ਵਾਹਨ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫਤਾਰ , 7 ਲਗਜ਼ਰੀ ਕਾਰਾਂ ਬਰਾਮਦ

Monday, Nov 06, 2017 - 01:31 PM (IST)

ਵਾਹਨ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫਤਾਰ , 7 ਲਗਜ਼ਰੀ ਕਾਰਾਂ ਬਰਾਮਦ

ਗਾਜਿਆਬਾਦ— ਗਾਜਿਆਬਾਦ ਪੁਲਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਸ ਨੇ ਇੰਟਰਸਟੇਟ ਵਾਹਨ ਚੋਰ ਗਿਰੋਹ ਦੇ ਸ਼ਾਤਿਰ ਚੋਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇੰਨਾ ਹੀ ਨਹੀਂ ਉਨ੍ਹਾਂ ਦੇ ਕੋਲੋਂ 7 ਲਗਜ਼ਰੀ ਕਾਰਾਂ ਵੀ ਬਰਾਮਦ ਕੀਤੀਆਂ ਗਈਆਂ ਹਨ।
ਨਗਰ ਪੁਲਸ ਅਧਿਕਾਰੀ ਆਕਾਸ਼ ਕੁਮਾਰ ਨੇ ਦੱਸਿਆ ਕਿ ਥਾਣਾ ਸਾਹਿਬਾਬਾਦ ਪੁਲਸ ਨੂੰ ਸੂਚਨਾ ਮਿਲੀ ਕਿ ਇਲਾਕੇ 'ਚ ਵਾਹਨ ਚੋਰ ਗਿਰੋਹ ਦੇ ਮੈਂਬਰ ਘਟਨਾ ਨੂੰ ਅੰਜਾਮ ਦੇਣ ਲਈ ਆਉਣ ਵਾਲੇ ਹਨ। ਸੂਚਨਾ ਦੇ ਆਧਾਰ 'ਤੇ ਪੁਲਸ ਨੇ ਇਲਾਕੇ 'ਚ ਘੇਰਾਬੰਦੀ ਕੀਤੀ। ਪੁਲਸ ਨੇ ਸ਼ੱਕ ਹੋਣ 'ਤੇ ਇਕ ਕਾਰ ਨੂੰ ਰੁੱਕਣ ਦਾ ਇਸ਼ਾਰਾ ਕੀਤਾ ਪਰ ਕਾਰ ਚਾਲਕ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਪਿੱਛਾ ਕਰਕੇ ਕਾਰ ਚਾਲਕ ਨੂੰ ਫੜ ਲਿਆ। 
ਥਾਣੇ 'ਚ ਪੁੱਛਗਿਛ ਦੌਰਾਨ ਕਾਰ ਚਾਲਕ ਨੇ ਦੱਸਿਆ ਕਿ ਉਹ ਵਾਹਨ ਚੋਰ ਗਿਰੋਹ ਦੇ ਮੈਂਬਰ ਹਨ। ਇਸ ਦੇ ਬਾਅਦ ਪੁਲਸ ਨੇ ਉਸ ਦੇ ਦੋਹਾਂ ਸਾਥੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ। ਫੜੇ ਗਏ ਚੋਰਾਂ ਦੇ ਨਾਮ ਯੁਸੂਫ, ਸ਼ਫਿਕ ਅਤੇ ਨਫੀਸ ਹਨ। ਪੁਲਸ ਨੇ ਵੱਖ-ਵੱਖ ਸਥਾਨਾਂ 'ਤੇ ਖੜ੍ਹੀ ਚੋਰੀ ਦੀਆਂ 7 ਗੱਡੀਆਂ ਨੂੰ ਉਨ੍ਹਾਂ ਦੇ ਕਬਜ਼ੇ ਤੋਂ ਬਰਾਮਦ ਕੀਤਾ ਹੈ। 
ਪੁਲਸ ਨੇ ਦੱਸਿਆ ਕਿ ਫੜੇ ਗਏ ਚੋਰ ਦਿੱਲੀ ਅਤੇ ਐਨ.ਸੀ.ਆਰ ਦੇ ਇਲਾਕੇ 'ਚ ਵਾਹਨ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਪੁਲਸ ਨੇ ਦੋਸ਼ੀਆਂ ਕੋਲੋਂ ਇਕ ਚਾਕੂ, ਬੰਦੂਕ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।


Related News