CAA ਹੋਇਆ ਲਾਗੂ, ਕੱਛ 'ਚ 7 ਸ਼ਰਣਾਰਥੀ ਹਿੰਦੂਆਂ ਨੂੰ ਦਿੱਤੀ ਗਈ ਨਾਗਰਿਕਤਾ

Friday, Dec 20, 2019 - 09:01 PM (IST)

CAA ਹੋਇਆ ਲਾਗੂ, ਕੱਛ 'ਚ 7 ਸ਼ਰਣਾਰਥੀ ਹਿੰਦੂਆਂ ਨੂੰ ਦਿੱਤੀ ਗਈ ਨਾਗਰਿਕਤਾ

ਨਵੀਂ ਦਿੱਲੀ — ਨਾਗਰਿਕਤਾ ਸੋਧ ਐਕਟ ਤੋਂ ਬਾਅਦ ਸ਼ੁੱਕਰਵਰ ਨੂੰ ਗੁਜਰਾਤ ਦੇ ਕੱਝ 'ਚ ਪਾਕਿਸਤਾਨ ਤੋਂ ਆਏ 7 ਸ਼ਰਣਾਰਥੀ ਹਿੰਦੂ ਪਰਿਵਾਰਾਂ ਨਾਗਰਿਕਤਾ ਦਾ ਪ੍ਰਮਾਣ ਪੱਤਰ ਸੌਪਿਆ ਗਿਆ। ਕੇਂਦਰੀ ਜਹਾਜਰਾਨੀ ਸੂਬਾ ਮੰਤਰੀ ਮਨਸੁਖ ਮਾਂਡਵੀਆ ਨੇ ਪਾਕਿਸਤਾਨੀ ਹਿੰਦੂ ਸ਼ਰਣਾਰਥੀਆਂ ਨੂੰ ਇਹ ਪ੍ਰਮਾਣ ਪੱਤਰ ਸੌਂਪਿਆ।

ਜ਼ਿਕਰਯੋਗ ਹੈ ਕਿ ਨਾਗਰਿਕਤਾ ਸੋਧ ਐਕਟ ਲਾਗੂ ਹੋਣ ਤੋਂ ਬਾਅਦ ਦੇਸ਼ ਭਰ 'ਚ ਥਾਂ-ਥਾਂ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ। ਸੀ.ਏ.ਏ. ਦੇ ਵਿਰੋਧ 'ਚ ਲੋਕ ਸੜਕਾਂ 'ਤੇ ਉਤਰ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾ ਰਹੇ ਹਨ। ਸਰਕਾਰ ਵੱਲੋਂ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿ ਇਹ ਐਕਟ ਕਿਸੇ ਦੀ ਨਾਗਰਿਕਤਾ ਨਹੀਂ ਖੋਹੰਦਾ ਹੈ, ਸਗੋਂ ਨਾਗਰਿਕਤਾ ਦਿੰਦਾ ਹੈ।

ਦੱਸਣਯੋਗ ਹੈ ਕਿ ਹਾਲ ਹੀ 'ਚ ਸੰਸਦ 'ਚ ਪਾਸ ਹੋਏ ਨਾਗਰਿਕਤਾ ਸੋਧ ਐਕਟ 'ਚ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਤਸੀਹੇ ਸਹਿ ਕੇ ਆਏ ਹਿੰਦੂ, ਸਿੱਖ, ਬੌਧ, ਜੈਨ, ਪਾਰਸੀ ਅਤੇ ਇਸਾਈ ਧਰਮ ਦੇ ਲੋਕਾਂ ਨੂੰ ਨਾਗਰਿਕਤਾ ਦੇਣ ਦਾ ਪ੍ਰੋਵੀਜ਼ਨ ਹੈ। ਐਕਟ 'ਚ ਕਿਹਾ ਗਿਆ ਹੈ ਕਿ 31 ਦਸੰਬਰ 2014 ਤੋਂ ਪਹਿਲਾਂ ਜੋ ਸ਼ਰਣਾਰਥੀ ਭਾਰਤ ਆਏ ਹਨ ਉਨ੍ਹਾਂ ਨੂੰ ਭਾਰਤ ਦੀ ਨਾਗਰਿਕਤਾ ਦਿੱਤੀ ਜਾਵੇਗੀ। ਇਸ ਕਾਨੂੰਨ 'ਚ ਮੁਸਲਿਮ ਭਾਈਚਾਰੇ ਨੂੰ ਦੂਰ ਰੱਖਿਆ ਗਿਆ ਹੈ, ਜਿਸ ਤੋਂ ਬਾਅਦ ਦੇਸ਼ ਭਰ 'ਚ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ।


author

Inder Prajapati

Content Editor

Related News