100 ਫੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ ਸਿਨੇਮਾਘਰ, ਥੀਏਟਰ ਅਤੇ ਮਲਟੀਪਲੈਕਸ

Saturday, Oct 30, 2021 - 12:05 AM (IST)

ਨਵੀਂ ਦਿੱਲੀ - ਕੋਰੋਨਾ ਦੇ ਫੈਲਣ ਤੋਂ ਬਾਅਦ ਦੇਸ਼ ਵਿੱਚ ਕਈ ਪਾਬੰਦੀਆਂ ਲਗਾਈਆਂ ਗਈਆਂ ਸਨ। ਕੋਰੋਨਾ ਦੇ ਮਾਮਲੇ ਘਟਣ ਦੇ ਨਾਲ ਹੀ ਇਹ ਪਾਬੰਦੀ ਹੁਣ ਹੌਲੀ-ਹੌਲੀ ਖਤਮ ਹੋਣ ਲੱਗੀ ਹੈ। ਅਜਿਹੇ ਵਿੱਚ ਹੁਣ ਹੁਕਮ ਆਇਆ ਹੈ ਕਿ ਦਿੱਲੀ ਵਿੱਚ ਸਿਨੇਮਾਘਰ, ਥੀਏਟਰ ਅਤੇ ਮਲਟੀਪਲੈਕਸ 100 ਫੀਸਦੀ ਸੀਟਿੰਗ ਕੈਪੇਸਿਟੀ ਨਾਲ ਖੁੱਲ੍ਹ ਸਕਣਗੇ। DDMA ਨੇ ਇਸ ਨਾਲ ਸੰਬੰਧਿਤ ਰਸਮੀ ਹੁਕਮ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਸਿਨੇਮਾਘਰਾਂ ਨੂੰ ਸਿਰਫ 50 ਫੀਸਦੀ ਸੀਟਿੰਗ ਕੈਪੇਸਿਟੀ ਨਾਲ ਹੀ ਖੁੱਲ੍ਹਣ ਦੀ ਇਜਾਜ਼ਤ ਸੀ।

ਇਹ ਵੀ ਪੜ੍ਹੋ - ਮਹਾਰਾਸ਼ਟਰ ਦੇ ਮੰਤਰੀ ਨੂੰ ਨਕਸਲੀਆਂ ਨੇ ਭੇਜੀ ਧਮਕੀ ਭਰੀ ਚਿੱਠੀ

ਹਾਲਾਂਕਿ, ਰੈਸਟੋਰੈਂਟ, ਬਾਰ, ਆਡੀਟੋਰੀਅਮ ਅਤੇ ਅਸੈਂਬਲੀ ਹਾਲ ਅਜੇ ਵੀ 50% ਸਮਰੱਥਾ ਨਾਲ ਕੰਮ ਕਰਨ ਦੇ ਯੋਗ ਹੋਣਗੇ।  ਇੱਥੇ ਵਿਆਹ ਸਮਾਗਮ ਅਤੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ 100 ਤੋਂ ਵਧਾ ਕੇ 200 ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਲੰਬੇ ਸਮੇਂ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਉਤਰਾਅ-ਚੜ੍ਹਾਅ ਆਉਂਦੇ ਰਹੇ ਹਨ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 14348 ਨਵੇਂ ਮਾਮਲੇ ਸਾਹਮਣੇ ਆਏ ਹਨ। 

 ਜ਼ਿਕਰਯੋਗ ਹੈ ਕਿ ਇਸ ਸਾਲ ਮਾਰਚ-ਅਪ੍ਰੈਲ ਵਿੱਚ ਆਈ ਕੋਰੋਨਾ ਦੀ ਦੂਜੀ ਲਹਿਰ ਨੇ ਦੇਸ਼ ਨੂੰ ਬੁਰੀ ਤਰ੍ਹਾਂ ਡਰਾ ਦਿੱਤਾ ਸੀ। ਹਾਲਾਂਕਿ ਹੁਣ ਕਾਫੀ ਰਾਹਤ ਮਿਲੀ ਹੈ ਪਰ ਦੀਵਾਲੀ ਅਤੇ ਛਠ ਪੂਜਾ ਤੋਂ ਬਾਅਦ ਤੀਜੀ ਲਹਿਰ ਆਉਣ ਦੇ ਕਿਆਸ ਲਗਾਏ ਜਾ ਰਹੇ ਹਨ। ਇਸ ਬਾਰੇ ਵਾਇਰੋਲੋਜਿਸਟ ਦਾ ਕਹਿਣਾ ਹੈ ਕਿ ਇਸ ਤੋਂ ਬਚਣ ਲਈ ਸਾਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਦੇ ਰਹਿਣਾ ਹੋਵੇਗਾ। ਮਾਸਕ, ਸੈਨੇਟਾਈਜ਼ਰ ਅਤੇ ਸਮਾਜਿਕ ਦੂਰੀ ਨੂੰ ਬਿਲਕੁਲ ਨਾ ਭੁੱਲੋ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News