ਦਿੱਲੀ ਹਵਾਈ ਅੱਡੇ ’ਤੇ ਨੌਕਰੀ ਦਾ ਝਾਂਸਾ ਦੇਣ ਵਾਲਾ ਠੱਗ ਗ੍ਰਿਫਤਾਰ

Sunday, Jul 07, 2024 - 11:56 PM (IST)

ਦਿੱਲੀ ਹਵਾਈ ਅੱਡੇ ’ਤੇ ਨੌਕਰੀ ਦਾ ਝਾਂਸਾ ਦੇਣ ਵਾਲਾ ਠੱਗ ਗ੍ਰਿਫਤਾਰ

ਨਵੀਂ ਦਿੱਲੀ, (ਭਾਸ਼ਾ)- ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਨੌਕਰੀ ਦਿਵਾਉਣ ਦੇ ਨਾਂ ’ਤੇ ਕੁਝ ਲੋਕਾਂ ਨਾਲ ਕਥਿਤ ਤੌਰ ’ਤੇ ਠੱਗੀ ਮਾਰਨ ਵਾਲੇ ਇਕ ਵਿਅਕਤੀ ਨੂੰ ਕੇਂਦਰੀ ਉਦਯੋਗਿਕ ਸੁਰੱਖਿਆ ਬੱਲ (ਸੀ. ਆਈ. ਐੱਸ. ਐੱਫ.) ਨੇ ਗ੍ਰਿਫ਼ਤਾਰ ਕੀਤਾ ਹੈ।

ਫੋਰਸ ਦੇ ਬੁਲਾਰੇ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 5 ਜੁਲਾਈ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈ. ਜੀ. ਆਈ.) ਹਵਾਈ ਅੱਡੇ ਦੇ ਟਰਮੀਨਲ-3 ’ਤੇ ਸ਼ੱਕੀ ਗਤੀਵਿਧੀਆਂ ਦੇ ਆਧਾਰ ’ਤੇ ਪਵਨ ਬੀ. ਨੂੰ ਕਾਬੂ ਕੀਤਾ ਗਿਆ। ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਨੌਕਰੀ ਦਿਵਾਉਣ ਦਾ ਵਾਅਦਾ ਕਰ ਕੇ ਠੱਗੀ ਮਾਰਨ ਵਾਲੇ ਇਕ ਗਿਰੋਹ ਨਾਲ ਸਬੰਧ ਰੱਖਣ ਦੀ ਗੱਲ ਸਵੀਕਾਰ ਕਰਨ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਕੇ ਪੁੱਛਗਿੱਛ ਲਈ ਦਿੱਲੀ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ।


author

Rakesh

Content Editor

Related News