ਦਿੱਲੀ ਦੇ 'ਚਿੱਲਾ ਬਾਰਡਰ' 'ਤੋਂ ਭਾਰਤੀ ਕਿਸਾਨ ਯੂਨੀਅਨ (ਭਾਨੂ) ਜਥੇਬੰਦੀ ਪਰਤੀ ਵਾਪਸ
Thursday, Jan 28, 2021 - 09:33 AM (IST)
ਨਵੀਂ ਦਿੱਲੀ : ਗਣਤੰਤਰ ਦਿਹਾੜੇ 'ਤੇ ਦਿੱਲੀ ਵਿਖੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਮਗਰੋਂ ਕਿਸਾਨ ਅੰਦੋਲਨ ਕਮਜ਼ੋਰ ਪੈਂਦਾ ਹੋਇਆ ਦਿਖਾਈ ਦੇ ਰਿਹਾ ਹੈ। ਇਸ ਦੇ ਮੱਦੇਨਜ਼ਰ ਹੀ ਕਰੀਬ 2 ਮਹੀਨਿਆਂ ਤੋਂ ਚਿੱਲਾ ਬਾਰਡਰ 'ਤੇ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ (ਭਾਨੂ) ਨੇ ਬੁੱਧਵਾਰ ਨੂੰ ਆਪਣਾ ਅੰਦੋਲਨ ਵਾਪਸ ਲੈ ਲਿਆ।
ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ 'ਚ ਬੈਠੇ ਲੋਕਾਂ ਨੂੰ 'ਰਵਨੀਤ ਬਿੱਟੂ' ਦੀ ਹੱਥ ਜੋੜ ਕੇ ਅਪੀਲ
ਦਿੱਲੀ 'ਚ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਕ ਝੜਪ ਕਾਰਨ ਭਾਨੂ ਧੜੇ ਨੇ ਧਰਨਾ ਵਾਪਸ ਲਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੀਕੇਯੂ (ਭਾਨੂ) ਦੇ ਵਿਰੋਧ ਵਾਪਸ ਲੈਣ ਦੇ ਨਾਲ ਹੀ ਚਿੱਲਾ ਬਾਰਡਰ ਦਾ ਇਹ ਰਾਹ 58 ਦਿਨਾਂ ਮਗਰੋਂ ਖੋਲ੍ਹ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ’ਚ ਨਿਸ਼ਾਨ ਸਾਹਿਬ ਚੜ੍ਹਾਉਂਦਾ ਸੇਵਾਦਾਰ 70 ਫੁੱਟ ਉੱਚਾਈ ਤੋਂ ਡਿੱਗਾ, ਮੌਤ
ਟੈਂਟ ਅਤੇ ਸਮਾਨ ਸਮੇਟਦੇ ਹੋਏ ਦਿਖਾਈ ਦਿੱਤੇ ਕਿਸਾਨ
ਭਾਰਤੀ ਕਿਸਾਨ ਯੂਨੀਅਨ (ਭਾਨੂ) ਦੇ ਪ੍ਰਧਾਨ ਠਾਕੁਰ ਭਾਨੂ ਪ੍ਰਤਾਪ ਸਿੰਘ ਵੱਲੋਂ ਬੁੱਧਵਾਰ ਨੂੰ ਕਿਸਾਨ ਅੰਦੋਲਨ ਤੋਂ ਵੱਖ ਹੋਣ ਦਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਮਗਰੋਂ ਚਿੱਲਾ ਬਾਰਡਰ 'ਤੇ ਬੈਠੇ ਕਿਸਾਨ ਆਪਣੇ ਟੈਂਟ ਉਤਾਰਦੇ ਹੋਏ ਦਿਖਾਈ ਦਿੱਤੇ।
ਇਹ ਵੀ ਪੜ੍ਹੋ : ਸਮਰਾਲਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, ਮੋਟਰਸਾਈਕਲ ਸਵਾਰਾਂ ਨੂੰ ਘੜੀਸਦੀ ਲੈ ਗਈ ਗੱਡੀ
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਠਾਕੁਰ ਭਾਨੂ ਪ੍ਰਤਾਪ ਸਿੰਘ ਨੇ ਕਿਹਾ ਕਿ ਦਿੱਲੀ 'ਚ ਗਣਤੰਤਰ ਦਿਵਸ ਮੌਕੇ ਜੋ ਹੋਇਆ, ਉਸ ਤੋਂ ਉਹ ਕਾਫ਼ੀ ਦੁਖ਼ੀ ਹਨ ਤੇ ਉਨ੍ਹਾਂ ਦੀ ਯੂਨੀਅਨ ਨੇ ਆਪਣਾ ਪ੍ਰਦਰਸ਼ਨ ਖ਼ਤਮ ਕਰ ਦਿੱਤਾ ਹੈ।
ਨੋਟ : ਭਾਰਤੀ ਕਿਸਾਨ ਯੂਨੀਅਨ (ਭਾਨੂ) ਵੱਲੋਂ ਕਿਸਾਨ ਅੰਦੋਲਨ ਤੋਂ ਵੱਖ ਹੋਣ ਦੇ ਐਲਾਨ ਬਾਰੇ ਦਿਓ ਆਪਣੀ ਰਾਏ