ਯੌਨ ਸ਼ੋਸ਼ਣ ਕੇਸ 'ਚ ਫਸੇ ਚਿਨਮਯਾਨੰਦ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ

Friday, Sep 20, 2019 - 10:57 AM (IST)

ਯੌਨ ਸ਼ੋਸ਼ਣ ਕੇਸ 'ਚ ਫਸੇ ਚਿਨਮਯਾਨੰਦ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ

ਸ਼ਾਹਜਹਾਂਪੁਰ— ਰੇਪ ਦੇ ਦੋਸ਼ੀ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਚਿਨਮਯਾਨੰਦ ਨੂੰ ਯੂ.ਪੀ. ਦੇ ਸ਼ਾਹਜਹਾਂਪੁਰ ਦੀ ਇਕ ਕੋਰਟ ਨੇ ਨਿਆਇਕ ਹਿਰਾਸਤ 'ਚ ਭੇਜਣ ਦਾ ਆਦੇਸ਼ ਦਿੱਤਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਚਿਨਮਯਾਨੰਦ ਨੂੰ ਯੂ.ਪੀ. ਪੁਲਸ ਅਤੇ ਐੱਸ.ਆਈ.ਟੀ. ਨੇ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ। ਚਿਨਮਯਾਨੰਦ ਨੂੰ ਸਖਤ ਸੁਰੱਖਿਆ ਦਰਮਿਆਨ ਜੂਡੀਸ਼ਲ ਮੈਜਿਸਟਰੇਟ (ਸੀ.ਜੇ.ਐੱਮ.) ਕੋਰਟ 'ਚ ਪੇਸ਼ ਕੀਤਾ ਗਿਆ। ਕੋਰਟ ਨੇ ਉਸ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਜੇਲ ਭੇਜਣ ਦਾ ਆਦੇਸ਼ ਦਿੱਤਾ ਹੈ। ਪੀੜਤਾ ਵਲੋਂ ਵੀਡੀਓ ਜਾਰੀ ਕੀਤੇ ਜਾਣ ਦੇ ਬਾਅਦ ਤੋਂ ਚਿਨਮਯਾਨੰਦ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਸੀ। ਯੂ.ਪੀ. ਪੁਲਸ ਅਤੇ ਐੱਸ.ਆਈ.ਟੀ. ਨੇ ਸ਼ਾਹਜਹਾਂਪੁਰ ਸਥਿਤ ਮੁਮੁਕਸ਼ੂ ਆਸ਼ਰਮ ਤੋਂ ਉਸ ਨੂੰ ਗ੍ਰਿਫਤਾਰ ਕੀਤਾ ਹੈ। ਕੋਰਟ 'ਚ ਪੇਸ਼ੀ ਤੋਂ ਪਹਿਲਾਂ ਉਸ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲਿਜਾਇਆ ਗਿਆ। ਜ਼ਿਕਰਯੋਗ ਹੈ ਕਿ ਪੀੜਤ ਵਿਦਿਆਰਥਣ ਨੇ ਚਿਨਮਯਾਨੰਦ ਨੂੰ ਗ੍ਰਿਫਤਾਰ ਨਾ ਕੀਤੇ ਜਾਣ 'ਤੇ ਖੁਦਕੁਸ਼ੀ ਕਰਨ ਦੀ ਧਮਕੀ ਦਿੱਤੀ ਸੀ।

PunjabKesariਸਵਾਮੀ ਚਿਨਮਯਾਨੰਦ ਦੀ ਵਕੀਲ ਪੂਜਾ ਸਿੰਘ ਨੇ ਕਿਹਾ ਕਿ ਚਿਨਮਯਾਨੰਦ ਨੂੰ ਘਰੋਂ ਹੀ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਐੱਸ.ਆਈ.ਟੀ. ਵਲੋਂ ਹਾਲੇ ਤੱਕ ਐੱਫ.ਆਈ.ਆਰ. ਦੀ ਕਾਪੀ ਜਾਂ ਫਿਰ ਹੋਰ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਵਕੀਲ ਨੇ ਦੱਸਿਆ ਕਿ ਐੱਸ.ਆਈ.ਟੀ. ਵਲੋਂ ਉਨ੍ਹਾਂ ਦੇ ਇਕ ਰਿਸ਼ਤੇਦਾਰ ਤੋਂ ਅਰੈਸਟ ਮੈਮੋ 'ਤੇ ਦਸਤਖ਼ਤ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਇਹ ਪਤਾ ਲੱਗਾ ਕਿ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਚਿਨਮਯਾਨੰਦ ਦੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਭਾਜਪਾ ਨੇਤਾ 'ਤੇ ਆਪਣੇ ਹੀ ਕਾਲਜ ਦੀ ਲਾਅ ਸਟੂਡੈਂਟ ਨਾਲ ਰੇਪ ਕਰਨ ਦਾ ਦੋਸ਼ ਹੈ। ਪੀੜਤਾ ਵਲੋਂ ਇਸ ਸੰਬੰਧ 'ਚ ਲਗਾਤਾਰ ਕਈ ਵੀਡੀਓ ਜਾਰੀ ਕਰ ਕੇ ਚਿਨਮਯਾਨੰਦ 'ਤੇ ਦੋਸ਼ ਲਗਾਏ ਗਏ ਸਨ। ਹਾਲਾਂਕਿ ਚਿਨਮਯਾਨੰਦ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਕਹਿ ਰਹੇ ਸਨ ਕਿ ਉਹ ਨਿਰਦੋਸ਼ ਹਨ ਅਤੇ ਉਨ੍ਹਾਂ ਨੂੰ ਬਲੈਕਮੇਲ ਕਰਨ ਲਈ ਅਜਿਹਾ ਕੀਤਾ ਜਾ ਰਿਹਾ ਹੈ। ਹਸਪਤਾਲ 'ਚ ਭਰਤੀ ਚਿਨਮਯਾਨੰਦ ਨੂੰ ਵੀਰਵਾਰ ਨੂੰ ਕੇ.ਜੀ.ਐੱਮ.ਯੂ. ਲਖਨਊ ਲਈ ਰੈਫਰ ਕੀਤਾ ਗਿਆ ਸੀ। ਹਾਲਾਂਕਿ ਉਨ੍ਹਾਂ ਨੇ ਕਿਹਾ ਸੀ ਕਿ ਉਹ ਆਯੂਰਵੈਦਿਕ ਇਲਾਜ ਚਾਹੁੰਦੇ ਹਨ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਮੁਮੁਕਸ਼ੂ ਆਸ਼ਰਮ ਵਾਪਸ ਲਿਜਾਇਆ ਗਿਆ ਸੀ।


author

DIsha

Content Editor

Related News