ 4 ਲੱਖ ਪਾਰ ਕਰ ਗਿਆ।

ਨੋਟ : ਸਰਕਾਰ ਵਲੋਂ ਬੱਚਿਆਂ ਦੇ ਕੋਰੋਨਾ ਟੀਕਾਕਰਨ ਸੰਬੰਧੀ ਲਏ ਫ਼ੈਸਲੇ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News