ਚੀਨ ਨੇ ਬਦਲੇ ਅਰੁਣਾਚਲ ਪ੍ਰਦੇਸ਼ ਦੀਆਂ ਕਈ ਥਾਵਾਂ ਦੇ ਨਾਂ, ਭਾਰਤ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ
Wednesday, May 14, 2025 - 10:03 AM (IST)

ਨਵੀਂ ਦਿੱਲੀ- ਭਾਰਤ ਨੇ ਅਰੁਣਾਚਲ ਪ੍ਰਦੇਸ਼ ਦੀਆਂ ਕੁਝ ਥਾਵਾਂ ਦੇ ਨਾਂ ਬਦਲਣ ਦੀਆਂ ਚੀਨ ਦੀਆਂ ਕੋਸ਼ਿਸ਼ਾਂ ਨੂੰ ਸਿਰੇ ਤੋਂ ਖਾਰਜ ਕਰਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਇਸ ਤਰ੍ਹਾਂ ਦੀਆਂ 'ਬੇਤੁਕ' ਕੋਸ਼ਿਸ਼ਾਂ ਨਾਲ ਇਹ ਸੱਚਾਈ ਨਹੀਂ ਬਦਲੇਗੀ ਕਿ ਇਹ ਰਾਜ 'ਭਾਰਤ ਦਾ ਅਭਿੰਨ ਅੰਗ ਸੀ, ਹੈ ਅਤੇ ਰਹੇਗਾ।'' ਭਾਰਤ ਨੇ ਅਰੁਣਾਚਲ ਪ੍ਰਦੇਸ਼ ਦੀਆਂ ਕੁਝ ਥਾਵਾਂ ਲਈ ਚੀਨ ਵਲੋਂ ਉਸ ਦੇ ਨਾਵਾਂ ਦਾ ਐਲਾਨ ਕੀਤੇ ਜਾਣ 'ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਇਹ ਟਿੱਪਣੀ ਕੀਤੀ ਹੈ। ਚੀਨ ਦਾਅਵਾ ਕਰਦਾ ਹੈ ਕਿ ਅਰੁਣਾਚਲ ਪ੍ਰਦੇਸ਼ ਤਿੱਬਤ ਦਾ ਦੱਖਣੀ ਹਿੱਸਾ ਹੈ।
ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ,''ਅਸੀਂ ਦੇਖਿਆ ਹੈ ਕਿ ਚੀਨ ਨੇ ਭਾਰਤੀ ਰਾਜ ਅਰੁਣਾਚਲ ਪ੍ਰਦੇਸ਼ 'ਚ ਥਾਵਾਂ ਦਾ ਨਾਂ ਬਦਲਣ ਦੇ ਬੇਕਾਰ ਅਤੇ ਬੇਤੁਕੀ ਕੋਸ਼ਿਸ਼ ਕੀਤੀ ਹੈ।'' ਉਨ੍ਹਾਂ ਕਿਹਾ,''ਅਸੀਂ ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਆਪਣੇ ਸਿਧਾਂਤਕ ਰੁਖ ਦੇ ਅਨੁਰੂਪ ਸਪੱਸ਼ਟ ਰੂਪ ਨਾਲ ਅਸਵੀਕਾਰ ਕਰਦੇ ਹਾਂ।'' ਜਾਇਸਵਾਲ ਨੇ ਇਸ ਮੁੱਦੇ 'ਤੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਇਹ ਟਿੱਪਣੀਆਂ ਕੀਤੀਆਂ। ਉਨ੍ਹਾਂ ਕਿਹਾ,''ਰਚਨਾਤਮਕ ਨਾਂ ਰੱਖਣ ਨਾਲ ਇਹ ਅਸਲੀਅਤ ਨਹੀਂ ਬਦਲੇਗੀ ਕਿ ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਭਿੰਨ ਅੰਗ ਸੀ, ਹੈ ਅਤੇ ਹਮੇਸ਼ਾ ਰਹੇਗਾ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e