ਅਰੁਣਾਚਲ ਪ੍ਰਦੇਸ਼ ਦੇ ਸਥਾਨਾਂ ਦੇ ਚੀਨੀ ਨਾਮਕਰਨ ਮੂਰਖਤਾਪੂਰਨ : ਭਾਰਤ
Tuesday, Apr 02, 2024 - 12:51 PM (IST)
ਨਵੀਂ ਦਿੱਲੀ (ਭਾਸ਼ਾ)- ਵਿਦੇਸ਼ ਮੰਤਰਾਲਾ ਨੇ ਅਰੁਣਾਚਲ ਪ੍ਰਦੇਸ਼ ਦੇ ਸਥਾਨਾਂ ਦਾ ਨਾਂ ਬਦਲਣ ਦੀਆਂ ਚੀਨ ਦੀਆਂ ਕੋਸ਼ਿਸ਼ਾਂ ਨੂੰ ਮੰਗਲਵਾਰ ਨੂੰ ਦ੍ਰਿੜਤਾ ਨਾਲ ਖਾਰਜ ਕਰਦੇ ਹੋਏ ਕਿਹਾ ਕਿ 'ਮਨਗੜ੍ਹਤ ਨਾਂ' ਰੱਖਣ ਨਾਲ ਇਹ ਅਸਲੀਅਤ ਬਦਲ ਨਹੀਂ ਜਾਵੇਗੀ ਕਿ ਇਹ ਰਾਜ ਭਾਰਤ ਦਾ ਅਭਿੰਨ ਹਿੱਸਾ ਹੈ, ਰਿਹਾ ਹੈ ਅਤੇ ਹਮੇਸ਼ਾ ਰਹੇਗਾ।'' ਅਰੁਣਾਚਲ ਪ੍ਰਦੇਸ਼ 'ਤੇ ਆਪਣਾ ਪੇਸ਼ ਕਰਨ ਦੀਆਂ ਹਾਲੀਆ ਕੋਸ਼ਿਸ਼ਾਂ ਦਰਮਿਆਨ ਬੀਜਿੰਗ ਨੇ ਭਾਰਤੀ ਰਾਜ 'ਚ ਵੱਖ-ਵੱਖ ਥਾਵਾਂ ਦੇ 30 ਨਵੇਂ ਨਾਵਾਂ ਚੌਥੀ ਸੂਚੀ ਜਾਰੀ ਕੀਤੀ ਹੈ। ਇਸ ਸੰਬੰਧ 'ਚ ਮੀਡੀਆ ਵਲੋਂ ਕੀਤੇ ਗਏ ਸਵਾਲਾਂ ਦੇ ਜਵਾਬ 'ਚ ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜਾਇਸਵਾਲ ਦੇ ਹਵਾਲੇ ਤੋਂ ਇਕ ਬਿਆਨ ਜਾਰੀ ਕਰ ਕੇ ਕਿਹਾ ਗਿਆ,''ਚੀਨ ਭਾਰਤੀ ਰਾਜ ਅਰੁਣਾਚਲ ਪ੍ਰਦੇਸ਼ 'ਚ ਸਥਾਨਾਂ ਦੇ ਨਾਂ ਬਦਲਣ ਦੇ ਆਪਣੇ ਮੂਰਖਤਾਪੂਰਨ ਕੋਸ਼ਿਸ਼ਾਂ ਨੂੰ ਜਾਰੀ ਰੱਖੇ ਹੋਏ ਹਨ। ਅਸੀਂ ਅਜਿਹੀਆਂ ਕੋਸ਼ਿਸ਼ਾਂ ਨੂੰ ਦ੍ਰਿੜਤਾ ਨਾਲ ਅਸਵੀਕਾਰ ਕਰਦੇ ਹਾਂ। ਮਨਗੜ੍ਹਤ ਨਾਂ ਰੱਖ ਦੇਣ ਨਾਲ ਇਹ ਅਸਲੀਅਤ ਨਹੀਂ ਬਦਲੇਗੀ ਕਿ ਅਰੁਣਾਚਲ ਪ੍ਰਦੇਸ਼ ਭਾਰਤ ਦਾ ਇਕ ਅਭਿੰਨ ਹਿੱਸਾ ਹੈ, ਰਿਹਾ ਹੈ ਅਤੇ ਹਮੇਸ਼ਾ ਰਹੇਗਾ।''
ਇਹ ਵੀ ਪੜ੍ਹੋ : ਚੀਨ ਨੇ ਅਰੁਣਾਚਲ ਪ੍ਰਦੇਸ਼ ਦੀਆਂ ਵੱਖ-ਵੱਖ ਥਾਵਾਂ ਲਈ 30 ਹੋਰ ਨਾਂ ਕੀਤੇ ਜਾਰੀ
ਭਾਰਤ ਨੇ 28 ਮਾਰਚ ਨੂੰ ਵੀ ਕਿਹਾ ਸੀ ਕਿ ਚੀਨ ਆਪਣੇ ਦਾਅਵਿਆਂ ਨੂੰ ਭਾਵੇਂ ਜਿੰਨਾ ਵੀ ਦੋਹਰਾ ਲਵੇ ਪਰ ਇਸ ਨਾਲ ਭਾਰਤ ਦਾ ਇਹ ਰੁਖ ਨਹੀਂ ਬਦਲੇਗਾ ਕਿ ਅਰੁਣਾਚਲ ਪ੍ਰਦੇਸ਼ ਉਸ ਦਾ ਅਭਿੰਨ ਹਿੱਸਾ ਸੀ, ਹੈ ਅਤੇ ਹਮੇਸ਼ਾ ਰਹੇਗਾ।'' ਜਾਇਸਵਾਲ ਨੇ ਚੀਨ ਵਲੋਂ ਅਰੁਣਾਚਲ ਪ੍ਰਦੇਸ਼ 'ਤੇ ਆਪਣਾ ਦਾਅਵਾ ਪੇਸ਼ ਕਰਦੇ ਰਹਿਣ ਸੰਬੰਧੀ ਸਵਾਲ ਦੇ ਜਵਾਬ 'ਚ ਆਪਣੀ ਹਫ਼ਤਾਵਾਰ ਪ੍ਰੈੱਸ ਵਾਰਤਾ ਦੌਰਾਨ ਇਹ ਗੱਲ ਕਹੀ। ਉਨ੍ਹਾਂ ਦੀ ਇਹ ਟਿੱਪਣੀ ਚੀਨੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਲਿਨ ਜਿਆਨ ਵਲੋਂ ਚੀਨ ਦੇ ਦਾਅਵੇ ਨੂੰ ਦੋਹਰਾਏ ਜਾਣ ਤੋਂ ਬਾਅਦ ਆਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8