ਚੀਨ ਦੇ ਉੱਪ ਰਾਸ਼ਟਰਪਤੀ ਨੂੰ ਮਿਲੇ ਡੋਵਾਲ, ਦੁਵੱਲੇ ਸੰਬੰਧਾਂ ਨੂੰ ਬਿਹਤਰ ਬਣਾਉਣ ''ਤੇ ਕੀਤੀ ਚਰਚਾ

Tuesday, Aug 25, 2026 - 12:46 PM (IST)

ਚੀਨ ਦੇ ਉੱਪ ਰਾਸ਼ਟਰਪਤੀ ਨੂੰ ਮਿਲੇ ਡੋਵਾਲ, ਦੁਵੱਲੇ ਸੰਬੰਧਾਂ ਨੂੰ ਬਿਹਤਰ ਬਣਾਉਣ ''ਤੇ ਕੀਤੀ ਚਰਚਾ

ਨਵੀਂ ਦਿੱਲੀ (ਏਜੰਸੀ)- ਚੀਨ ਦੀ 2 ਦਿਨਾ ਯਾਤਰਾ 'ਤੇ ਗਏ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਮੰਗਲਵਾਰ ਨੂੰ ਚੀਨ ਦੇ ਉੱਪ ਰਾਸ਼ਟਰਪਤੀ ਹਾਨ ਝੇਂਗ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸੰਬੰਧਾਂ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ। ਚੀਨ 'ਚ ਭਾਰਤੀ ਦੂਤਘਰ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ 'ਚ ਇਹ ਜਾਣਕਾਰੀ ਦਿੱਤੀ। ਡੋਵਾਲ ਦੀ ਚੀਨ ਦੇ ਉੱਪ ਰਾਸ਼ਟਰਪਤੀ ਨਾਲ ਇਹ ਮੁਲਾਕਾਤ ਦੋਵਾਂ ਦੇਸ਼ਾਂ ਵਿਚਾਲੇ ਵਿਸ਼ੇਸ਼ ਪ੍ਰਤੀਨਿਧੀ ਪੱਧਰ ਦੀ 25ਵੇਂ ਦੌਰ ਦੀ ਗੱਲਬਾਤ ਤੋਂ ਪਹਿਲਾਂ ਹੋਈ। 

PunjabKesari

ਦੂਤਘਰ ਨੇ ਦੱਸਿਆ ਕਿ ਡੋਵਾਲ ਅਤੇ ਉੱਪ ਰਾਸ਼ਟਰਪਤੀ ਹਾਨ ਨੇ ਦੋਵਾਂ ਦੇਸ਼ਾਂ ਦੇ ਸੀਨੀਅਰ ਨੇਤਾਵਾਂ ਵਿਚਾਲੇ ਬਣੀ ਸਹਿਮਤੀ ਦੇ ਅਨੁਰੂਪ, ਸਰਹੱਦੀ ਖੇਤਰਾਂ 'ਚ ਸ਼ਾਂਤੀ ਅਤੇ ਸਥਿਰਤਾ ਨੂੰ ਮਜ਼ਬੂਤ ਕਰਨ ਅਤੇ ਆਰਥਿਕ, ਰਾਜਨੀਤਕ ਅਤੇ ਬਹੁ-ਪੱਖੀ ਮੰਚਾਂ 'ਤੇ ਦੁਵੱਲੇ ਸੰਬੰਧਾਂ ਨੂੰ ਹੋਰ ਬਿਹਤਰ ਬਣਾਉਣ ਦੇ ਤਰੀਕਿਆਂ 'ਤੇ ਚਰਚਾ ਕੀਤੀ। ਡੋਵਾਲ ਚੀਨ ਦੇ ਵਿਦੇਸ਼ ਮੰਤਰੀ ਅਤੇ ਸਰਹੱਦੀ ਮਾਮਲਿਆਂ 'ਤੇ ਚਰਚਾ ਲਈ ਚੀਨ ਦੇ ਵਿਸ਼ੇਸ਼ ਪ੍ਰਤੀਨਿਧੀ ਵਾਂਗ ਯੀ ਨਾਲ ਗੱਲਬਾਤ ਲਈ ਚੀਨ ਦੀ ਯਾਤਰਾ 'ਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News