ਚੀਨ ਨੇ ਕੌਮਾਂਤਰੀ ਉਡਾਣਾਂ ਨੂੰ ਦਿੱਤੀ ਇਜਾਜ਼ਤ ਪਰ ਭਾਰਤ ਲਈ ਨਹੀਂ ਖੋਲ੍ਹੇ ਦਰਵਾਜ਼ੇ
Wednesday, Jul 06, 2022 - 01:55 PM (IST)
ਬੀਜਿੰਗ (ਏਜੰਸੀ)- ਚੀਨ ਨੇ 2 ਸਾਲ ਦੀ ਪਾਬੰਦੀ ਦੇ ਬਾਅਦ ਹੁਣ ਅੰਤਰਰਾਸ਼ਟਰੀ ਉਡਾਣਾਂ ਨੂੰ ਇਜਾਜ਼ਤ ਦੇਣੀ ਸ਼ੁਰੂ ਕਰ ਦਿੱਤੀ ਹੈ। ਕੋਵਿਡ-19 ਮਹਾਮਰੀ ਕਾਰਨ ਚੀਨ ਨੇ 2 ਸਾਲ ਪਹਿਲਾਂ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ ਲਗਾਈ ਸੀ। ਹਾਲਾਂਕਿ ਚੀਨ ਨੇ ਪਿਛਲੇ ਮਹੀਨੇ ਭਾਰਤੀ ਪੇਸ਼ੇਵਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੀਜ਼ਾ ਪਾਬੰਦੀਆਂ ਹਟਾ ਦਿੱਤੀਆਂ ਸਨ ਪਰ ਉਸ ਨੇ ਭਾਰਤ ਲਈ ਹਵਾਈ ਸੇਵਾਵਾਂ ਮੁੜ ਤੋਂ ਸ਼ੁਰੂ ਕਰਨ ਦਾ ਕੋਈ ਸੰਕੇਤ ਨਹੀਂ ਦਿੱਤਾ ਹੈ।
ਇਹ ਵੀ ਪੜ੍ਹੋ: ਜਾਪਾਨ ’ਚ ਭਿਆਨਕ ਗਰਮੀ ਨਾਲ 27 ਮੌਤਾਂ, 14,300 ਤੋਂ ਵਧੇਰੇ ਲੋਕ ਹਸਪਤਾਲ 'ਚ ਦਾਖ਼ਲ
ਸਰਕਾਰੀ ਮੀਡੀਆ ਖ਼ਬਰਾਂ ਵਿੱਚ ਕਿਹਾ ਗਿਆ ਹੈ ਕਿ ਚੀਨ ਨੇ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਮਨੋਨੀਤ ਹੋਟਲਾਂ ਵਿੱਚ ਇਕਾਂਤਵਾਸ ਦੀ ਮਿਆਦ ਨੂੰ ਘਟਾ ਕੇ ਸੱਤ ਦਿਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਹ ਇਸ ਪ੍ਰਕਿਰਿਆ ਨੂੰ ਹੋਰ ਅਨੁਕੂਲ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਚੀਨ ਦੇ ਸਰਕਾਰੀ ਅਖ਼ਬਾਰ 'ਗਲੋਬਲ ਟਾਈਮਜ਼' ਦੀ ਰਿਪੋਰਟ ਮੁਤਾਬਕ ਇਸ ਫ਼ੈਸਲੇ ਨਾਲ ਚੀਨ ਨੂੰ ਜੋੜਨ ਵਾਲੀਆਂ ਉਡਾਣਾਂ ਦੀ ਗਿਣਤੀ 'ਚ ਕਾਫ਼ੀ ਵਾਧਾ ਹੋਇਆ ਹੈ। ਖ਼ਾਸ ਤੌਰ 'ਤੇ, ਅਮਰੀਕਾ ਨੂੰ ਜੋੜਨ ਵਾਲੀਆਂ ਉਡਾਣਾਂ ਦੀ ਗਿਣਤੀ ਵਿਚ ਕਾਫ਼ੀ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ: ਡਿਫੈਂਸ ਮਨਿਸਟਰ ਨਾਲ ਗੱਲ ਕਰਦੇ-ਕਰਦੇ ਸੌਂ ਗਏ ਪੁਤਿਨ, ਕੈਂਸਰ ਹੋਣ ਦੇ ਦਾਅਵੇ ਨੂੰ ਮਿਲਿਆ ਜ਼ੋਰ
ਇਸ ਤੋਂ ਇਲਾਵਾ ਚੀਨ ਤੋਂ ਦੂਜੇ ਦੇਸ਼ਾਂ ਵਿਚ ਜਾਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਰਿਪੋਰਟ ਮੁਤਾਬਕ ਇਸ ਹਫ਼ਤੇ ਦੇ ਸ਼ੁਰੂ 'ਚ 2,025 ਯਾਤਰੀ ਉਡਾਣਾਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਨਵੰਬਰ, 2020 ਤੋਂ ਚੀਨ ਅਤੇ ਭਾਰਤ ਵਿਚਕਾਰ ਕੋਈ ਨਿਯਮਤ ਉਡਾਣ ਨਹੀਂ ਹੈ ਅਤੇ ਦੋਵਾਂ ਦੇਸ਼ਾਂ ਵਿਚਾਲੇ ਅਜੇ ਤੱਕ ਕੋਈ ਉਡਾਣ ਸੂਚਿਤ ਨਹੀਂ ਹੋਈ ਹੈ। ਚੀਨ ਨੇ ਪਿਛਲੇ ਮਹੀਨੇ ਵੱਖ-ਵੱਖ ਚੀਨੀ ਸ਼ਹਿਰਾਂ ਵਿੱਚ ਕੰਮ ਕਰਨ ਵਾਲੇ ਭਾਰਤੀਆਂ, ਜੋ 2 ਸਾਲਾਂ ਤੋਂ ਭਾਰਤ ਵਿੱਚ ਫਸੇ ਹੋਏ ਹਨ, ਦੇ ਲਈ 2 ਸਾਲ ਦੀ ਵੀਜ਼ਾ ਪਾਬੰਦੀ ਹਟਾ ਦਿੱਤੀ ਹੈ। ਪਰ ਇਨ੍ਹਾਂ ਪੇਸ਼ੇਵਰਾਂ ਲਈ ਚੀਨ ਜਾਣਾ ਬਹੁਤ ਮੁਸ਼ਕਲ ਹੈ, ਕਿਉਂਕਿ ਫਿਲਹਾਲ ਦੋਵਾਂ ਦੇਸ਼ਾਂ ਵਿਚਕਾਰ ਕੋਈ ਵੀ ਉਡਾਣ ਨਹੀਂ ਚੱਲ ਰਹੀ ਹੈ।
ਇਹ ਵੀ ਪੜ੍ਹੋ: ਅਜਬ-ਗਜ਼ਬ: ਇਥੇ ਗੋਗੜ ਮੰਨੀ ਜਾਂਦੀ ਸੁੰਦਰਤਾ ਦੀ ਨਿਸ਼ਾਨੀ, ਹੀਰੋ ਵਰਗਾ ਮਿਲਦੈ ਸਨਮਾਨ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।