ਅਰੁਣਾਚਲ ਪ੍ਰਦੇਸ਼ ਦੇ ਲਾਪਤਾ ਨੌਜਵਾਨ ਨੂੰ ਚੀਨ ਨੇ ਭਾਰਤੀ ਫੌਜ ਨੂੰ ਸੌਂਪਿਆ

01/27/2022 8:58:59 PM

ਨਵੀਂ ਦਿੱਲੀ– ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਵੀਰਵਾਰ ਨੂੰ ਦੱਸਿਆ ਕਿ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਪੀ. ਐੱਲ. ਏ.) ਨੇ ਅਰੁਣਾਚਲ ਪ੍ਰਦੇਸ਼ ਦੇ ਲਾਪਤਾ ਨੌਜਵਾਨ ਨੂੰ ਭਾਰਤੀ ਫੌਜ ਨੂੰ ਸੌਂਪ ਦਿੱਤਾ ਹੈ। ਅਰੁਣਾਚਲ ਪ੍ਰਦੇਸ਼ ਦੇ ਸਿਆਂਗ ਜ਼ਿਲੇ ਤੋਂ 19 ਸਾਲਾ ਮਿਰਾਮ ਤਾਰੋਨ 18 ਜਨਵਰੀ ਨੂੰ ਲਾਪਤਾ ਹੋ ਗਿਆ ਸੀ। ਮੰਤਰੀ ਨੇ ਇਕ ਟਵੀਟ ਵਿਚ ਦੱਸਿਆ ਕਿ ਲੜਕੇ ਦੀ ਮੈਡੀਕਲ ਜਾਂਚ ਸਮੇਤ ਹੋਰ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਟਵੀਟ ਕੀਤਾ ਕਿ ਚੀਨ ਦੇ ਪੀ. ਐੱਲ. ਏ. ਨੇ ਅਰੁਣਾਚਲ ਪ੍ਰਦੇਸ਼ ਦੇ ਮਿਰਾਮ ਤਾਰੋਨ ਨੂੰ ਭਾਰਤੀ ਫੌਜ ਨੂੰ ਸੌਂਪ ਦਿੱਤਾ।

ਇਹ ਖ਼ਬਰ ਪੜ੍ਹੋ- WI v ENG : ਵਿੰਡੀਜ਼ ਨੇ ਇੰਗਲੈਂਡ ਨੂੰ 20 ਦੌੜਾਂ ਨਾਲ ਹਰਾਇਆ
ਲੋਕ ਸਭਾ ਸੰਸਦ ਮੈਂਬਰ ਰਿਜਿਜੂ ਨੇ ਮੰਗਲਵਾਰ ਨੂੰ ਦੱਸਿਆ ਸੀ ਕਿ ਚੀਨ ਨੇ 20 ਜਨਵਰੀ ਨੂੰ ਭਾਰਤੀ ਫੌਜ ਨੂੰ ਸੂਚਿਤ ਕੀਤਾ ਸੀ ਕਿ ਉਨ੍ਹਾਂ ਨੂੰ ਆਪਣੇ ਏਰੀਏ ਵਿਚ ਇਕ ਲੜਕਾ ਮਿਲਿਆ ਹੈ ਅਤੇ ਉਸ ਦੀ ਪਛਾਣ ਦੀ ਪੁਸ਼ਟੀ ਲਈ ਹੋਰ ਜਾਣਕਾਰੀ ਮੰਗੀ ਸੀ। ਪਛਾਣ ਦੀ ਪੁਸ਼ਟੀ ਕਰਨ ਵਿਚ ਚੀਨ ਦੀ ਮਦਦ ਲਈ, ਭਾਰਤੀ ਫੌਜ ਨੇ ਉਨ੍ਹਾਂ ਦੇ ਨਾਲ ਉਸਦਾ ਨਿੱਜੀ ਵੇਰਵਾ ਅਤੇ ਤਸਵੀਰ ਸਾਂਝੀ ਕੀਤੀ।


ਇਹ ਖ਼ਬਰ ਪੜ੍ਹੋ- ਭਾਰਤੀ ਮਹਿਲਾ ਟੀਮ ਦੇ ਨਾਲ ਸਾਰੇ ਮੈਚ ਇਕ ਹੀ ਮੈਦਾਨ 'ਤੇ ਹੋਣਗੇ : ਨਿਊਜ਼ੀਲੈਂਡ ਕ੍ਰਿਕਟ ਟੀਮ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh