ਚੀਨ ਨਾਲ ਵਿਵਾਦ 'ਤੇ ਬੋਲੇ ਰਾਜਨਾਥ, ਭਾਰਤ ਦੀ ਜ਼ਮੀਨ ਨੂੰ ਕੋਈ ਦੂਜਾ ਦੇਸ਼ ਨਹੀਂ ਖੋਹ ਸਕਦਾ
Wednesday, Dec 30, 2020 - 11:08 AM (IST)
ਨੈਸ਼ਨਲ ਡੈਸਕ- ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਚੀਨ ਨਾਲ ਚੱਲ ਰਹੇ ਪੂਰਬੀ ਲੱਦਾਖ ਸਰਹੱਦ 'ਤੇ ਜਾਰੀ ਵਿਵਾਦ ਨੂੰ ਲੈ ਕੇ ਕਿਹਾ ਕਿ ਹਾਲੇ ਇਸ ਨੂੰ ਲੈ ਕੇ ਕੋਈ ਠੋਸ ਨਤੀਜਾ ਨਹੀਂ ਨਿਕਲਿਆ ਅਤੇ ਸਥਿਤੀ ਅਜਿਹੀ ਹੀ ਬਣੀ ਹੋਈ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਇੰਡੋ-ਚੀਨ ਦਰਮਿਆਨ ਜੋ ਸਟੈਂਡ ਆਫ਼ ਚੱਲ ਰਿਹਾ ਸੀ, ਉਸ ਨੂੰ ਦੂਰ ਕਰਨ ਲਈ ਗੱਲਬਾਤ ਚੱਲ ਰਹੀ ਸੀ ਪਰ ਹਾਲੇ ਤੱਕ ਕੋਈ ਕਾਮਯਾਬੀ ਨਹੀਂ ਮਿਲੀ ਹੈ, ਹਾਲੇ ਤੱਕ ਪਹਿਲਾਂ ਵਾਲੀ ਸਥਿਤੀ ਬਣੀ ਹੋਈ ਹੈ। ਅਗਲੇ ਦੌਰ ਦੀ ਵੀ ਬੈਠਕ ਹੋਵੇਗੀ, ਉਸ 'ਚ ਮਿਲਿਟਰੀ ਪੱਧਰ 'ਤੇ ਗੱਲਬਾਤ ਹੋਵੇਗੀ। ਰੱਖਿਆ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਦੇਸ਼ ਵਿਸਥਾਰਵਾਦੀ ਹੈ ਅਤੇ ਭਾਰਤ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਭਾਰਤ ਦੇ ਅੰਦਰ ਉਹ ਤਾਕਤ ਹੈ ਕਿ ਉਹ ਆਪਣੀ ਜ਼ਮੀਨ ਕਿਸੇ ਦੂਜੇ ਦੇ ਹੱਥ 'ਚ ਨਹੀਂ ਜਾਣ ਦੇਵੇਗਾ।
ਇਹ ਵੀ ਪੜ੍ਹੋ : ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਗੱਲਬਾਤ, ਕਿਸਾਨ ਆਗੂ ਬੋਲੇ- ਸੋਧ ਮਨਜ਼ੂਰ ਨਹੀਂ
ਵਿਆਹ ਲਈ ਧਰਮ ਪਰਿਵਰਤਨ ਸਬੰਧੀ ਗੱਲ ਬਾਤ ਕਰਦਿਆਂ ਰੱਖਿਆ ਮੰਤਰੀ ਨੇ ਕਿਹਾ ਕਿ ਇਹ ਮੇਰੀ ਨਿੱਜੀ ਰਾਏ ਹੈ ਕਿ ਵਿਆਹ ਲਈ ਧਰਮ ਪਰਿਵਰਤਨ ਸਹੀ ਨਹੀਂ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਸੱਚਾ ਹਿੰਦੂ ਜਾਤੀ 'ਤੇ ਭੇਦਭਾਵ ਨਹੀਂ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਲਾਲਚ ਅਤੇ ਜ਼ਬਰਨ ਵੀ ਕਿਸੇ ਦਾ ਧਰਮ ਪਰਿਵਰਤਨ ਕਰਵਾਉਣਾ ਵੀ ਉੱਚਿਤ ਨਹੀਂ ਹੈ। ਸਿੰਘ ਨੇ ਕਿਹਾ ਕਿ ਮੈਂ ਉਨ੍ਹਾਂ ਦੇ ਪੱਖ 'ਚ ਨਹੀਂ ਹਾਂ ਜੋ ਵਿਆਹ ਲਈ ਆਪਣਾ ਧਰਮ ਛੱਡ ਕੇ ਦੂਜੇ ਨੂੰ ਅਪਣਾਉਂਦੇ ਹਨ। ਖੇਤੀ ਕਾਨੂੰਨ ਨੂੰ ਲੈ ਕੇ ਵਿਰੋਧੀ ਧਿਰ ਦੇ ਹਮਲੇ 'ਤੇ ਰਾਜਨਾਥ ਸਿੰਘ ਨੇ ਕਿਹਾ ਕਿ ਮੈਂ ਵੀ ਇਕ ਕਿਸਾਨ ਪਰਿਵਾਰ ਤੋਂ ਜਨਮਿਆ ਹਾਂ। ਮੈਨੂੰ ਰਾਹੁਲ ਗਾਂਧੀ ਤੋਂ ਜ਼ਿਆਦਾ ਖੇਤੀ ਬਾਰੇ ਪਤਾ ਹੈ। ਰਾਜਨਾਥ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੀ ਭਲਾਈ ਲਈ ਲਿਆਂਦਾ ਗਿਆ ਹੈ। ਰਾਜਨਾਥ ਨੇ ਕਿਹਾ ਕਿ ਇਹ ਕਿਸਾਨਾਂ ਦੇ ਹਿੱਤ 'ਚ ਹੀ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸਿੰਘੂ ਬਾਰਡਰ 'ਤੇ ਹੋਰ ਵੱਡਾ ਬਣਿਆ ਮੰਚ, ਲੰਬੀ ਲੜਾਈ ਦੀ ਤਿਆਰੀ
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ