ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ, ਚੀਫ਼ ਜਸਟਿਸ ਨੇ ਚੁਕਾਈ ਸਹੁੰ

Monday, Feb 06, 2023 - 12:02 PM (IST)

ਨਵੀਂ ਦਿੱਲੀ (ਵਾਰਤਾ)- ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨੇ ਸੋਮਵਾਰ ਨੂੰ 5 ਜੱਜਾਂ ਨੂੰ ਸੁਪਰੀਮ ਕੋਰਟ ਦੇ ਜੱਜ ਅਹੁਦੇ ਦੀ ਸਹੁੰ ਚੁਕਾਈ। ਜੱਜ ਚੰਦਰਚੂੜ ਨੇ ਸੁਰੀਮ ਕੋਰਟ ਅਦਾਲਤ ਆਡੀਟੋਰੀਅਮ 'ਚ ਆਯੋਜਿਤ ਇਕ ਸਮਾਰੋਹ 'ਚ ਹਾਈ ਕੋਰਟਾਂ ਦੇ ਤਿੰਨ ਮੁੱਖ ਜੱਜਾਂ ਅਤੇ 2 ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ ਜੱਜ ਪੰਕਜ ਮਿਥਲ, ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਜੱਜ ਸੰਜੇ ਕਰੋਲ, ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ ਜੱਜ ਪੀਵੀ ਸੰਜੇ ਕੁਮਾਰ, ਪਟਨਾ ਹਾਈ ਕੋਰਟ ਦੇ ਜਸਟਿਸ ਅਹਸਾਨੁਦੀਨ ਅਮਾਨੁੱਲਾਹ ਅਤੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਮਨੋਜ ਮਿਸ਼ਰਾ ਨੂੰ ਸਹੁੰ ਚੁਕਾਈ। 

PunjabKesari

ਇਨ੍ਹਾਂ 5 ਜੱਜਾਂ ਦੇ ਅਹੁਦਾ ਸੰਭਾਲਣ ਦੇ ਨਾਲ ਹੀ ਸੁਪਰੀਮ ਕੋਰਟ ਦੇ ਜੱਜਾਂ ਦੀ ਗਿਣਤੀ ਵੱਧ ਕੇ 32 ਹੋ ਗਈ ਹੈ। ਇਸ ਅਦਾਲਤ ਲਈ ਮਨਜ਼ੂਰ ਜੱਜਾਂ ਦੀ ਗਿਣਤੀ 34 ਹੈ। ਸੁਪਰੀਮ ਕੋਰਟ ਕੋਲੇਜੀਅਮ ਨੇ 13 ਦਸੰਬਰ 2022 ਨੂੰ ਜੱਜ ਮਿਥਲ, ਜੱਜ ਕਰੋਲ, ਜੱਜ ਕੁਮਾਰ, ਜੱਜ ਅਮਾਨੁੱਲਾਹ ਅਤੇ ਜੱਜ ਮਿਸ਼ਰਾ ਨੂੰ ਪ੍ਰਮੋਟ ਕਰ ਕੇ ਸੁਪਰੀਮ ਕੋਰਟ 'ਚ ਜੱਜ ਬਣਾਉਣ ਦੀ ਸਿਫ਼ਾਰਿਸ਼ ਕੀਤੀ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਮਨਜ਼ੂਰੀ ਤੋਂ ਬਾਅਦ ਕੇਂਦਰ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲਾ ਨੇ ਸ਼ਨੀਵਾਰ ਨੂੰ 5 ਜੱਜਾਂ ਦੀ ਨਿਯੁਕਤੀ ਨਾਲ ਸੰਬੰਧਤ ਨੋਟੀਫਿਕੇਸ਼ਨ ਜਾਰੀ ਕੀਤੀਆਂ ਸਨ। ਸੁਪਰੀਮ ਕੋਰਟ ਕੋਲੇਜੀਅਮ ਵਲੋਂ 2 ਹੋਰ ਹਾਈ ਕੋਰਟਾਂ ਦੇ ਮੁੱਖ ਜੱਜਾਂ ਨੂੰ ਸੁਪਰੀਮ ਕੋਰਟ ਦਾ ਜੱਜ ਬਣਾਉਣ ਦੀਆਂ ਸਿਫ਼ਾਰਿਸ਼ਾਂ ਕੇਂਦਰ ਸਰਕਾਰ ਦੇ ਸਾਹਮਣੇ ਪੈਂਡਿੰਗ ਹਨ।

PunjabKesari


DIsha

Content Editor

Related News