CISF ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 12ਵੀਂ ਪਾਸ ਕਰ ਸਕਦੇ ਹਨ ਅਪਲਾਈ
Monday, May 19, 2025 - 03:53 PM (IST)

ਨਵੀਂ ਦਿੱਲੀ- ਕੇਂਦਰੀ ਉਦਯੋਗਿਕ ਸੁਰੱਖਿਆ ਫ਼ੋਰਸ (ਸੀਆਈਐੱਸਐੱਫ) ਨੇ ਖੇਡ ਕੋਟੇ ਦੇ ਅਧੀਨ ਹੈੱਡ ਕਾਂਸਟੇਬਲ (ਜਨਰਲ ਡਿਊਟੀ) ਦੇ 403 ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਇਸ ਮੁਹਿੰਮ ਦੇ ਅਧੀਨ ਪੁਰਸ਼ ਅਤੇ ਮਹਿਲਾ ਖਿਡਾਰੀਆਂ ਦੀ ਭਰਤੀ ਕੀਤੀ ਜਾਵੇਗੀ।
ਅਹੁਦਿਆਂ ਦਾ ਵੇਰਵਾ
ਕਾਂਸਟੇਬਲ ਦੇ 403 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 6 ਜੂਨ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਵੇ। ਖੇਡਾਂ ਅਤੇ ਅਥਲੈਟਿਕਸ 'ਚ ਰਾਜ, ਰਾਸ਼ਟਰੀ, ਅੰਤਰਰਾਸ਼ਟਰੀ ਲੇਵਲ 'ਤੇ ਪ੍ਰਤੀਨਿਧੀਤੱਵ ਕਰਨ ਦਾ ਅਨੁਭਵ ਹੋਣਾ ਚਾਹੀਦਾ।
ਤਨਖਾਹ
ਉਮੀਦਵਾਰ ਨੂੰ ਹਰ ਮਹੀਨੇ 25,500-81,100 ਰੁਪਏ ਤਨਖਾਹ ਮਿਲੇਗੀ।
ਉਮਰ
ਉਮੀਦਵਾਰ ਦੀ ਉਮਰ 18 ਤੋਂ 23 ਸਾਲ ਤੈਅ ਕੀਤੀ ਗਈ ਹੈ। ਰਿਜ਼ਰਵ ਕੈਟੇਗਰੀ ਦੇ ਉਮੀਦਵਾਰਾਂ ਨੂੰ ਉਮਰ 'ਚ ਛੋਟ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।