ਚੋਣਾਂ ਦੇ ਚਲਦਿਆਂ ਵੱਡਾ ਕਦਮ, ਹੁਣ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਹੀ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਵੋਟ

03/02/2024 4:22:51 AM

ਨਵੀਂ ਦਿੱਲੀ (ਭਾਸ਼ਾ)– ਸਰਕਾਰ ਨੇ ਸ਼ੁੱਕਰਵਾਰ ਨੂੰ 85 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦੇਣ ਲਈ ਚੋਣ ਨਿਯਮਾਂ ’ਚ ਸੋਧ ਕੀਤੀ ਹੈ। ਹੁਣ ਤੱਕ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਇਸ ਸਹੂਲਤ ਲਈ ਯੋਗ ਸਨ।

ਇਹ ਸੋਧ ਲੋਕ ਸਭਾ ਤੇ ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦੇ ਐਲਾਨ ਤੋਂ ਕੁਝ ਦਿਨ ਪਹਿਲਾਂ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਬੈਂਗਲੁਰੂ ਕੈਫੇ ਬਲਾਸਟ ਦੇ ਦੋਸ਼ੀ ਦੀ ਹੋਈ ਪਛਾਣ, 28-30 ਸਾਲ ਦੇ ਨੌਜਵਾਨ ਨੇ ਪਹਿਲਾਂ ਮੰਗਵਾਈ ਰਵਾ ਇਡਲੀ ਤੇ ਫਿਰ...

ਚੋਣ ਕਮਿਸ਼ਨ ਵਲੋਂ ਜਾਰੀ ਤਾਜ਼ਾ ਵੋਟਰ ਸੂਚੀ ਅਨੁਸਾਰ ਦੇਸ਼ ’ਚ 1.85 ਕਰੋੜ ਵੋਟਰਾਂ ਦੀ ਉਮਰ 80 ਸਾਲ ਤੋਂ ਉੱਪਰ ਹੈ, ਜਿਨ੍ਹਾਂ ’ਚੋਂ ‘ਸ਼ਤਾਬਦੀ’ (100 ਸਾਲ ਜਾਂ ਇਸ ਤੋਂ ਵੱਧ ਉਮਰ ਦੇ) ਦੀ ਗਿਣਤੀ 2.38 ਲੱਖ ਹੈ।

ਕਾਨੂੰਨ ਮੰਤਰਾਲੇ ਵਲੋਂ ਸ਼ੁੱਕਰਵਾਰ ਨੂੰ ਜਾਰੀ ਗਜ਼ਟ ਨੋਟੀਫਿਕੇਸ਼ਨ ਦੇ ਅਨੁਸਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਪੋਸਟਲ ਬੈਲਟ ਦੀ ਸਹੂਲਤ ਪ੍ਰਦਾਨ ਕਰਨ ਲਈ ਚੋਣ ਸੰਚਾਲਨ ਨਿਯਮ 1961 ’ਚ ਸੋਧ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh