ਬੱਚਿਆਂ ਨੂੰ ਲੱਗੀਆਂ ਮੌਜਾਂ, ਛੁੱਟੀਆਂ ''ਚ ਹੋਇਆ ਵਾਧਾ

Sunday, Jan 19, 2025 - 09:15 AM (IST)

ਬੱਚਿਆਂ ਨੂੰ ਲੱਗੀਆਂ ਮੌਜਾਂ, ਛੁੱਟੀਆਂ ''ਚ ਹੋਇਆ ਵਾਧਾ

ਨੈਸ਼ਨਲ ਡੈਸਕ- ਉੱਤਰ ਭਾਰਤ 'ਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਖਰਾਬ ਮੌਸਮ ਨੂੰ ਲੈ ਕੇ ਕਈ ਸੂਬਿਆਂ 'ਚ ਵਿਦਿਆਰਥੀਆਂ ਲਈ ਲੰਬੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਸਕੂਲੀ ਵਿਦਿਆਰਥੀਆਂ ਦੀਆਂ ਛੁੱਟੀਆਂ ਵਿਚ ਵਾਧਾ ਕੀਤਾ ਗਿਆ ਹੈ।ਪਹਾੜਾਂ 'ਤੇ ਬਰਫ਼ਬਾਰੀ ਕਾਰਨ ਜੰਮੂ-ਕਸ਼ਮੀਰ ਵਿਚ ਠੰਡ ਨੇ ਹੋਰ ਜ਼ੋਰ ਫੜ੍ਹ ਲਿਆ ਹੈ। ਮੌਸਮ ਵਿਭਾਗ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਵਿਚ ਮੀਂਹ ਅਤੇ ਬਰਫ਼ਬਾਰੀ ਦਾ ਦੌਰ ਜਾਰੀ ਰਹੇਗਾ। ਜਿਸ ਦੇ ਚੱਲਦੇ ਸਕੂਲ ਬੰਦ ਰਹਿਣਗੇ। 12ਵੀਂ ਜਮਾਤ ਤੱਕ ਦੇ ਸਾਰੇ ਸਕੂਲ-ਕਾਲਜਾਂ ਨੂੰ 28 ਫਰਵਰੀ 2025 ਤੱਕ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ-ਫਿਲਮਾਂ 'ਚ ਵਾਪਸੀ ਕਰੇਗੀ ਇਸ ਵੱਡੇ ਕ੍ਰਿਕਟਰ ਦੀ ਪਤਨੀ

ਸਕੂਲ ਸਿੱਖਿਆ ਮੰਤਰੀ ਸਕੀਨਾ ਇੱਤੂ ਨੇ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਕ ਇਸ ਹੁਕਮ ਤਹਿਤ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਉਕਤ ਹੁਕਮ ਜਾਰੀ ਕੀਤਾ ਗਿਆ ਹੈ। ਸਾਰੇ ਸਕੂਲ 28 ਫਰਵਰੀ ਤੱਕ ਬੰਦ ਰਹਿਣਗੇ।

ਇਹ ਵੀ ਪੜ੍ਹੋ- Coldplay Concert ਤੋਂ ਪਹਿਲਾਂ ਭੋਲੇਨਾਥ ਦੇ ਦਰਬਾਰ ਪੁੱਜੇ ਕ੍ਰਿਸ ਮਾਰਟਿਨ

ਦੱਸ ਦੇਈਏ ਕਿ ਜੰਮੂ-ਕਸ਼ਮੀਰ ਤੋਂ ਇਲਾਵਾ ਉੱਤਰ ਭਾਰਤ ਦੇ ਸੂਬਿਆਂ ਵਿਚ 18 ਜਨਵਰੀ ਤੱਕ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਅਤੇ ਬਿਹਾਰ ਦੇ ਪਟਨਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਕੂਲਾਂ ਨੂੰ 18 ਜਨਵਰੀ ਤੱਕ ਬੰਦ ਕਰਨ ਦਾ ਹੁਕਮ ਦਿੱਤਾ। ਹਿਮਾਚਲ ਪ੍ਰਦੇਸ਼ 'ਚ ਵੀ 11 ਫਰਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Priyanka

Content Editor

Related News