ਗ਼ਲਤੀ ਨਾਲ ਸਰਵਿਸ ਹਥਿਆਰ ਤੋਂ ਚੱਲ ਗਈ ਗੋਲੀ, CISF ਜਵਾਨ ਦੀ ਮੌਤ

Sunday, Jul 21, 2024 - 12:53 AM (IST)

ਹੈਦਰਾਬਾਦ : ਤੇਲੰਗਾਨਾ ਦੇ ਸੰਗਾਰੈੱਡੀ ਜ਼ਿਲ੍ਹੇ ਵਿਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੇ ਇਕ ਜਵਾਨ ਦੀ ਆਪਣੇ ਸਰਵਿਸ ਹਥਿਆਰ ਤੋਂ ਕਥਿਤ ਤੌਰ 'ਤੇ ਗ਼ਲਤੀ ਨਾਲ ਗੋਲੀ ਚੱਲਣ ਕਾਰਨ ਮੌਤ ਹੋ ਗਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ, ਜਦੋਂ ਸੀਆਈਐੱਸਐੱਫ ਜਵਾਨ ਸ਼ੁੱਕਰਵਾਰ ਨੂੰ ਬੀਡੀਐੱਲ-ਭਾਨੂਰ ਯੂਨਿਟ ਵਿਚ ਰਾਤ ਦੀ ਡਿਊਟੀ ਪੂਰੀ ਕਰਨ ਤੋਂ ਬਾਅਦ ਹਥਿਆਰ ਜਮ੍ਹਾਂ ਕਰਨ ਲਈ ਬੱਸ ਵਿਚ ਸਵਾਰ ਹੋਣ ਵਾਲਾ ਸੀ।

ਇਹ ਵੀ ਪੜ੍ਹੋ : NEET UG ਪੇਪਰ ਲੀਕ ਮਾਮਲੇ 'ਚ ਸੀਬੀਆਈ ਦਾ ਵੱਡਾ ਐਕਸ਼ਨ, 2 MBBS ਦੇ ਵਿਦਿਆਰਥੀਆਂ ਸਮੇਤ ਤਿੰਨ ਗ੍ਰਿਫ਼ਤਾਰ

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੇ ਆਧਾਰ 'ਤੇ ਇਹ ਗੱਲ ਸਾਹਮਣੇ ਆਈ ਹੈ ਕਿ ਹਥਿਆਰ ਤੋਂ ਚੱਲੀ ਗੋਲੀ ਜਵਾਨ ਦੀ ਠੋਡੀ ਨੂੰ ਵਿੰਨ੍ਹ ਕੇ ਉਸ ਦੇ ਸਿਰ 'ਚ ਜਾ ਲੱਗੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਜਵਾਨ ਦੀ ਉਮਰ ਕਰੀਬ 30 ਸਾਲ ਸੀ ਅਤੇ ਉਹ ਆਂਧਰਾ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਪੁਲਸ ਅਨੁਸਾਰ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Sandeep Kumar

Content Editor

Related News