ਮੂੰਹ ''ਚ ਸਿਗਰਟ, ਟੇਬਲ ''ਤੇ ਦਾਰੂ... ਨਸ਼ੇ ''ਚ ਧੁੱਤ ਮਾਸਟਰ ਕਰ ਰਿਹਾ ਸੀ ਕਾਪੀਆਂ ਚੈੱਕ! ਡਿੱਗੀ ਗਾਜ਼

Friday, Apr 17, 2026 - 07:40 AM (IST)

ਮੂੰਹ ''ਚ ਸਿਗਰਟ, ਟੇਬਲ ''ਤੇ ਦਾਰੂ... ਨਸ਼ੇ ''ਚ ਧੁੱਤ ਮਾਸਟਰ ਕਰ ਰਿਹਾ ਸੀ ਕਾਪੀਆਂ ਚੈੱਕ! ਡਿੱਗੀ ਗਾਜ਼

ਲਾਤੂਰ (ਮਹਾਰਾਸ਼ਟਰ) : ਲਾਤੂਰ ’ਚ ਇਕ ਨਿੱਜੀ ਸਕੂਲ ਦੇ ਅਧਿਆਪਕਾਂ ਵੱਲੋਂ ਇਕ ਢਾਬੇ ’ਚ ਸਿਗਰੇਟ ਅਤੇ ਸ਼ਰਾਬ ਪੀਂਦੇ ਹੋਏ ਉੱਤਰ ਪੱਤਰੀਆਂ ਜਾਂਚੇ ਜਾਣ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਪ੍ਰਸਾਰਿਤ ਹੋਣ ਤੋਂ ਬਾਅਦ ਉਨ੍ਹਾਂ ਨੂੰ (ਇਨ੍ਹਾਂ ਅਧਿਆਪਕਾਂ ਨੂੰ) ਬਰਖਾਸਤ ਕਰ ਦਿੱਤਾ ਗਿਆ ਹੈ। ਸੋਸ਼ਲ ਮੀਡੀਆ ’ਤੇ ਵਿਆਪਕ ਰੂਪ ’ਚ ਸਾਂਝੇ ਕੀਤੇ ਜਾ ਰਹੇ ਇਸ ਵੀਡੀਓ ਨਾਲ ਅਧਿਆਪਕਾਂ ਦੇ ਪੇਸ਼ੇਵਰ ਅੰਦਾਜ਼ ਅਤੇ ਚਰਿੱਤਰ ਨੂੰ ਲੈ ਕੇ ਚਿੰਤਾ ਪੈਦਾ ਹੋ ਗਈ ਹੈ। ਲੋਕਾਂ ’ਚ ਇਸ ਨੂੰ ਲੈ ਕੇ ਰੋਸ ਹੈ।

ਇਹ ਵੀ ਪੜ੍ਹੋ - ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਸਰਕਾਰੀ ਸਿੱਖਿਆ ਅਧਿਕਾਰੀ ਤ੍ਰਿਪਤੀ ਅੰਧਾਰੇ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੋਬਾਈਲ ਫੋਨ ਨਾਲ ਸ਼ੂਟ ਕੀਤਾ ਗਿਆ ਵੀਡੀਓ ਸੋਸ਼ਲ ਮੀਡੀਆ ’ਤੇ ਪ੍ਰਸਾਰਿਤ ਹੋਣ ਤੋਂ ਤੁਰੰਤ ਬਾਅਦ ਸਕੂਲ ਪ੍ਰਬੰਧਕਾਂ ਨੇ ਅਧਿਆਪਕਾਂ ਨੂੰ ਬਰਖਾਸਤ ਕਰ ਦਿੱਤਾ ਹੈ। ਉਨ੍ਹਾਂ ਕਿਹਾ, “ਅਸੀਂ ਸਕੂਲ ਤੋਂ ਵਿਸਥਾਰਤ ਸਪੱਸ਼ਟੀਕਰਨ ਮੰਗਿਆ ਹੈ।” ਇਕ ਹੋਰ ਸਿੱਖਿਆ ਅਧਿਕਾਰੀ ਸੰਜੇ ਕਸ਼ੀਰਸਾਗਰ ਨੇ ਕਿਹਾ ਕਿ ਉਨ੍ਹਾਂ ਨੂੰ ਮਾਮਲੇ ਦੀ ਮੁੱਢਲੀ ਜਾਣਕਾਰੀ ਮਿਲੀ ਹੈ। ਉਨ੍ਹਾਂ ਕਿਹਾ, “ਜੇਕਰ ਲਾਪ੍ਰਵਾਹੀ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਰਸਮੀ ਜਾਂਚ ਸ਼ੁਰੂ ਕੀਤੀ ਜਾਵੇਗੀ।”

ਇਹ ਵੀ ਪੜ੍ਹੋ - 15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ ਕਰ 'ਤਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News