CJI ਗੋਗੋਈ ਯੌਨ ਉਤਪੀੜਨ : ਜਸਟਿਸ ਰਮੰਨਾ ਦੀ ਥਾਂ ਇੰਦੂ ਮਲਹੋਤਰਾ ਜਾਂਚ ਕਮੇਟੀ ''ਚ ਸ਼ਾਮਲ

04/26/2019 1:08:34 AM

ਨਵੀਂ ਦਿੱਲੀ— ਸੁਪਰੀਮ ਕੋਰਟ ਦੇ ਮੁੱਖ ਜੱਜ ਰੰਜਨ ਗੋਗੋਈ ਖਿਲਾਫ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਛ ਲਈ ਗਠਿਤ ਤਿੰਨ ਮੈਂਬਰੀ ਜਾਂਚ ਕਮੇਟੀ 'ਚ ਜਸਟਿਸ ਇੰਦੂ ਮਲਹੋਤਰਾ ਨੂੰ ਸ਼ਾਮਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਵਿਭਾਗੀ ਜਾਂਚ ਦੇ ਆਦੇਸ਼ ਦਿੰਦੇ ਹੋਏ ਤਿੰਨ ਸਿਟਿੰਗ ਜੱਜ-ਜਸਟਿਸ ਐੱਸ.ਏ. ਬੋਬੜੇ, ਐੱਨ.ਵੀ. ਰਮੰਨਾ ਤੇ ਇੰਦਿਰਾ ਬੈਨਰਜੀ ਦੀ ਕਮੇਟੀ ਦਾ ਗਠਨ ਕੀਤਾ ਸੀ ਪਰ ਜਸਟਿਸ ਐੱਨ.ਵੀ. ਰਮੰਨਾ ਨੇ ਜਾਂਚ 'ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।

ਵੀਰਵਾਰ ਨੂੰ ਸੁਪਰੀਮ ਕੋਰਟ ਨੇ ਜਸਟਿਸ ਆਫ ਇੰਡੀਆ ਰੰਜਨ ਗੋਗੋਈ ਖਿਲਾਫ 'ਸਾਜ਼ਿਸ਼' ਦੇ ਮਾਮਲੇ 'ਚ ਜਾਂਚ ਦੇ ਆਦੇਸ਼ ਦਿੱਤੇ ਹਨ। ਅਦਾਲਤ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਹੈ। ਕੋਰਟ ਨੇ ਸਾਫ ਕਿਹਾ ਕਿ ਦੇਸ਼ ਦੀ ਚੋਟੀ ਦੀ ਅਦਾਲਤ ਕੁਝ ਤਾਕਤਵਰ ਅਤੇ ਪੈਸੇ ਵਾਲੇ ਲੋਕਾਂ ਦੀ ਮਰਜ਼ੀ ਨਾਲ ਕੰਮ ਨਹੀਂ ਕਰ ਸਕਦੀ। ਕੋਰਟ ਨੇ ਚਿੰਤਾ ਜ਼ਾਹਿਰ ਕੀਤੀ ਹੈ ਕਿ ਬੀਤੇ 3-4 ਸਾਲਾਂ ਤੋਂ ਲਗਾਤਾਰ ਸੁਪਰੀਮ ਕੋਰਟ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।


Inder Prajapati

Content Editor

Related News