ਚਿਰਾਗ ਪਾਸਵਾਨ ਨੇ ਅਮਿਤ ਸ਼ਾਹ ਅਤੇ ਜੇਪੀ ਨੱਢਾ ਨਾਲ ਕੀਤੀ ਮੁਲਾਕਾਤ
Saturday, Jan 27, 2024 - 03:59 PM (IST)
ਨਵੀਂ ਦਿੱਲੀ (ਭਾਸ਼ਾ)- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਆਪਣੇ ਸਾਬਕਾ ਸਹਿਯੋਗੀ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਮੁੜ ਹੱਥ ਮਿਲਾਉਣ ਦੀਆਂ ਅਟਕਲਾਂ ਦਰਮਿਆਨ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਨੇਤਾ ਚਿਰਾਗ ਪਾਸਵਾਨ ਨੇ ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪਾਸਵਾਨ ਨੇ ਆਪਣੀ ਪਾਰਟੀ ਦੀਆਂ ਚਿੰਤਾਵਾਂ ਤੋਂ ਦੋਹਾਂ ਆਗੂਆਂ ਨੂੰ ਜਾਣੂ ਕਰਵਾਇਆ। ਚਿਰਾਗ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ। ਬੈਠਕ ਤੋਂ ਬਾਅਦ ਪਾਸਵਾਨ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਇਸ ਮਾਮਲੇ 'ਤੇ ਆਪਣੀ ਪਾਰਟੀ ਦਾ ਸਟੈਂਡ ਤੈਅ ਕਰਨ ਤੋਂ ਪਹਿਲਾਂ ਇਹ ਦੇਖਣ ਲਈ ਉਡੀਕ ਕਰਨਗੇ ਕਿ ਜਨਤਾ ਦਲ (ਯੂਨਾਈਟਿਡ) ਦੇ ਪ੍ਰਧਾਨ ਨਿਤੀਸ਼ ਕੁਮਾਰ ਭਾਜਪਾ ਦੀ ਅਗਵਾਈ ਵਾਲੇ ਗਠਜੋੜ 'ਚ ਸ਼ਾਮਲ ਹੁੰਦੇ ਹਨ ਜਾਂ ਨਹੀਂ।
ਇਹ ਵੀ ਪੜ੍ਹੋ : ਦਿੱਲੀ ਦੇ ACP ਦੇ ਪੁੱਤ ਨੂੰ ਦੋਸਤਾਂ ਨੇ ਹਰਿਆਣਾ ਦੀ ਨਹਿਰ 'ਚ ਸੁੱਟਿਆ, ਭਾਲ ਜਾਰੀ
ਮਰਹੂਮ ਰਾਮਵਿਲਾਸ ਪਾਸਵਾਨ ਦੇ ਪੁੱਤ ਚਿਰਾਗ ਨੇ ਇਹ ਨਹੀਂ ਦੱਸਿਆ ਕਿ ਸ਼ਾਹ ਅਤੇ ਨੱਢਾ ਨੇ ਉਨ੍ਹਾਂ ਰਾਜ 'ਚ ਰਾਜਨੀਤਕ ਘਟਨਾਕ੍ਰਮ ਬਾਰੇ ਕੀ ਦੱਸਿਆ ਹੈ। ਨਿਤੀਸ਼ ਕੁਮਾਰ ਅਤੇ ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡੈਵਲਪਮੈਂਟਲ ਇਨਕਲੂਸਿਵ ਅਲਾਇੰਸ' (ਇੰਡੀਆ) ਦੇ ਦਲਾਂ ਦਰਮਿਆਨ ਮਤਭੇਦ ਖੁੱਲ੍ਹ ਕੇ ਸਾਹਮਣੇ ਆ ਗਏ ਹਨ, ਜਿਸ ਤੋਂ ਸੰਕੇਤ ਮਿਲਦਾ ਹੈ ਕਿ ਬਿਹਾਰ ਦੇ ਮੁੱਖ ਮੰਤਰੀ ਇਕ ਵਾਰ ਮੁੜ ਪਾਲਾ ਬਦਲਣ ਲਈ ਤਿਆਰ ਹਨ। ਪਾਸਵਾਨ ਨੇ ਕਿਹਾ,''ਬਿਹਾਰ ਦੇ ਮੌਜੂਦਾ ਰਾਜਨੀਤਕ ਘਟਨਾਕ੍ਰਮ ਨੂੰ ਲੈ ਕੇ ਸਾਡੀਆਂ ਚਿੰਤਾਵਾਂ ਹਨ। ਹਾਲਾਂਕਿ ਬਿਹਾਰ ਦੇ ਘਟਨਾਕ੍ਰਮ ਨੂੰ ਲੈ ਕੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ। ਮੈਂ ਬੈਠਕ 'ਚ ਆਪਣੀਆਂ ਚਿੰਤਾਵਾਂ ਨੂੰ ਦ੍ਰਿੜਤਾ ਨਾਲ ਚੁੱਕਿਆ ਅਤੇ ਕਈ ਮੁੱਦਿਆਂ 'ਤੇ ਭਰੋਸਾ ਪ੍ਰਾਪਤ ਕੀਤਾ।'' ਪਾਸਵਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਸਥਿਤੀ ਸਪੱਸ਼ਟ ਹੋਣ 'ਤੇ ਉਨ੍ਹਾਂ ਦੀ ਪਾਰਟੀ ਆਪਣਾ ਰੁਖ ਤੈਅ ਕਰੇਗੀ। ਉਨ੍ਹਾਂ ਕਿਹਾ ਕਿ ਉਹ ਹਾਲ ਦੇ ਦਿਨਾਂ ਤੱਕ ਭਾਜਪਾ ਆਗੂਆਂ ਦੇ ਸੰਪਰਕ 'ਚ ਸਨ ਅਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਇਨ੍ਹਾਂ ਅਟਕਲਾਂ 'ਚ ਕੁਝ ਸੱਚਾਈ ਹੈ। ਭਾਜਪਾ ਦੇ ਸਹਿਯੋਗੀਆਂ ਨੂੰ ਡਰ ਹੈ ਕਿ ਕੁਮਾਰ ਦੀ ਰਾਜਗ 'ਚ ਮੌਜੂਦਗੀ ਤੋਂ ਚੋਣ 'ਚ ਉਨ੍ਹਾਂ ਦੇ ਹਿੱਸੇ ਦੀ ਸੀਟ ਗਿਣਤੀ 'ਚ ਕਮੀ ਹੋ ਸਕਦੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8