ਬਿਹਾਰ ਦੀ ਜੇਲ੍ਹ ''ਚ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਚੀਨੀ ਨਾਗਰਿਕ ਦੀ ਮੌਤ

Tuesday, Jun 11, 2024 - 05:59 PM (IST)

ਬਿਹਾਰ ਦੀ ਜੇਲ੍ਹ ''ਚ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਚੀਨੀ ਨਾਗਰਿਕ ਦੀ ਮੌਤ

ਮੁਜ਼ੱਫਰਪੁਰ (ਭਾਸ਼ਾ)- ਭਾਰਤ 'ਚ ਗੈਰ-ਕਾਨੂੰਨੀ ਰੂਪ ਨਾਲ ਪ੍ਰਵੇਸ਼ ਕਰਨ ਦੇ ਦੋਸ਼ੀ ਇਕ ਚੀਨੀ ਵਿਅਕਤੀ ਦੀ ਮੰਗਲਵਾਰ ਨੂੰ ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੀ ਇਕ ਜੇਲ੍ਹ 'ਚ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਤੋਂ ਬਾਅਦ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਚੀਨ ਦੇ ਸ਼ਾਂਦੋਂਗ ਪ੍ਰਾਂਤ ਦੇ ਰਹਿਣ ਵਾਲੇ ਲੀ ਜਿਆਕੀ ਨੂੰ 6 ਜੂਨ ਨੂੰ ਬ੍ਰਹਮਾਪੁਰਾ ਥਾਣਾ ਖੇਤਰ ਦੇ ਲਕਸ਼ਮੀ ਚੌਕ ਕੋਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਕੋਲੋਂ ਚੀਨ ਦਾ ਨਕਸ਼ਾ, ਇਕ ਮੋਬਾਇਲ ਫੋਨ ਅਤੇ ਚੀਨ, ਨੇਪਾਲ ਤੇ ਭਾਰਤ ਦੀ ਕਰੰਸੀ ਬਰਾਮਦ ਕੀਤੀ ਗਈ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਵਿਦੇਸ਼ੀ ਐਕਟ, 1946 ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਅਤੇ ਬਾਅਦ 'ਚ ਲੀ ਜਿਆਕੀ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਉਸ ਨੂੰ ਅਮਰ ਸ਼ਹੀਦ ਖੁਦੀਰਾਮ ਬੋਸ ਕੇਂਦਰੀ ਜੇਲ੍ਹ 'ਚ ਰੱਖਿਆ ਗਿਆ। ਹਸਪਤਾਲ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ,''7 ਜੂਨ ਨੂੰ ਚੀਨੀ ਨਾਗਰਿਕ ਲੀ ਜਿਆਕੀ ਜੇਲ੍ਹ ਦੇ ਹਸਪਤਾਲ ਦੇ ਟਾਇਲਟ 'ਚ ਜ਼ਖ਼ਮੀ ਅਤੇ ਬੇਹੋਸ਼ ਪਾਇਆ ਗਿਆ ਸੀ। ਉਸ ਨੇ ਟੁੱਟੀ ਹੋਈ ਐਨਕ ਨਾਲ ਆਪਣੇ ਸਰੀਰ ਦੇ ਮਹੱਤਵਪੂਰਨ ਅੰਗਾਂ ਨੂੰ ਕੱਟਣ ਦੀ ਕੋਸ਼ਿਸ਼ ਕੀਤੀ ਸੀ। ਜੇਲ੍ਹ ਅਧਿਕਾਰੀਆਂ ਨੇ ਉਸ ਨੂੰ ਤੁਰੰਤ ਸ਼੍ਰੀ ਕ੍ਰਿਸ਼ਨ ਮੈਡੀਕਲ ਕਾਲਜ ਅਤੇ ਹਸਪਤਾਲ (ਐੱਸ.ਕੇ.ਐੱਮ.ਸੀ.ਐੱਚ.) ਮੁਜ਼ੱਫਰਪੁਰ ਪਹੁੰਚਾਇਆ, ਜਿੱਥੇ ਮੰਗਲਵਾਰ ਨੂੰ ਉਸ ਦੀ ਮੌਤ ਹੋ ਗਈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News