ਚੀਨ ਨੇ ਸਾਡੀ ਜ਼ਮੀਨ ''ਤੇ ਕਬਜ਼ਾ ਕਰ ਲਿਆ ਪਰ ਪ੍ਰਧਾਨ ਮੰਤਰੀ ਮੋਦੀ ਚੁੱਪ ਹਨ: ਖੜਗੇ
Saturday, May 25, 2024 - 04:06 PM (IST)
ਸ਼ਿਮਲਾ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਚੀਨ ਨੇ ਭਾਰਤੀ ਜ਼ਮੀਨ 'ਤੇ ਕਬਜ਼ਾ ਕਰ ਲਿਆ ਹੈ ਅਤੇ ਘਰ ਅਤੇ ਸੜਕਾਂ ਬਣਾ ਰਿਹਾ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੁੱਪ ਹਨ। ਹਿਮਾਚਲ ਪ੍ਰਦੇਸ਼ ਦੇ ਰੋਹੜੂ 'ਚ ਇਕ ਰੈਲੀ ਨੂੰ ਸੰਬੋਧਿਤ ਕਰਦਿਆਂ ਖੜਗੇ ਨੇ ਪ੍ਰਧਾਨ ਮੰਤਰੀ 'ਤੇ ਚੁਟਕੀ ਲੈਂਦੇ ਹੋਏ ਪੁੱਛਿਆ ਕਿ ਉਨ੍ਹਾਂ ਦੀ 56 ਇੰਚ ਦੀ ਛਾਤੀ ਕਿੱਥੇ ਹੈ? ਕਾਂਗਰਸ ਆਗੂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇਸ਼ ਦੇ ਲੋਕਾਂ ਅਤੇ ਸੰਵਿਧਾਨ ਨੂੰ ਬਚਾਉਣ ਲਈ ਲੜ ਰਹੀ ਹੈ ਅਤੇ ਜੇਕਰ ਉਹ ਲੋਕ ਸਭਾ ਚੋਣਾਂ ਵਿਚ ਸੱਤਾ îਚ ਆਉਂਦੀ ਹੈ ਤਾਂ 30 ਲੱਖ ਸਰਕਾਰੀ ਅਸਾਮੀਆਂ ਨੂੰ ਭਰਿਆ ਜਾਵੇਗਾ।
ਖੜਗੇ ਨੇ ਕਿਹਾ, ''ਅਸੀਂ ਪਾਕਿਸਤਾਨ ਦੇ ਖਿਲਾਫ ਲੜਾਈ ਲੜੀ ਅਤੇ ਬੰਗਲਾਦੇਸ਼ ਨੂੰ ਆਜ਼ਾਦੀ ਦਿਵਾਈ। ਚੀਨ ਨੇ ਸਾਡੀ ਜ਼ਮੀਨ 'ਤੇ ਕਬਜ਼ਾ ਕਰ ਲਿਆ ਹੈ ਅਤੇ ਘਰ ਅਤੇ ਸੜਕਾਂ ਬਣਾ ਰਿਹਾ ਹੈ ਪਰ ਪ੍ਰਧਾਨ ਮੰਤਰੀ ਮੋਦੀ ਚੁੱਪ ਹਨ। 56 ਇੰਚ ਦੀ ਛਾਤੀ ਕਿੱਥੇ ਹੈ?'' ਕਾਂਗਰਸ ਪ੍ਰਧਾਨ ਨੇ 2023 ਦੇ ਹੜ੍ਹਾਂ ਤੋਂ ਬਾਅਦ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਹਾਇਤਾ ਨਾ ਦੇਣ ਲਈ ਕੇਂਦਰ 'ਤੇ ਵੀ ਹਮਲਾ ਕੀਤਾ। ਖੜਗੇ ਨੇ ਦਾਅਵਾ ਕੀਤਾ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਹੜ੍ਹਾਂ ਤੋਂ ਬਾਅਦ ਕੇਂਦਰ ਤੋਂ 10,000 ਕਰੋੜ ਰੁਪਏ ਦੀ ਮਦਦ ਮੰਗੀ ਸੀ ਪਰ ਕੋਈ ਮਦਦ ਨਹੀਂ ਮਿਲੀ।