ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ 18 ਨੂੰ ਆਉਣਗੇ ਭਾਰਤ
Thursday, Aug 14, 2025 - 12:36 AM (IST)

ਬੀਜਿੰਗ, (ਭਾਸ਼ਾ)– ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਸੋਮਵਾਰ ਨੂੰ ਭਾਰਤ ਦਾ ਦੌਰਾ ਕਰਨਗੇ ਅਤੇ ਸਰਹੱਦੀ ਮੁੱਦੇ ’ਤੇ ਵਿਸ਼ੇਸ਼ ਪ੍ਰਤੀਨਿਧੀ ਵਿਧੀ ਤਹਿਤ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਅਜੀਤ ਡੋਭਾਲ ਨਾਲ ਗੱਲਬਾਤ ਕਰਨਗੇ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।
ਵਾਂਗ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੇ ਸਾਲਾਨਾ ਸੰਮੇਲਨ ਵਿਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੀਨੀ ਸ਼ਹਿਰ ਤਿਆਨਜਿਨ ਦੇ ਪ੍ਰਸਤਾਵਿਤ ਦੌਰੇ ਤੋਂ ਕੁਝ ਦਿਨ ਪਹਿਲਾਂ ਭਾਰਤ ਆ ਰਹੇ ਹਨ।
ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਚੀਨੀ ਵਿਦੇਸ਼ ਮੰਤਰੀ ਮੁੱਖ ਤੌਰ ’ਤੇ ਸਰਹੱਦੀ ਮੁੱਦੇ ’ਤੇ ਵਿਸ਼ੇਸ਼ ਪ੍ਰਤੀਨਿਧੀਆਂ (ਐੱਸ. ਆਰ.) ਦੀ ਗੱਲਬਾਤ ਦੇ ਅਗਲੇ ਦੌਰ ਲਈ ਭਾਰਤ ਆ ਰਹੇ ਹਨ।