ਹਿਰਾਸਤ ''ਚ ਲਏ ਜਾਣ ਮਗਰੋਂ ਕੌਣ ਸੰਭਾਲੇਗਾ ਮੋਰਚਾ ? ਅਭਿਜੀਤ ਦੀਪਕੇ ਨੇ ਦਿੱਤੀ ਜਾਣਕਾਰੀ
Saturday, Oct 10, 2026 - 02:22 PM (IST)
ਨਵੀਂ ਦਿੱਲੀ (ਏਜੰਸੀ)- ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕਿਹਾ ਹੈ ਕਿ ਜਦੋਂ ਤੱਕ ਉਹ ਅਤੇ ਸੰਗਠਨ ਦੇ 2 ਹੋਰ ਆਗੂ ਹਿਰਾਸਤ 'ਚ ਹਨ, ਉਦੋਂ ਤੱਕ ਸੰਗਠਨ ਦੇ ਇੰਚਾਰਜ ਅਜਿੰਕਿਆ ਸ਼ਿੰਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਜੰਤਰ-ਮੰਤਰ 'ਤੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰਨਗੇ। ਦੀਪਕੇ ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਉਸ ਨੇ ਗ੍ਰਿਫਤਾਰੀ ਦੇ ਖ਼ਦਸ਼ੇ ਕਾਰਨ ਸ਼ੁੱਕਰਵਾਰ ਰਾਤ ਨੂੰ ਪਹਿਲਾਂ ਹੀ ਇਕ ਵੀਡੀਓ ਰਿਕਾਰਡ ਕਰ ਲਿਆ ਸੀ।
ਉਸ ਨੇ ਸਮਰਥਕਾਂ ਨੂੰ ਕਿਹਾ ਕਿ ਜੇਕਰ ਉਹ ਇਹ ਵੀਡੀਓ ਦੇਖ ਰਹੇ ਹਨ, ਤਾਂ ਇਸ ਦਾ ਮਤਲਬ ਹੈ ਕਿ ਉਸ ਨੂੰ, ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਅਜਿਹੀ ਸਥਿਤੀ 'ਚ ਉਹ ਸ਼ਿੰਦੇ ਦੀ ਅਗਵਾਈ 'ਚ ਪ੍ਰਦਰਸ਼ਨ 'ਚ ਸ਼ਾਮਲ ਹੋਣ। ਸੰਗਠਨ ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਦਿੱਲੀ ਪੁਲਸ ਨੇ ਦੀਪਕੇ, ਦਾਸ ਅਤੇ ਰਾਂਕਾ ਨੂੰ ਰਾਸ਼ਟਰੀ ਰਾਜਧਾਨੀ ਨਚ ਉਤਰਨ ਤੋਂ ਥੋੜ੍ਹੀ ਦੇਰ ਬਾਅਦ ਜਹਾਜ਼ ਦੇ ਅੰਦਰੋਂ ਹਿਰਾਸਤ 'ਚ ਲੈ ਲਿਆ। ਤਿੰਨੇ ਆਗੂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਜੰਤਰ-ਮੰਤਰ 'ਤੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ 'ਚ ਹਿੱਸਾ ਲੈਣ ਲਈ ਮੁੰਬਈ ਤੋਂ ਦਿੱਲੀ ਪਹੁੰਚੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
