ਨਾਗਰਿਕਤਾ ਸੋਧ ਕਾਨੂੰਨ ''ਤੇ ਹਿੰਸਾ: ਮੋਦੀ ਦਾ ਟਵੀਟ- ਚਰਚਾ ਕਰੋ, ਵਿਰੋਧ ਨਹੀਂ

12/16/2019 2:54:47 PM

ਨਵੀਂ ਦਿੱਲੀ— ਨਾਗਰਿਕਤਾ ਸੋਧ ਕਾਨੂੰਨ 'ਤੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ। ਪੀ. ਐੱਮ. ਨੇ ਇਕ ਤੋਂ ਬਾਅਦ ਇਕ ਟਵੀਟ ਕਰਦਿਆਂ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ 'ਤੇ ਹਿੰਸਕ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ, ਜੋ ਕਿ ਬਹੁਤ ਦੁੱਖ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਬਹਿਸ, ਚਰਚਾ ਅਤੇ ਅਸਹਿਮਤੀ ਲੋਕਤੰਤਰ ਦਾ ਅਹਿਮ ਹਿੱਸਾ ਹਨ ਪਰ ਜਨਤਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣਾ ਅਤੇ ਆਮ ਜਨ-ਜੀਵਨ ਨੂੰ ਨੁਕਸਾਨ ਪਹੁੰਚਾਉਣਾ ਸਾਡਾ ਸੁਭਾਅ ਨਹੀਂ ਹੈ।

ਮੋਦੀ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ 2019 ਨੂੰ ਸੰਸਦ ਦੇ ਦੋਹਾਂ ਸਦਨਾਂ ਨੇ ਭਾਰੀ ਬਹੁਮਤ ਨਾਲ ਪਾਸ ਕੀਤਾ ਹੈ। ਵੱਡੀ ਗਿਣਤੀ ਵਿਚ ਸਿਆਸੀ ਦਲ ਅਤੇ ਸੰਸਦ ਮੈਂਬਰਾਂ ਨੇ ਇਸ ਦਾ ਸਮਰਥਨ ਕੀਤਾ ਹੈ। ਇਹ ਕਾਨੂੰਨ ਸਾਡੇ ਸਦੀਆਂ ਪੁਰਾਣੀ ਸ਼ਾਂਤੀ, ਭਾਈਚਾਰਾ ਅਤੇ ਰਹਿਮ ਨੂੰ ਦਰਸਾਉਣ ਵਾਲਾ ਹੈ। ਇਸ ਨਾਗਰਿਕਤਾ ਕਾਨੂੰਨ ਤੋਂ ਕਿਸੇ ਭਾਰਤੀ ਨਾਗਰਿਕ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਕਿਸੇ ਭਾਰਤੀ ਨੂੰ ਇਸ ਕਾਨੂੰਨ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਇਹ ਕਾਨੂੰਨ ਉਨ੍ਹਾਂ ਲੋਕਾਂ ਲਈ ਹੈ, ਜੋ ਕਿ ਦੂਜੀ ਥਾਂ ਤਸ਼ੱਦਦ ਝੱਲ ਰਹੇ ਸਨ ਅਤੇ ਉਨ੍ਹਾਂ ਕੋਲ ਭਾਰਤ ਆਉਣ ਤੋਂ ਇਲਾਵਾ ਕੋਈ ਹੋਰ ਰਾਹ ਨਹੀਂ ਸੀ।

Tanu

This news is Content Editor Tanu