ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਕੇਂਦਰ ਨੂੰ ਵੱਧ ਤੋਂ ਵੱਧ ਟੀਕੇ ਖਰੀਦਣੇ ਚਾਹੀਦੇ ਹਨ: ਸਿਸੋਦੀਆ

Wednesday, Jun 09, 2021 - 12:19 PM (IST)

ਨਵੀਂ ਦਿੱਲੀ (ਭਾਸ਼ਾ)— ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰ ਨੂੰ ਪੂਰੀ ਸਰਗਰਮੀ ਨਾਲ ਬੱਚਿਆਂ ਲਈ ਕੋਵਿਡ-19 ਰੋਕੂ ਟੀਕੇ ਖਰੀਦਣੇ ਚਾਹੀਦੇ ਹਨ, ਕਿਉਂਕਿ ਕਈ ਦੇਸ਼ਾਂ ਨੇ ਇਸ ’ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਾਹਰਾਂ ਦੀ ਇਸ ਰਾਏ ਦਾ ਹਵਾਲਾ ਦਿੰਦੇ ਹੋਏ ਬੱਚਿਆਂ ਦੀ ਸੁਰੱਖਿਆ ’ਤੇ ਚਿੰਤਾ ਜ਼ਾਹਰ ਕੀਤੀ ਹੈ ਕਿ ਬੱਚੇ ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ ਤੋਂ ਪ੍ਰਭਾਵਿਤ ਹੋ ਸਕਦੇ ਹਨ। 

PunjabKesari

ਸਿਸੋਦੀਆ ਨੇ ਇਕ ਖ਼ਬਰ ਸਾਂਝਾ ਕਰਦੇ ਹੋਏ ਟਵੀਟ ਕੀਤਾ ਕਿ ਦੁਨੀਆ ਨੇ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਟੀਕਿਆਂ ’ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਕੇਂਦਰ ਸਰਕਾਰ ਨੂੰ ਸਾਡੇ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਪੂਰੀ ਸਰਗਰਮੀ ਨਾਲ ਵੱਧ ਤੋਂ ਵੱਧ ਟੀਕੇ ਖਰੀਦਣ ਲਈ ਹਰਸੰਭਵ ਕਦਮ ਚੁੱਕਣਾ ਚਾਹੀਦਾ ਹੈ। ਭਾਰਤ ਵਿਚ ਅਜੇ 18 ਸਾਲ ਅਤੇ ਉਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਹੀ ਕੋਵਿਡ-19 ਰੋਕੂ ਟੀਕੇ ਲਾਏ ਜਾ ਰਹੇ ਹਨ। ਨਵੀਂ ਦਿੱਲੀ ਸਥਿਤ ਏਮਜ਼ ਅਤੇ ਪਟਨਾ ਦੇ ਏਮਜ਼ ਵਿਚ ਦੋ ਸਾਲ ਦੇ ਬੱਚਿਆਂ ਤੋਂ ਲੈ ਕੇ 18 ਸਾਲ ਦੇ ਬੱਚਿਆਂ ਦੀ, ‘ਕੋਵੈਕਸੀਨ’ ਟੀਕੇ ਦਾ ਅਸਰ ਪਤਾ ਲਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 


Tanu

Content Editor

Related News