ਚਿੱਟ ਫੰਡ ਘਪਲਾ: CBI ਨੇ ਪਰਲਜ਼ ਗਰੁੱਪ ਦੇ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਕੀਤਾ ਗ੍ਰਿਫ਼ਤਾਰ
Tuesday, Mar 07, 2023 - 03:39 PM (IST)
ਨਵੀਂ ਦਿੱਲੀ- ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ) ਨੇ ਮੰਗਲਵਾਰ ਨੂੰ ਬਹੁ-ਕਰੋੜੀ ਚਿੱਟ ਫੰਡ ਘਪਲਾ ਕੇਸ ਦੇ ਸਬੰਧ 'ਚ ਪਰਲਜ਼ ਗਰੁੱਪ ਦੇ ਡਾਇਰੈਕਟਰ ਨੂੰ ਗ੍ਰਿਫ਼ਤਾਰ ਕੀਤਾ। ਫੜੇ ਗਏ ਮੁਲਜ਼ਮ ਦੀ ਪਛਾਣ ਹਰਚੰਦ ਸਿੰਘ ਗਿੱਲ ਵਜੋਂ ਹੋਈ ਹੈ। ਦੋਸ਼ੀ ਹਰਚੰਦ ਪਿਛਲੇ ਕਾਫੀ ਸਮੇਂ ਤੋਂ ਦੇਸ਼ 'ਚੋਂ ਫਰਾਰ ਹੋ ਗਿਆ ਸੀ।
ਇਹ ਵੀ ਪੜ੍ਹੋ- ਹੋਲੀ 'ਤੇ ਰੇਲਵੇ ਦਾ ਖ਼ਾਸ ਤੋਹਫ਼ਾ; ਚੱਲਣਗੀਆਂ 196 ਵਿਸ਼ੇਸ਼ ਰੇਲਾਂ, ਮਾਤਾ ਵੈਸ਼ਨੋ ਦੇਵੀ ਲਈ ਵੀ ਸਪੈਸ਼ਲ ਟਰੇਨ
ਹਰਚੰਦ ਨੂੰ ਬਹੁ-ਕਰੋੜੀ ਪੋਂਜੀ ਘੁਟਾਲੇ 'ਚ ਫਿਜੀ ਤੋਂ ਡਿਪੋਰਟ ਕੀਤਾ ਗਿਆ ਸੀ। ਸੂਤਰਾਂ ਮੁਤਾਬਕ ਉਹ ਫਿਜੀ ਦੌੜ ਗਿਆ ਸੀ। ਫਿਜੀ ਦੇਸ਼ ਤੋਂ ਭਾਰਤ ਪਰਤਣ ਮਗਰੋਂ ਸੀ. ਬੀ. ਆਈ. ਨੇ ਹਰਚੰਦ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਹਰਚੰਦ ਸਿੰਘ ਗਿੱਲ ਪਰਲਜ਼ ਚਿੱਟ ਫੰਡ ਕੰਪਨੀ ਮਾਮਲੇ 'ਚ ਮੁੱਖ ਦੋਸ਼ੀ ਨਿਰਮਲ ਸਿੰਘ ਭੰਗੂ ਦਾ ਬੇਹੱਦ ਖ਼ਾਸ ਰਿਹਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਦਿੱਲੀ ਵਿਖੇ ਰਾਊਜ਼ ਐਵੇਨਿਊ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਗਿੱਲ ਨੂੰ ਸੀ. ਬੀ. ਆਈ ਵੱਲੋਂ ਵਿਦੇਸ਼ਾਂ ਵਿਚ ਰਹਿੰਦੇ ਭਗੌੜਿਆਂ ਨੂੰ ਵਾਪਸ ਲਿਆਉਣ ਲਈ ਸ਼ੁਰੂ ਕੀਤੇ ਗਏ ‘ਆਪਰੇਸ਼ਨ ਤ੍ਰਿਸ਼ੂਲ’ ਤਹਿਤ ਡਿਪੋਰਟ ਕੀਤੇ ਜਾਣ ਤੋਂ ਬਾਅਦ ਫਿਜੀ ਤੋਂ ਲਿਆਂਦਾ ਗਿਆ ਸੀ।
ਇਹ ਵੀ ਪੜ੍ਹੋ- BSF ਨੇ ਬਰਾਮਦ ਕੀਤੇ 2.57 ਕਰੋੜ ਰੁਪਏ ਦੇ ਸੋਨੇ ਦੇ ਬਿਸਕੁਟ, ਤਸਕਰ ਨੇ ਲੁਕੋਏ ਸਨ ਤਾਲਾਬ 'ਚ
ਦੱਸਣਯੋਗ ਹੈ ਕਿ ਏਜੰਸੀ ਨੇ ਪਰਲਜ਼ ਗਰੁੱਪ ਅਤੇ ਇਸ ਦੇ ਸੰਸਥਾਪਕ ਨਿਰਮਲ ਸਿੰਘ ਭੰਗੂ ਵਿਰੁੱਧ 19 ਫਰਵਰੀ 2014 ਨੂੰ ਭੋਲੇ-ਭਾਲੇ ਨਿਵੇਸ਼ਕਾਂ ਨੂੰ ਉਨ੍ਹਾਂ ਦੇ ਨਿਵੇਸ਼ ਦੇ ਬਦਲੇ ਜ਼ਮੀਨ ਦੀ ਪੇਸ਼ਕਸ਼ ਕਰਕੇ ਕਰੋੜਾਂ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਜਾਂਚ ਸ਼ੁਰੂ ਕੀਤੀ ਸੀ। ਏਜੰਸੀ ਦਾ ਦੋਸ਼ ਹੈ ਕਿ ਕੰਪਨੀ ਨੇ ਦੇਸ਼ ਭਰ ਦੇ ਇਨ੍ਹਾਂ ਨਿਵੇਸ਼ਕਾਂ ਨੂੰ ਧੋਖਾ ਦੇ ਕੇ 60,000 ਕਰੋੜ ਰੁਪਏ ਤੋਂ ਵੱਧ ਦਾ ਚੂਨਾ ਲਗਾਇਆ।
ਇਹ ਵੀ ਪੜ੍ਹੋ- ਹਿਮਾਚਲ 'ਚ ਵਾਪਰਿਆ ਦਰਦਨਾਕ ਹਾਦਸਾ; ਬੇਕਾਬੂ ਕਾਰ ਨੇ 9 ਲੋਕਾਂ ਨੂੰ ਦਰੜਿਆ, 5 ਦੀ ਮੌਤ