CIA ਟੀਮ ਨੇ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਦੋ ਨਸ਼ਾਂ ਸਮੱਗਲਰਾਂ ਨੂੰ ਕੀਤਾ ਗ੍ਰਿਫਤਾਰ
Sunday, Aug 26, 2018 - 04:47 PM (IST)

ਟੋਹਾਨਾ—ਸੀ.ਆਈ.ਏ. ਪੁਲਸ ਫਤਿਹਾਬਾਦ ਦੀ ਟੀਮ ਨੇ ਗੁਪਤ ਸੂਚਨਾ ਮਿਲਣ ਦੇ ਆਧਾਰ 'ਤੇ ਪਿੰਡ ਕੁਲਾਂ ਦੇ ਕੋਲ ਨਾਕਾ ਲਗਾ ਕੇ ਦੋ ਨਸ਼ਾ ਸਮੱਗਲਰਾਂ ਨੂੰ ਲੱਖਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਪੁਲਸ ਨੇ ਫੜੇ ਗਏ ਨਸ਼ਾਂ ਸਮੱਗਲਰਾਂ ਕੋਲੋਂ 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਹੈਰੋਇਨ ਦੀ ਬਾਜ਼ਾਰ 'ਚ ਕੀਮਤ 5 ਲੱਖ ਰੁਪਏ ਦੱਸੀ ਗਈ ਹੈ।
ਪੁਲਸ ਅਧਿਕਾਰੀ ਓਮ ਪ੍ਰਕਾਸ਼ ਨੇ ਦੱਸਿਆ ਕਿ ਕੁਲਾਂ ਦੇ ਕੋਲ ਨਾਕਾ ਲਗਾਇਆ ਹੋਇਆ ਸੀ ਕਿ ਉਸ ਸਮੇਂ ਆ ਰਹੇ ਮੋਟਰਸਾਈਕਲ 'ਤੇ ਸਵਾਰ ਦੋ ਲੋਕਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਮੋਟਰਸਾਈਕਲ ਛੱਡ ਕੇ ਭੱਜਣ ਲੱਗੇ। ਪੁਲਸ ਕਰਮਚਾਰੀਆਂ ਨੇ ਉਨ੍ਹਾਂ ਨੂੰ ਭੱਜ ਕੇ ਕਾਬੂ ਕਰ ਲਿਆ।