ਨਾਗਰਿਕਤਾ ਕਾਨੂੰਨ : ਹਿੰਸਕ ਪ੍ਰਦਰਸ਼ਨਾਂ 'ਚ ਰੇਲਵੇ ਨੂੰ ਹੋਇਆ 88 ਕਰੋੜ ਦਾ ਨੁਕਸਾਨ

12/21/2019 12:36:40 PM

ਨਵੀਂ ਦਿੱਲੀ— ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦੇ ਵਿਰੋਧ 'ਚ ਪੂਰਬ-ਉੱਤਰ ਤੋਂ ਲੈ ਕੇ ਉੱਤਰ-ਭਾਰਤ ਤੱਕ ਸਾਰੀਆਂ ਥਾਂਵਾਂ 'ਚ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਈ ਰਾਜਾਂ 'ਚ ਹਿੰਸਕ ਰੂਪ ਨਾਲ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਦੌਰਾਨ ਜਨਤਕ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਭਾਰਤੀ ਰੇਲਵੇ ਨੇ ਦੱਸਿਆ ਕਿ ਹਿੰਸਕ ਵਿਰੋਧ ਪ੍ਰਦਰਸ਼ਨ ਦੌਰਨ ਰੇਲਵੇ ਦੀ 88 ਕਰੋੜ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਹੈ।

88 ਕਰੋੜ ਦਾ ਹੋਇਆ ਨੁਕਸਾਨ
ਭਾਰਤੀ ਰੇਲਵੇ ਨੇ ਜਾਣਕਾਰੀ ਦਿੱਤੀ ਹੈ ਕਿ ਨਾਗਰਿਕਤ ਸੋਧ ਕਾਨੂੰਨ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕੁੱਲ 88 ਕਰੋੜ ਦੀ ਜਾਇਦਾਦ ਤਬਾਹ ਕਰ ਦਿੱਤੀ ਗਈ ਹੈ। ਈਸਟਰਨ ਰੇਲਵੇ ਜੋਨ 'ਚ 72 ਕਰੋੜ ਦੀ ਜਾਇਦਾਦ ਦਾ ਨੁਕਸਾਨ ਹੋਇਆ ਹੈ। ਉੱਥੇ ਹੀ ਸਾਊਥ ਈਸਟਰਨ ਰੇਲਵੇ ਜੋਨ 'ਚ ਕੁੱਲ 13 ਕਰੋੜ ਰੁਪਏ ਦੀ ਜਾਇਦਾਦ ਦਾ ਨੁਕਸਾਨ ਹੋਇਆ ਹੈ। ਨਾਰਥ ਈਸਟ ਫਰੰਟੀਅਰ ਜੋਨ 'ਚ 3 ਕਰੋੜ ਰੁਪਏ ਦੀ ਜਾਇਦਾਦ ਦਾ ਨੁਕਸਾਨ ਹੋਇਆ ਹੈ।

ਪੂਰੇ ਦੇਸ਼ 'ਚ ਹੋ ਰਹੇ ਹਿੰਸਕ ਪ੍ਰਦਰਸ਼ਨ
ਦੱਸਣਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪੂਰੇ ਦੇਸ਼ 'ਚ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ। ਪ੍ਰਦਰਸ਼ਨਕਾਰੀ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾ ਰਹੇ ਹਨ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ, ਸੰਭਲ, ਬਨਾਰਸ ਆਦਿ ਥਾਂਵਾਂ 'ਤੇ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਦਰਮਿਆਨ ਹਿੰਸਕ ਝੜਪ ਹੋਈ। ਇਸ ਦੇ ਨਾਲ ਹੀ ਦਿੱਲੀ 'ਚ ਵੀ ਕਈ ਵਾਰ ਪ੍ਰਦਰਸ਼ਨਕਾਰੀਆਂ ਨੇ ਹੜਕੰਪ ਮਚਾਇਆ। ਦਿੱਲੀ 'ਚ ਪ੍ਰਦਰਸ਼ਨਕਾਰੀਆਂ ਨੇ ਕਈ ਡੀ.ਟੀ.ਸੀ. ਬੱਸਾਂ 'ਚ ਅੱਗ ਲੱਗਾ ਦਿੱਤੀ, ਜਦਕਿ ਸੁਰੱਖਿਆ ਕਰਮਚਾਰੀਆਂ 'ਤੇ ਪਥਰਾਅ ਵੀ ਕੀਤਾ ਗਿਆ।

DIsha

This news is Content Editor DIsha