ਮੋਦੀ ਸਰਕਾਰ ਦੀ ਵੱਡੀ ਜਿੱਤ, ਰਾਜ ਸਭਾ 'ਚ ਪਾਸ ਹੋਇਆ ਨਾਗਰਕਿਤਾ ਸੋਧ ਬਿੱਲ

12/11/2019 8:51:20 PM

ਨਵੀਂ ਦਿੱਲੀ — ਮੋਦੀ ਸਰਕਾਰ ਨੂੰ ਰਾਜ ਸਭਾ 'ਚ ਵੱਡੀ ਸਫਲਤਾ ਹਾਸਲ ਹੋਈ ਹੈ। ਨਾਗਰਿਕਤਾ ਸੋਧ ਬਿੱਲ ਬੁੱਧਵਾਰ ਨੂੰ ਰਾਜ ਸਭਾ 'ਚ ਵੀ ਪਾਸ ਹੋ ਗਿਆ। ਬਿੱਲ ਦੇ ਪੱਖ 'ਚ 125 ਵੋਟਾਂ ਅਤੇ ਇਸ ਦੇ ਵਿਰੋਧ 'ਚ 105 ਵੋਟ ਪਏ। ਵੋਟਿੰਗ ਤੋਂ ਪਹਿਲਾਂ ਰਾਜ ਸਭਾ 'ਚ ਕਰੀਬ 6 ਘੰਟੇ ਬਹਿਸ ਚੱਲੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ਦੇ ਮੈਂਬਰਾਂ ਦੇ ਹਰ ਸਵਾਲਾਂ ਦਾ ਜਵਾਬ ਦਿੱਤਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬਿੱਲ 'ਚ ਮੁਸਲਮਾਨਾਂ ਨੂੰ ਕਿਉਂ ਨਹੀਂ ਸ਼ਾਮਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਮੁਸਲਮਾਨਾਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨੀਂ ਹੈ। ਬਿੱਲ 'ਚ ਨਾਗਰਿਕਤਾ ਲੈਣ ਦਾ ਨਹੀਂ ਦੇਣ ਦਾ ਪ੍ਰੋਵੀਜ਼ਨ ਹੈ। ਦੱਸਣਯੋਗ ਹੈ ਕਿ ਇਹ ਬਿੱਲ ਲੋਕ ਸਭਾ 'ਚ ਪਹਿਲਾਂ ਹੀ ਪਾਸ ਹੋ ਚੁੱਕਾ ਹੈ।

Inder Prajapati

This news is Content Editor Inder Prajapati