ਸਰਕਾਰ ਦਾ ਵੱਡਾ ਫ਼ੈਸਲਾ: ਜੇਕਰ ਬੱਚਿਆਂ 'ਚ ਦਿਖਾਈ ਦੇਣ ਕੋਰੋਨਾ ਵਾਇਰਸ ਦੇ ਲੱਛਣ ਤਾਂ...

Saturday, May 31, 2025 - 05:13 PM (IST)

ਸਰਕਾਰ ਦਾ ਵੱਡਾ ਫ਼ੈਸਲਾ: ਜੇਕਰ ਬੱਚਿਆਂ 'ਚ ਦਿਖਾਈ ਦੇਣ ਕੋਰੋਨਾ ਵਾਇਰਸ ਦੇ ਲੱਛਣ ਤਾਂ...

ਬੈਂਗਲੁਰੂ : ਕਰਨਾਟਕ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਅਤੇ ਸਕੂਲਾਂ ਨੂੰ ਫਿਰ ਤੋਂ ਖੋਲ੍ਹਣ ਦੇ ਮੱਦੇਨਜ਼ਰ, ਰਾਜ ਸਰਕਾਰ ਨੇ ਇੱਕ ਸਰਕੂਲਰ ਜਾਰੀ ਕੀਤਾ ਹੈ, ਜਿਸ ਵਿੱਚ ਮਾਪਿਆਂ ਨੂੰ ਕਿਹਾ ਗਿਆ ਹੈ ਕਿ ਜੇਕਰ ਉਹਨਾਂ ਦੇ ਬੱਚਿਆਂ ਨੂੰ ਬੁਖ਼ਾਰ, ਖੰਘ, ਜ਼ੁਕਾਮ ਅਤੇ ਹੋਰ ਲੱਛਣ ਹੋਣ ਤਾਂ ਸਕੂਲ ਨਾ ਭੇਜਣ। ਸਿਹਤ ਅਤੇ ਪਰਿਵਾਰ ਭਲਾਈ ਕਮਿਸ਼ਨਰ ਨੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਲਈ ਦੇਰ ਰਾਤ ਇੱਕ ਸਰਕੂਲਰ ਜਾਰੀ ਕੀਤਾ ਹੈ। ਇਹ ਹਦਾਇਤ 26 ਮਈ ਨੂੰ ਮੁੱਖ ਮੰਤਰੀ ਸਿੱਧਰਮਈਆ ਦੀ ਪ੍ਰਧਾਨਗੀ ਹੇਠ ਹੋਈ ਕੋਰੋਨਾਵਾਇਰਸ ਸਥਿਤੀ ਦੀ ਸਮੀਖਿਆ ਮੀਟਿੰਗ ਦੌਰਾਨ ਦਿੱਤੀ ਗਈ।

ਇਹ ਵੀ ਪੜ੍ਹੋ : ਮੁੜ ਹੋਵੇਗੀ ਨੋਟਬੰਦੀ! 500 ਰੁਪਏ ਦੇ ਨੋਟ 'ਤੇ ਪਾਬੰਦੀ ਲਗਾਉਣ ਦੀ ਮੰਗ ਨੇ ਮਚਾਈ ਹਲਚਲ

ਸ਼ੁੱਕਰਵਾਰ ਦੇਰ ਰਾਤ ਜਾਰੀ ਕੀਤੇ ਗਏ ਸਰਕੂਲਰ ਵਿਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੀ ਸਕੂਲ ਦੇ ਬੱਚਿਆਂ ਵਿਚ ਬੁਖ਼ਾਰ, ਖੰਘ, ਜ਼ੁਕਾਮ ਅਤੇ ਹੋਰ ਲੱਛਣ ਦਿਖਾਈ ਦੇ ਰਹੇ ਹਨ ਤਾਂ ਮਾਪੇ ਬੱਚਿਆਂ ਨੂੰ ਸਕੂਲ ਨਾ ਭੇਜਣ ਅਤੇ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਅਤੇ ਦੇਖਭਾਲ ਕਰਨ ਦੇ ਉਪਾਅ ਕਰਨ। ਇਸ ਦੌਰਾਨ ਉਹਨਾਂ ਨੇ ਬੱਚਿਆਂ ਨੂੰ ਪੂਰੀ ਤਰ੍ਹਾਂ ਠੀਕ ਹੋਣ ਤੋਂ ਬਾਅਦ ਸਕੂਲ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਨੇ ਕਿਹਾ ਕਿ ਜੇਕਰ ਬੱਚੇ ਬੁਖ਼ਾਰ, ਖੰਘ, ਜ਼ੁਕਾਮ ਅਤੇ ਹੋਰ ਲੱਛਣਾਂ ਨਾਲ ਸਕੂਲ ਆਉਂਦੇ ਹਨ ਤਾਂ ਅਧਿਆਪਕ ਉਹਨਾਂ ਦੇ ਮਾਤਾ-ਪਿਤਾ ਨੂੰ ਸੂਚਨਾ ਦੇਣ ਅਤੇ ਬੱਚਿਆਂ ਨੂੰ ਵਾਪਸ ਘਰ ਭੇਜ ਦਿਓ।

ਇਹ ਵੀ ਪੜ੍ਹੋ : Breaking : ਹਰਿਆਣਾ ਸਕੱਤਰੇਤ ਤੇ CM ਹਾਊਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸਿਹਤ ਵਿਭਾਗ ਨੇ ਅੱਗੇ ਕਿਹਾ ਕਿ ਜੇਕਰ ਇਹ ਲੱਛਣ ਸਕੂਲ ਅਧਿਆਪਕਾਂ ਅਤੇ ਗੈਰ-ਅਧਿਆਪਨ ਸਟਾਫ਼ ਵਿੱਚ ਪਾਏ ਜਾਂਦੇ ਹਨ, ਤਾਂ ਉਨ੍ਹਾਂ ਨੂੰ ਢੁਕਵੇਂ ਸਾਵਧਾਨੀ ਉਪਾਵਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਣੀ ਚਾਹੀਦੀ ਹੈ। ਇਸ ਵਿੱਚ ਕਿਹਾ ਗਿਆ ਹੈ, "ਕੁੱਲ ਮਿਲਾ ਕੇ ਸਕੂਲੀ ਬੱਚਿਆਂ ਦੀ ਸਿਹਤ ਦੇ ਹਿੱਤ ਵਿੱਚ ਕੋਰੋਨਾ ਵਾਇਰਸ ਲਈ ਸਾਵਧਾਨੀ ਦੇ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।" ਸ਼ੁੱਕਰਵਾਰ ਸ਼ਾਮ ਤੱਕ ਰਾਜ ਵਿੱਚ ਕੋਰੋਨਾ ਵਾਇਰਸ ਦੇ 234 ਮਾਮਲੇ ਇਲਾਜ ਅਧੀਨ ਹਨ। 1 ਜਨਵਰੀ ਤੋਂ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਤਿੰਨ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਨੂੰ ਹੋਰ ਬੀਮਾਰੀਆਂ ਵੀ ਸਨ।

ਇਹ ਵੀ ਪੜ੍ਹੋ : ਪੈਸਿਆਂ ਦੇ ਲਾਲਚ 'ਚ ਧੀ ਨੇ ਕਰ 'ਤਾ ਆਪਣੇ ਹੀ ਮਾਂ-ਪਿਓ ਦਾ ਕਤਲ, ਫਿਰ 4 ਸਾਲ...

Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

rajwinder kaur

Content Editor

Related News