'ਭਾਰਤ-ਚੀਨ ਨੂੰ ਇਕ-ਦੂਜੇ ਦੀ ਚਿੰਤਾਵਾਂ ਦਾ ਸਨਮਾਨ ਕਰਨਾ ਚਾਹੀਦਾ ਹੈ'

08/14/2019 1:12:14 PM

ਬੀਜਿੰਗ/ਨਵੀਂ ਦਿੱਲੀ (ਬਿਊਰੋ)— ਵਿਦੇਸ਼ ਮੰਤਰੀ ਸੁਬਰਾਮਣੀਅਮ ਜੈਸ਼ੰਕਰ ਨੇ ਬੀਜਿੰਗ ਦਾ ਤਿੰਨ ਦਿਨੀਂ ਦੌਰਾ ਕੀਤਾ। ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਚੀਨ ਨੂੰ ਇਕ-ਦੂਜੇ ਦੀਆਂ ਚਿੰਤਾਵਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਮਤਭੇਦਾਂ ਨੂੰ ਦੂਰ ਕਰਨਾ ਚਾਹੀਦਾ ਹੈ ਅਤੇ ਦੋ-ਪੱਖੀ ਸੰਬੰਧਾਂ ਦੀ ਦਿਸ਼ਾ ਵਿਚ ਰਣਨੀਤਕ ਦ੍ਰਿਸ਼ਟੀ ਰੱਖਣੀ ਚਾਹੀਦੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਏਸ਼ੀਆ ਦੇ ਦੋ ਵੱਡੇ ਦੇਸ਼ਾਂ ਵਿਚਾਲੇ ਸੰੰਬੰਧ ਇੰਨੇ ਵਿਸ਼ਾਲ ਹੋ ਗਏ ਹਨ ਕਿ ਉਸ ਨੇ ਗਲੋਬਲ ਆਯਾਮ ਹਾਸਲ ਕਰ ਲਏ ਹਨ। 

ਸੋਮਵਾਰ ਨੂੰ ਬੀਜਿੰਗ ਦੀ ਤਿੰਨ ਯਾਤਰਾ ਪੂਰੀ ਕਰਨ ਵਾਲੇ ਜੈਸ਼ੰਕਰ ਨੇ ਭਾਰਤ-ਚੀਨ ਸੰਬੰਧਾਂ ਦੇ ਸਾਰੇ ਪਹਿਲੂਆਂ 'ਤੇ ਆਪਣੇ ਹਮਰੁਤਬਾ ਵਾਂਗ ਯੀ ਨਾਲ ਵਿਆਪਕ ਅਤੇ ਡੂੰਘੀ ਚਰਚਾ ਕੀਤੀ। ਉਹ ਚੀਨ ਦੇ ਉਪ ਰਾਸ਼ਟਰਪਤੀ ਵਾਂਗ ਕਿਸ਼ਾਨ ਨਾਲ ਵੀ ਮਿਲੇ, ਜਿਨ੍ਹਾਂ ਨੂੰ ਰਾਸ਼ਟਰਪਤੀ ਸ਼ੀ ਜਿਨਪਿੰਗ ਦਾ ਕਰੀਬੀ ਮੰਨਿਆ ਜਾਂਦਾ ਹੈ। ਜੈਸ਼ੰਕਰ ਨੇ ਐਤਵਾਰ ਨੂੰ ਦਿੱਤੇ ਇਕ ਇੰਟਰਵਿਊ ਵਿਚ ਕਿਹਾ ਕਿ ਦੋ ਵੱਡੇ ਵਿਕਾਸਸ਼ੀਲ ਦੇਸ਼ ਅਤੇ ਉਭਰਦੀ ਅਰਥਵਿਵਸਥਾ ਹੋਣ ਦੇ ਨਾਤੇ ਭਾਰਤ ਅਤੇ ਚੀਨ ਵਿਚ ਸਹਿਯੋਗ ਦੁਨੀਆ ਲਈ ਬਹੁਤ ਮਹੱਤਵਪੂਰਣ ਹੈ।

ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਚੀਨ ਨੂੰ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਵਿਕਾਸ ਵਿਚ ਯੋਗਦਾਨ ਦੇਣ ਲਈ ਸੰਚਾਰ ਅਤੇ ਤਾਲਮੇਲ ਵਧਾਉਣ ਦੀ ਲੋੜ ਹੈ। ਦੋਹਾਂ ਦੇਸ਼ਾਂ ਨੂੰ ਸਮਾਨਤਾ ਵਾਲੇ ਖੇਤਰਾਂ ਦੀ ਤਲਾਸ਼ ਕਰਨੀ ਚਾਹੀਦੀ ਹੈ।ਇਕ ਜਾਣਕਾਰੀ ਮੁਤਾਬਕ ਭਾਰਤ ਅਤੇ ਚੀਨ ਜਲਦੀ ਹੀ ਗੱਲਬਾਤ ਲਈ ਬੈਠਕ ਦਾ ਆਯੋਜਨ ਕਰ ਸਕਦੇ ਹਨ। ਇਸ ਬੈਠਕ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਸ਼ਾਮਲ ਹੋਣਗੇ। ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਦੇ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਇਹ ਪਹਿਲੀ ਬੈਠਕ ਹੋਵੇਗੀ।


Vandana

Content Editor

Related News