CISF ਦੇ ਜਵਾਨ ਨੇ ਆਪਣੇ ਸਾਥੀਆਂ ''ਤੇ ਚਲਾਈਆਂ ਗੋਲੀਆਂ, ਦੋ ਦੀ ਮੌਤ, ਇਕ ਜ਼ਖਮੀ
Tuesday, Jan 14, 2020 - 07:53 PM (IST)
ਉਧਮਪੁਰ — ਜੰਮੂ ਕਸ਼ਮੀਰ ਦੇ ਉਧਮਪੁਰ 'ਚ ਕੈਂਪ 'ਚ ਸੀ.ਆਈ.ਐੱਸ.ਐੱਫ. ਦੇ ਜਵਾਨ ਨੇ ਕਥਿਤ ਤੌਰ 'ਤੇ ਆਪਣੇ ਸਾਥੀਆਂ 'ਤੇ ਗੋਲੀਆਂ ਚਲਾ ਦਿੱਤੀ। ਇਸ ਗੋਲੀਬਾਰੀ 'ਚ ਦੋ ਜਵਾਨਾਂ ਦੀ ਮੌਤ ਹੋ ਗਈ, ਉਥੇ ਹੀ ਇਕ ਜਵਾਨ ਜ਼ਖਮੀ ਹੈ। ਜਿਸ ਨੂੰ ਇਲਾਜ ਲਈ ਨਜਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਖਬਰ ਹੈ ਕਿ ਜਵਾਨ ਨੇ ਪਹਿਲਾਂ ਆਪਣੇ ਸਾਥੀਆਂ 'ਤੇ ਸਰਵਿਸ ਰਾਈਫਲ ਨਾਲ ਗੋਲੀ ਮਾਰੀ ਉਸ ਤੋਂ ਬਾਅਦ ਦੋਸ਼ੀ ਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਜਿਸ ਨਾਲ ਦੋਵਾਂ ਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਮਾਮਲੇ 'ਚ ਮੌਕੇ 'ਤੇ ਪੁਲਸ ਅਤੇ ਸੀ.ਆਈ.ਐੱਸ.ਐੱਫ. ਦੇ ਸੀਨੀਅਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਦੇ ਆਦੇਸ਼ ਦਿੱਤੇ ਹਨ। ਪੁਲਸ ਨੇ ਦੋਹਾਂ ਦੀ ਲਾਸ਼ ਨੂੰ ਪੋਸਟਮਾਰਟ ਲਈ ਹਸਪਤਾਲ ਭੇਜ ਦਿੱਤਾ ਹੈ।