ਸੰਸਦ ਦੀ ਸੁਰੱਖਿਆ 'ਚ ਕੁਤਾਹੀ ਮਗਰੋਂ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ

Friday, Dec 22, 2023 - 10:40 AM (IST)

ਸੰਸਦ ਦੀ ਸੁਰੱਖਿਆ 'ਚ ਕੁਤਾਹੀ ਮਗਰੋਂ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ

ਨਵੀਂ ਦਿੱਲੀ- ਸੰਸਦ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਫੇਰਬਦਲ ਦੀ ਤਿਆਰੀ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਸੰਸਦ ਭਵਨ ਕੰਪਲੈਕਸ ’ਚ ਸੁਰੱਖਿਆ ’ਚ ਹੋਈ ਕੁਤਾਹੀ ਦੀ ਹਾਲੀਆ ਘਟਨਾ ਦੇ ਮੱਦੇਨਜ਼ਰ ਇਸ ਦੀ ‘ਪੂਰਨ’ ਸੁਰੱਖਿਆ ਦਾ ਜ਼ਿੰਮਾ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਨੂੰ ਸੌਂਪਣ ਦਾ ਫ਼ੈਸਲਾ ਕੀਤਾ ਹੈ। ਅਧਿਕਾਰਕ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ- ਸੰਸਦ ਸੁਰੱਖਿਆ 'ਚ ਕੁਤਾਹੀ ਮਾਮਲਾ; ਪੁਲਸ ਹਿਰਾਸਤ 'ਚ ਲਏ ਗਏ ਦੋਸ਼ੀਆਂ ਨੇ ਕੀਤੇ ਹੈਰਾਨੀਜਨਕ ਖ਼ੁਲਾਸੇ

CISF ਇਕ ਕੇਂਦਰੀ ਹਥਿਆਰਬੰਦ ਪੁਲਸ ਬਲ (ਸੀ. ਏ. ਐੱਸ. ਐੱਫ.) ਹੈ, ਜੋ ਮੌਜੂਦਾ ਸਮੇਂ ’ਚ ਪ੍ਰਮਾਣੂ ਅਤੇ ਏਅਰੋਸਪੇਸ ਡੋਮੇਨ (ਉਡਾਣ ਉਦਯੋਗ ਸਬੰਧੀ) ਤਹਿਤ ਸੰਸਥਾਵਾਂ, ਗੈਰ-ਫੌਜੀ ਹਵਾਈ ਅੱਡਿਆਂ ਅਤੇ ਦਿੱਲੀ ਮੈਟਰੋ ਤੋਂ ਇਲਾਵਾ ਰਾਸ਼ਟਰੀ ਰਾਜਧਾਨੀ ’ਚ ਕਈ ਕੇਂਦਰੀ ਮੰਤਰਾਲਿਆਂ ਦੇ ਭਵਨਾਂ ਦੀ ਸੁਰੱਖਿਆ ਕਰਦਾ ਹੈ। ਸੂਤਰਾਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲਾ ਨੇ ਬੁੱਧਵਾਰ ਨੂੰ ਸੰਸਦ ਭਵਨ ਦੇ ਸਰਵੇਖਣ ਦਾ ਨਿਰਦੇਸ਼ ਦਿੱਤਾ ਤਾਂ ਜੋ ਪੂਰਨ ਤੌਰ ’ਤੇ ਸੀ. ਆਈ. ਐੱਸ. ਐੱਫ. ਅਤੇ ਫਾਇਰ ਬ੍ਰਿਗੇਡ ਦੀ ਰੈਗੂਲਰ ਤਾਇਨਾਤੀ ਕੀਤੀ ਜਾ ਸਕੇ। 

ਇਹ ਵੀ ਪੜ੍ਹੋ- 'ਮਾਨ' ਸਰਕਾਰ ਦੇ ਮੰਤਰੀ ਨੂੰ 2 ਸਾਲ ਦੀ ਕੈਦ, ਦੋਸ਼ੀ ਠਹਿਰਾਏ ਜਾਣ ਮਗਰੋਂ ਸੰਸਦ ਤੋਂ ਅਯੋਗ ਕਰਾਰ ਦਿੱਤੇ ਗਏ ਇਹ ਮੰਤਰੀ

ਕੇਂਦਰ ਸਰਕਾਰ ਦੇ ਮੰਤਰਾਲਿਆਂ ਦੀ ਸੁਰੱਖਿਆ ਕਰਨ ਵਾਲੀ ਸੀ. ਆਈ. ਐੱਸ. ਐੱਫ. ਦੀ ਸਰਕਾਰੀ ਭਵਨ ਸੁਰੱਖਿਆ (ਜੀ. ਬੀ. ਐੱਸ.) ਇਕਾਈ ਦੇ ਮਾਹਿਰ, ਸੀ. ਆਈ. ਐੱਸ. ਐੱਫ. ਦੇ ਫਾਇਰ ਬ੍ਰਿਗੇਡ ਅਤੇ ਬਚਾਅ ਅਧਿਕਾਰੀ ਅਤੇ ਮੌਜੂਦਾ ਸੰਸਦ ਸੁਰੱਖਿਆ ਟੀਮ ਦੇ ਅਧਿਕਾਰੀ ਇਸ ਹਫਤੇ ਦੇ ਅਖ਼ੀਰ ’ਚ ਸਰਵੇਖਣ ਸ਼ੁਰੂ ਕਰਨਗੇ। ਸੂਤਰਾਂ ਨੇ ਦੱਸਿਆ ਕਿ ਨਵੇਂ ਅਤੇ ਪੁਰਾਣੇ ਦੋਵੇਂ ਸੰਸਦ ਭਵਨਾਂ ਅਤੇ ਉਨ੍ਹਾਂ ਨਾਲ ਸਬੰਧਤ ਇਮਾਰਤਾਂ ਨੂੰ ਸੀ. ਆਈ. ਐੱਸ. ਐੱਫ. ਦੇ ਸੁਰੱਖਿਆ ਘੇਰੇ ’ਚ ਲਿਆਂਦਾ ਜਾਵੇਗਾ, ਜਿਸ ’ਚ ਸੰਸਦ ਸੁਰੱਖਿਆ ਸੇਵਾ (ਪੀ. ਐੱਸ. ਐੱਸ.), ਦਿੱਲੀ ਪੁਲਸ ਅਤੇ ਕੇਂਦਰੀ ਰਿਜ਼ਰਵ ਪੁਲਸ ਬਲ (ਸੀ. ਆਰ. ਪੀ. ਐੱਫ.) ਦੇ ਸੰਸਦ ਡਿਊਟੀ ਗਰੁੱਪ (ਪੀ. ਡੀ. ਜੀ.) ਦੇ ਮੌਜੂਦਾ ਸਹਿਯੋਗੀ ਵੀ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ- ਤੇਜ਼ੀ ਨਾਲ ਪੈਰ ਪਸਾਰ ਰਿਹੈ ਕੋਰੋਨਾ ਦਾ ਨਵਾਂ ਵੈਰੀਐਂਟ JN.1, ਜਾਣੋ ਲੱਛਣ ਤੇ ਬਚਾਅ ਦੇ ਉਪਾਅ

ਕੀ ਹੈ ਸੰਸਦ ਦੀ ਸੁਰੱਖਿਆ ਦਾ ਪੂਰਾ ਮਾਮਲਾ?

ਮੌਜੂਦਾ ਫੈਸਲਾ 13 ਦਸੰਬਰ ਨੂੰ ਸੰਸਦ ਦੀ ਸੁਰੱਖਿਆ ਕੁਤਾਹੀ ਦੇ ਮੱਦੇਨਜ਼ਰ ਆਇਆ ਹੈ। ਇਹ ਘਟਨਾ 2001 ਦੀ ਸੰਸਦ 'ਤੇ ਅੱਤਵਾਦੀ ਹਮਲੇ ਦੀ 22ਵੀਂ ਬਰਸੀ 'ਤੇ ਵਾਪਰੀ ਸੀ। 13 ਦਸੰਬਰ ਨੂੰ ਦੋ ਲੋਕ ਦਰਸ਼ਕ ਗੈਲਰੀ ਤੋਂ ਲੋਕ ਸਭਾ ਦੇ ਚੈਂਬਰ ਵਿਚ ਛਾਲ ਮਾਰ ਗਏ। ਫਿਰ ਡੱਬਿਆਂ ਵਿਚੋਂ ਪੀਲਾ ਧੂੰਆਂ ਛੱਡਿਆ ਗਿਆ।

ਇਹ ਵੀ ਪੜ੍ਹੋ- ਸੰਸਦ ਸੁਰੱਖਿਆ ’ਚ ਕੁਤਾਹੀ: ਭਗਤ ਸਿੰਘ ਤੇ ਚੰਦਰਸ਼ੇਖਰ ਦੇ ਨਾਂ ’ਤੇ ਬਣੇ 6 ਵਟਸਐਪ ਗਰੁੱਪ ਦਾ ਹਿੱਸਾ ਸਨ ਮੁਲਜ਼ਮ

ਦਿੱਲੀ ਪੁਲਸ ਨੇ ਇਸ ਮਾਮਲੇ 'ਚ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋ ਹੋਰਨਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ। ਸੁਰੱਖਿਆ ਕੁਤਾਹੀ ਤੋਂ ਬਾਅਦ ਲੋਕ ਸਭਾ ਸਕੱਤਰੇਤ ਨੇ ਜਾਂਚ ਲਈ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਸੀ। ਗ੍ਰਹਿ ਮੰਤਰਾਲੇ ਨੇ ਸੀ. ਆਰ. ਪੀ. ਐਫ ਦੇ ਡਾਇਰੈਕਟਰ ਜਨਰਲ ਅਨੀਸ਼ ਦਿਆਲ ਸਿੰਘ ਦੀ ਅਗਵਾਈ ਵਿਚ ਹੋਰ ਸੁਰੱਖਿਆ ਏਜੰਸੀਆਂ ਦੇ ਮੈਂਬਰਾਂ ਅਤੇ ਮਾਹਰਾਂ ਦੇ ਨਾਲ ਸੰਸਦ ਸੁਰੱਖਿਆ ਉਲੰਘਣਾ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News