CAB ਖਿਲਾਫ ਬੰਗਾਲ ''ਚ ਪ੍ਰਦਰਸ਼ਨ, ਮਮਤਾ ਬੈਨਰਜੀ ਨੇ ਲੋਕਾਂ ਨੂੰ ਕੀਤੀ ਇਹ ਅਪੀਲ

12/14/2019 5:22:53 PM

ਕੋਲਕਾਤਾ—ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸੂਬੇ 'ਚ ਵੱਖ-ਵੱਖ ਸਥਾਨਾਂ 'ਤੇ ਹਿੰਸਕ ਪ੍ਰਦਰਸ਼ਨ ਅਤੇ ਭੰਨ-ਤੋੜ ਕਰਨ ਵਾਲਿਆਂ ਨੂੰ ਅੱਜ ਭਾਵ ਸ਼ਨੀਵਾਰ ਸਖਤ ਚਿਤਾਵਨੀ ਦਿੱਤੀ ਹੈ। ਮਮਤਾ ਬੈਨਰਜੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਲੋਕਤੰਤਰਿਕ ਤਰੀਕੇ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਦਫਤਰ ਵੱਲੋਂ ਜਾਰੀ ਇੱਕ ਬਿਆਨ 'ਚ ਉਨ੍ਹਾਂ ਨੇ ਕਿਹਾ ਹੈ, ''ਕਾਨੂੰਨ ਆਪਣੇ ਹੱਥ 'ਚ ਨਾ ਲਉ। ਸੜਕ ਅਤੇ ਰੇਲ ਆਵਾਜਾਈ ਜਾਮ ਨਾ ਕਰੋ। ਸੜਕਾਂ 'ਤੇ ਆਮ ਲੋਕਾਂ ਦੇ ਲਈ ਪਰੇਸ਼ਾਨੀ ਖੜ੍ਹੀ ਨਾ ਕਰੋ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰੀ ਸੰਪੱਤੀਆਂ ਨੂੰ ਨੁਕਸਾਨ ਨਾ ਪਹੁੰਚਾਓ, ਜੋ ਲੋਕ ਪਰੇਸ਼ਾਨੀਆਂ ਖੜ੍ਹੀਆਂ ਕਰਨ ਦੇ ਦੋਸ਼ੀ ਹੋਣਗੇ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।''

PunjabKesari

ਉਨ੍ਹਾਂ ਨੇ ਕਿਹਾ ਹੈ, ''ਇਹ ਮੇਰੀ ਬੇਨਤੀ ਹੈ ਕਿ ਲੋਕਾਂ ਨੂੰ ਉਲਝਣਾਂ 'ਚ ਨਾ ਪਾਓ। ਸੋਸ਼ਧਿਤ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਪ੍ਰਦਰਸ਼ਨ ਪੂਰੇ ਸੂਬੇ 'ਚ ਫੈਲ ਗਿਆ ਹੈ। ਪ੍ਰਦਰਸ਼ਨਕਾਰੀ ਹਿੰਸਾ ਦਾ ਸਹਾਰਾ ਲੈ ਰਹੇ ਹਨ ਅਤੇ ਰੇਲਵੇ ਸਟੇਸ਼ਨਾਂ 'ਤੇ ਭੰਨ-ਤੋੜ ਕਰ ਰਹੇ ਹਨ। ਅਸੀਂ ਇਸ ਕਾਨੂੰਨ ਨੂੰ ਤਰੁੰਤ ਵਾਪਸ ਲੈਣ ਦੀ ਮੰਗ ਕਰ ਰਹੇ ਹਾਂ। ਇਸ ਕਾਨੂੰਨ ਖਿਲਾਫ ਪੂਰਬ-ਉਤਰ 'ਚ ਵਿਆਪਕ ਪ੍ਰਦਰਸ਼ਨ ਹੋ ਰਿਹਾ ਹੈ।

ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ 'ਚ ਨਾਗਰਿਕਤਾ ਕਾਨੂੰਨ ਖਿਲਾਫ ਸ਼ਨੀਵਾਰ ਨੂੰ ਜਾਰੀ ਪ੍ਰਦਰਸ਼ਨ ਦੇ ਤਹਿਤ ਪ੍ਰਦਰਸ਼ਨਕਾਰੀਆਂ ਨੇ ਕਈ ਸਥਾਨਾਂ 'ਤੇ ਸੜਕਾਂ ਅਤੇ ਰੇਲ ਮਾਰਗ ਬੰਦ ਰੱਖੇ।


Iqbalkaur

Content Editor

Related News