ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ''ਚ ਰਾਹੁਲ, ਮੋਦੀ-ਸ਼ਾਹ ''ਤੇ ਕੱਸਿਆ ਤੰਜ

12/11/2019 11:10:56 AM

ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਭਾਵ ਅੱਜ ਦੋਸ਼ ਲਾਇਆ ਕਿ 'ਮੋਦੀ-ਸ਼ਾਹ ਸਰਕਾਰ' ਨਾਗਰਿਕਤਾ ਸੋਧ ਬਿੱਲ ਜ਼ਰੀਏ ਪੂਰਬ-ਉੱਤਰ ਦਾ ਨਸਲੀ ਸਫਾਏ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਬਿੱਲ ਦੇ ਵਿਰੁੱਧ ਪੂਰਬ-ਉੱਤਰ 'ਚ ਪ੍ਰਦਰਸ਼ਨ ਹੋਣ ਨਾਲ ਜੁੜੀਆਂ ਖਬਰਾਂ ਦਾ ਹਵਾਲਾ ਦਿੰਦੇ ਹੋਏ ਇਹ ਵੀ ਕਿਹਾ ਕਿ ਉਹ ਪੂਰਬ-ਉੱਤਰ ਦੀ ਜਨਤਾ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।

ਰਾਹੁਲ ਗਾਂਧੀ ਨੇ ਟਵੀਟ ਕਰ ਕੇ ਦੋਸ਼ ਲਾਇਆ, ''ਨਾਗਰਿਕਤਾ ਬਿੱਲ ਮੋਦੀ-ਸ਼ਾਹ ਸਰਕਾਰ ਵਲੋਂ ਪੂਰਬ-ਉੱਤਰ ਦੇ ਨਸਲੀ ਸਫਾਏ ਦੀ ਕੋਸ਼ਿਸ਼ ਹੈ। ਇਹ ਪੂਰਬ-ਉੱਤਰ ਦੇ ਲੋਕਾਂ, ਉਨ੍ਹਾਂ ਦੀ ਜ਼ਿੰਦਗੀ ਦਾ ਰਾਹ ਅਤੇ ਭਾਰਤ ਦੇ ਵਿਚਾਰ 'ਤੇ ਹਮਲਾ ਹੈ।'' ਉਨ੍ਹਾਂ ਨੇ ਇਸ ਦੇ ਨਾਲ ਹੀ ਕਿਹਾ ਕਿ ਮੈਂ ਪੂਰਬ-ਉੱਤਰ ਦੇ ਲੋਕਾਂ ਨਾਲ ਖੜ੍ਹਾ ਹਾਂ ਅਤੇ ਉਨ੍ਹਾਂ ਦੀ ਸੇਵਾ ਲਈ ਹਾਜ਼ਰ ਹਾਂ। ਇੱਥੇ ਦੱਸ ਦੇਈਏ ਕਿ ਇਸ ਬਿੱਲ ਨੂੰ ਚਰਚਾ ਅਤੇ ਪਾਸ ਕਰਾਉਣ ਲਈ ਬੁੱਧਵਾਰ ਨੂੰ ਰਾਜ ਸਭਾ 'ਚ ਲਿਆਂਦਾ ਜਾਵੇਗਾ। ਕਾਂਗਰਸ ਇਸ ਬਿੱਲ ਨੂੰ 'ਅਸੰਵਿਧਾਨਕ' ਕਰਾਰ ਦਿੰਦੇ ਹੋਏ ਵਿਰੋਧ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਲੋਕ ਸਭਾ ਨੇ ਸੋਮਵਾਰ ਰਾਤ ਨਾਗਰਿਕਤਾ ਸੋਧ ਬਿੱਲ 2019 ਨੂੰ ਮਨਜ਼ੂਰੀ ਦੇ ਦਿੱਤੀ, ਜਿਸ 'ਚ ਅਫਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਧਾਰਮਿਕ ਤੌਰ 'ਤੇ ਪਰੇਸ਼ਾਨੀ ਕਾਰਨ ਭਾਰਤ ਆਏ ਹਿੰਦੂ, ਸਿੱਖ, ਬੌਧ, ਜੈਨ, ਪਾਰਸੀ ਅਤੇ ਈਸਾਈ ਭਾਈਚਾਰਿਆਂ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਲਈ ਬੇਨਤੀ ਕਰਨ ਦਾ ਪ੍ਰਸਤਾਵ ਹੈ।  

Tanu

This news is Content Editor Tanu