CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਮੈਟਰੋ ਦੇ 18 ਸਟੇਸ਼ਨ ਲਗਾਤਾਰ ਚੌਥੇ ਦਿਨ ਰਹੇ ਬੰਦ
Saturday, Jul 25, 2026 - 10:39 AM (IST)
ਨਵੀਂ ਦਿੱਲੀ- ਕਾਕਰੋਚ ਜਨਤਾ ਪਾਰਟੀ (CJP) ਦੇ ਜੰਤਰ-ਮੰਤਰ 'ਤੇ ਜਾਰੀ ਪ੍ਰਦਰਸ਼ਨ ਦੇ ਮੱਦੇਨਜ਼ਰ ਸੁਰੱਖਿਆ ਕਾਰਨਾਂ ਕਰ ਕੇ ਮੱਧ ਦਿੱਲੀ ਦੇ 18 ਮੈਟਰੋ ਸਟੇਸ਼ਨ ਸ਼ਨੀਵਾਰ ਨੂੰ ਲਗਾਤਾਰ ਚੌਥੇ ਦਿਨ ਵੀ ਬੰਦ ਰਹੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐੱਮਆਰਸੀ) ਅਨੁਸਾਰ, ਇਹ ਸਟੇਸ਼ਨ ਸਵੇਰੇ 7.30 ਵਜੇ ਤੋਂ ਅਗਲੇ ਆਦੇਸ਼ ਤੱਕ ਬੰਦ ਰਹਿਣਗੇ। ਹਾਲਾਂਕਿ ਰਾਜੀਵ ਚੌਕ, ਮੰਡੀ ਹਾਊਸ ਅਤੇ ਕੇਂਦਰੀ ਸਕੱਤਰੇਤ ਸਟੇਸ਼ਨਾਂ 'ਤੇ 'ਇੰਟਰਚੇਂਜ' (ਲਾਈਨ ਬਦਲਣ) ਦੀ ਸਹੂਲਤ ਉਪਲੱਬਧ ਰਹੇਗੀ।
ਬੰਦ ਕੀਤੇ ਗਏ ਸਟੇਸ਼ਨਾਂ 'ਚ ਲੋਕ ਕਲਿਆਣ ਮਾਰਗ, ਰਾਜੀਵ ਚੌਕ, ਪਟੇਲ ਚੌਕ, ਰਾਮਕ੍ਰਿਸ਼ਨ ਆਸ਼ਰਮ ਮਾਰਗ, ਬਾਰਾਖੰਭਾ ਰੋਡ, ਸੁਪਰੀਮ ਕੋਰਟ, ਸੇਵਾ ਤੀਰਥ, ਜਨਪਥ, ਮੰਡੀ ਹਾਊਸ, ਕੇਂਦਰੀ ਸਕੱਤਰੇਤ, ਆਈਟੀਓ, ਦਿੱਲੀ ਗੇਟ, ਇੰਦਰਪ੍ਰਸਥ, ਖਾਨ ਮਾਰਕੀਟ, ਜੋਰ ਬਾਗ, ਸ਼ਿਵਾਜੀ ਸਟੇਡੀਅਮ, ਝੰਡੇਵਾਲਾਨ ਅਤੇ ਨਵੀਂ ਦਿੱਲੀ ਸਟੇਸ਼ਨ ਸ਼ਾਮਲ ਹਨ। ਇਹ ਪਾਬੰਦੀ ਜੰਤਰ-ਮੰਤਰ 'ਤੇ ਪਿਛਲੇ ਕੁਝ ਦਿਨਾਂ ਤੋਂ ਜਾਰੀ ਸੀਜੇਪੀ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਮੱਧ ਦਿੱਲੀ 'ਚ ਲਾਗੂ ਸਖ਼ਤ ਸੁਰੱਖਿਆ ਇੰਤਜ਼ਾਮਾਂ ਵਿਚਾਲੇ ਲਗਾਈ ਗਈ ਹੈ। ਇਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਲੋਕ ਜੁਟ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
