PM ਮੋਦੀ ਦੀ ਟਿੱਪਣੀ ''ਤੇ ਚੀਨ ਨੇ ਕਿਹਾ, ''ਮਜ਼ਬੂਤ ​​ਤੇ ਸਥਿਰ ਸਬੰਧ'' ਸਾਂਝੇ ਹਿੱਤਾਂ ਦੀ ਪੂਰਤੀ ਕਰਦੇ ਹਨ

Thursday, Apr 11, 2024 - 05:35 PM (IST)

PM ਮੋਦੀ ਦੀ ਟਿੱਪਣੀ ''ਤੇ ਚੀਨ ਨੇ ਕਿਹਾ, ''ਮਜ਼ਬੂਤ ​​ਤੇ ਸਥਿਰ ਸਬੰਧ'' ਸਾਂਝੇ ਹਿੱਤਾਂ ਦੀ ਪੂਰਤੀ ਕਰਦੇ ਹਨ

ਬੀਜਿੰਗ (ਭਾਸ਼ਾ)- ਚੀਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਹੱਦੀ ਵਿਵਾਦ ਨਾਲ ਜੁੜੀਆਂ ਟਿੱਪਣੀਆਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ 'ਮਜ਼ਬੂਤ ​​ਅਤੇ ਸਥਿਰ ਸਬੰਧ' ਚੀਨ ਅਤੇ ਭਾਰਤ ਦੇ ਸਾਂਝੇ ਹਿੱਤਾਂ ਦੀ ਪੂਰਤੀ ਕਰਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਬੀਜਿੰਗ ਨਾਲ ਸਬੰਧ ਨਵੀਂ ਦਿੱਲੀ ਲਈ ਮਹੱਤਵਪੂਰਨ ਹਨ ਅਤੇ ਸਰਹੱਦਾਂ 'ਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਥਿਤੀ ਨੂੰ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਅਮਰੀਕੀ ਮੈਗਜ਼ੀਨ 'ਨਿਊਜ਼ਵੀਕ' ਨਾਲ ਇੰਟਰਵਿਊ ਵਿੱਚ, ਜਿਸ ਨੇ ਭਾਰਤ ਦੀ ਚੜ੍ਹਤ ਨੂੰ 'ਅਜੇਤੂ' ਦੱਸਿਆ, ਪ੍ਰਧਾਨ ਮੰਤਰੀ ਮੋਦੀ ਨੇ ਉਮੀਦ ਪ੍ਰਗਟਾਈ ਕਿ ਕੂਟਨੀਤਕ ਅਤੇ ਫੌਜੀ ਪੱਧਰ 'ਤੇ ਸਕਾਰਾਤਮਕ ਅਤੇ ਉਸਾਰੂ ਦੁਵੱਲੇ ਸਬੰਧਾਂ ਰਾਹੀਂ ਦੋਵੇਂ ਦੇਸ਼ ਆਪਣੀਆਂ ਸਰਹੱਦਾਂ 'ਤੇ ਸ਼ਾਂਤੀ ਬਹਾਲ ਕਰਨ ਅਤੇ ਇਸਨੂੰ ਬਰਕਰਾਰ ਰੱਖਣ ਦੇ ਯੋਗ ਹੋਣਗੇ।

ਇਹ ਵੀ ਪੜ੍ਹੋ: ਨਿੱਝਰ ਦੇ ਕਤਲ 'ਤੇ ਮੁੜ ਬੋਲੇ ਜਸਟਿਨ ਟਰੂਡੋ; ਘੱਟ ਗਿਣਤੀਆਂ ਨਾਲ ਹਮੇਸ਼ਾ ਖੜ੍ਹਾ ਹੈ ਕੈਨੇਡਾ

ਚੀਨੀ ਵਿਦੇਸ਼ ਮੰਤਰਾਲਾ ਦੀ ਮਹਿਲਾ ਬੁਲਾਰਾ ਮਾਓ ਨਿੰਗ ਨੂੰ ਜਦੋਂ ਮੋਦੀ ਦੇ ਬਿਆਨ 'ਤੇ ਪ੍ਰਤੀਕਿਰਿਆ ਕਰਨ ਲਈ ਕਿਹਾ ਗਿਆ, ਤਾਂ ਉਨ੍ਹਾਂ ਨੇ ਇੱਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, "ਚੀਨ ਨੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਨੂੰ ਨੋਟ ਕੀਤਾ ਹੈ। ਸਾਡਾ ਮੰਨਣਾ ਹੈ ਕਿ ਮਜ਼ਬੂਤ ਅਤੇ ਸਥਿਰ ਚੀਨ-ਭਾਰਤ ਸਬੰਧ ਦੋਵਾਂ ਪੱਖਾਂ ਦੇ ਸਾਂਝੇ ਹਿੱਤਾਂ ਦੀ ਪੂਰਤੀ ਕਰਦੇ ਹਨ ਅਤੇ ਸ਼ਾਂਤੀ ਅਤੇ ਇਸ ਖੇਤਰ ਅਤੇ ਇਸ ਤੋਂ ਬਾਹਰ ਦੇ ਵਿਕਾਸ ਲਈ ਅਨੁਕੂਲ ਹਨ।'

ਇਹ ਵੀ ਪੜ੍ਹੋ: ਕੈਨੇਡੀਅਨ ਜਾਸੂਸੀ ਏਜੰਸੀ ਦਾ ਦਾਅਵਾ; ਭਾਰਤ ਨੇ ਨਹੀਂ ਸਗੋਂ ਇਸ ਦੇਸ਼ ਨੇ ਕੀਤੀ ਸੀ ਚੋਣਾਂ 'ਚ ਦਖ਼ਲਅੰਦਾਜ਼ੀ

ਪੀ. ਐੱਮ. ਮੋਦੀ ਨੇ ਕਿਹਾ ਸੀ, 'ਮੇਰਾ ਮੰਨਣਾ ਹੈ ਕਿ ਸਾਨੂੰ ਆਪਣੀਆਂ ਸਰਹੱਦਾਂ 'ਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਥਿਤੀ ਨੂੰ ਤੁਰੰਤ ਸੁਲਝਾਉਣ ਦੀ ਲੋੜ ਹੈ ਤਾਂ ਕਿ ਸਾਡੀ ਦੁਵੱਲੀ ਗੱਲਬਾਤ 'ਚ ਆਈ ਬੇਚੈਨੀ ਨੂੰ ਪਿੱਛੇ ਛੱਡਿਆ ਜਾ ਸਕੇ। ਭਾਰਤ ਅਤੇ ਚੀਨ ਦਰਮਿਆਨ ਸਥਿਰ ਅਤੇ ਸ਼ਾਂਤੀਪੂਰਨ ਸਬੰਧ ਨਾ ਸਿਰਫ਼ ਸਾਡੇ ਦੋਵਾਂ ਦੇਸ਼ਾਂ ਲਈ ਸਗੋਂ ਪੂਰੇ ਖੇਤਰ ਅਤੇ ਵਿਸ਼ਵ ਲਈ ਮਹੱਤਵਪੂਰਨ ਹਨ।' ਵਿਦੇਸ਼ ਮੰਤਰਾਲਾ ਦੀ ਮਹਿਲਾ ਬੁਲਾਰਾ ਮਾਓ ਨੇ ਕਿਹਾ ਕਿ ਸਰਹੱਦ ਨਾਲ ਜੁੜਿਆ ਸਵਾਲ ਭਾਰਤ-ਚੀਨ ਸਬੰਧਾਂ ਦੀ ਸਮੁੱਚੀ ਪ੍ਰਤੀਨਿਧਤਾ ਨਹੀਂ ਕਰਦਾ ਹੈ ਅਤੇ ਇਸ ਨੂੰ ਦੁਵੱਲੇ ਸਬੰਧਾਂ ਵਿੱਚ ਉਚਿਤ ਢੰਗ ਨਾਲ ਰੱਖਿਆ ਜਾਣਾ ਚਾਹੀਦਾ ਹੈ ਅਤੇ ਸਹੀ ਢੰਗ ਨਾਲ ਮੈਨੇਜ ਕੀਤਾ ਜਾਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਭਾਰਤ ਦਾ ਮੋਸਟ ਵਾਂਟੇਡ ਖ਼ਤਰਨਾਕ ਅੱਤਵਾਦੀ ਹਾਫਿਜ਼ ਸਈਦ ਲਾਹੌਰ ਦੇ ਹਸਪਤਾਲ ’ਚ ਦਾਖ਼ਲ, ਹਾਲਤ ਨਾਜ਼ੁਕ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News