ਦਿੱਲੀ ਮੈਟ੍ਰੋ ਸਟੇਸ਼ਨ ''ਤੇ CISF ਦੇ ਕਾਂਸਟੇਬਲ ਨੇ ਖ਼ੁਦ ਨੂੰ ਮਾਰੀ ਗੋਲੀ

04/04/2024 4:33:50 PM

ਨਵੀਂ ਦਿੱਲੀ- ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ (ਸੀ.ਆਈ.ਐੱਸ.ਐੱਫ.) ਦੇ 36 ਸਾਲਾ ਕਾਂਸਟੇਬਲ ਨੇ ਵੀਰਵਾਰ ਨੂੰ ਪੱਛਮੀ ਵਿਹਾਰ (ਪੱਛਮ) ਮੈਟ੍ਰੋ ਸਟੇਸ਼ਨ 'ਤੇ ਆਪਣੀ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਸਵੇਰੇ ਕਰੀਬ 6 ਵਜ ਕੇ 40 ਮਿੰਟ ਦੀ ਹੈ। ਉਨ੍ਹਾਂ ਦੱਸਿਆ ਕਿ ਜਵਾਨ ਸਹਾਰੇ ਕਿਸ਼ੋਰ ਸਾਮਰਾਓ ਦੀ ਲਾਸ਼ 'ਐਕਸ-ਰੇ ਬੈਗੇਜ ਸਕੈਨਰ' ਦੇ ਕੋਲੋਂ ਬਰਾਮਦ ਕੀਤੀ ਗਈ ਹੈ। 

ਅਧਿਕਾਰੀਆਂ ਨੇ ਦੱਸਿਆ ਕਿ ਕਾਂਸਟੇਬਲ 2014 'ਚ ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ 'ਚ ਭਰਤੀ ਹੋਇਆ ਸੀ ਅਤੇ 2022 'ਚ ਉਸਨੂੰ ਸੀ.ਆਈ.ਐੱਸ.ਐੱਫ. (ਦਿੱਲੀ ਮੈਟ੍ਰੋ ਰੇਲ ਕਾਰਪੋਰੇਸ਼ਨ) 'ਚ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਵਾਨ ਨੇ ਆਪਣੀ ਸਰਵਿਸ ਰਾਈਫਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। 

ਉਨ੍ਹਾਂ ਨੇ ਦੱਸਿਆ ਕਿ ਜਵਾਨ ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਦਿੱਲੀ ਦੇ ਨਰੇਲਾ ਇਲਾਕੇ ਵਿੱਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲਿਸ ਤੋਂ ਇਲਾਵਾ ਅਰਧ ਸੈਨਿਕ ਬਲ ਮਾਮਲੇ ਦੀ ਜਾਂਚ ਕਰ ਰਹੇ ਹਨ।


Rakesh

Content Editor

Related News