ਚੀਨ ਨੇ 24 ਘੰਟਿਆਂ ਬਾਅਦ PM ਮੋਦੀ ਤੇ NDA ਨੂੰ ਦਿੱਤੀ ਜਿੱਤ ਦੀ ਵਧਾਈ, ਸਬੰਧਾਂ ਨੂੰ ਲੈ ਕੇ ਬਦਲੇ ਸੁਰ

Wednesday, Jun 05, 2024 - 06:52 PM (IST)

ਚੀਨ ਨੇ 24 ਘੰਟਿਆਂ ਬਾਅਦ PM ਮੋਦੀ ਤੇ NDA ਨੂੰ ਦਿੱਤੀ ਜਿੱਤ ਦੀ ਵਧਾਈ, ਸਬੰਧਾਂ ਨੂੰ ਲੈ ਕੇ ਬਦਲੇ ਸੁਰ

ਬੀਜਿੰਗ- ਲੋਕ ਸਭਾ ਚੋਣਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਐੱਨ.ਡੀ.ਏ. ਦੀ ਜਿੱਤ 'ਤੇ ਚੀਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਜਿੱਤ ਦਾ ਐਲਾਨ ਅਤੇ ਦੁਬਾਰਾਂ ਮੋਦੀ ਸਰਕਾਰ ਬਣਨ ਦੇ ਦਾਅਵੇ ਵਿਚਕਾਰ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਲੈ ਕੇ ਚੀਨ ਦੇ ਸੁਰ ਬਦਲੇ ਨਜ਼ਰ ਆ ਰਹੇ ਹਨ। ਚੀਨ ਨੇ ਆਮ ਚੋਣਾਂ 'ਚ ਭਾਜਪਾ ਦੀ ਅਗਵਾਈ ਵਾਲੀ ਨੈਸ਼ਨਲ ਡੈਮੋਕਰੇਟਿਕ ਅਲਾਇੰਸ (ਐੱਨ.ਡੀ.ਏ.) ਦੀ ਜਿੱਤ 'ਤੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਦੋ-ਪੱਖੀ ਸਬੰਧਾਂ ਦੇ ਸਪੂਰਨ ਹਿੱਤਾਂ ਨੂੰ ਧਿਆਨ 'ਚ ਰੱਖ ਕੇ ਭਾਰਤ ਦੇ ਨਾਲ ਕੰਮ ਕਰਨ ਲਈ ਤਿਆਰ ਹੈ। ਭਾਰਤੀ ਚੋਣ ਕਮਿਸ਼ਨ ਸਾਰੇ ਲੋਕ ਸਭਾ ਖੇਤਰਾਂ ਲਈ ਨਤੀਜਿਆਂ ਦਾ ਐਲਾਨ ਕਰ ਚੁੱਕਾ ਹੈ। 

PunjabKesari

ਲੋਕ ਸਭਾ ਦੀਆਂ 543 ਸੀਟਾਂ ਵਿੱਚੋਂ ਭਾਜਪਾ ਨੇ 240 ਸੀਟਾਂ ਜਿੱਤੀਆਂ ਹਨ ਜਦਕਿ ਕਾਂਗਰਸ ਨੇ 99 ਸੀਟਾਂ ਜਿੱਤੀਆਂ ਹਨ। ਭਾਜਪਾ ਦੀ ਅਗਵਾਈ ਵਾਲੀ ਐੱਨ.ਡੀ.ਏ. ਨੇ ਲੋਕ ਸਭਾ ਵਿੱਚ 272 ਤੋਂ ਵੱਧ ਸੀਟਾਂ ਜਿੱਤ ਕੇ ਆਸਾਨੀ ਨਾਲ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ। ਹਾਲਾਂਕਿ 2014 ਤੋਂ ਬਾਅਦ ਪਹਿਲੀ ਵਾਰ ਭਾਜਪਾ ਆਪਣੇ ਦਮ 'ਤੇ 272 ਦਾ ਜਾਦੂਈ ਅੰਕੜਾ ਹਾਸਲ ਨਹੀਂ ਕਰ ਸਕੀ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਓ ਨਿੰਗ ਨੇ ਕਿਹਾ ਕਿ ਅਸੀਂ ਭਾਰਤ ਦੀਆਂ ਆਮ ਚੋਣਾਂ ਦੇ ਨਤੀਜਿਆਂ ਨੂੰ ਨੋਟ ਕੀਤਾ ਹੈ। ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਅਤੇ ਐੱਨ.ਡੀ.ਏ. ਦੀ ਜਿੱਤ ਦੀ ਵਧਾਈ ਦਿੰਦੇ ਹਾਂ।


author

Rakesh

Content Editor

Related News