ਦਿੱਲੀ ਪੁਲਸ ਵਲੋਂ ਹਿਰਾਸਤ ''ਚ ਲਏ ਅਭਿਜੀਤ ਦੀਪਕੇ ਦੀ ਦਾਦੀ ਦਾ ਦੇਹਾਂਤ
Saturday, Oct 10, 2026 - 01:29 PM (IST)
ਨਵੀਂ ਦਿੱਲੀ : ਦਿੱਲੀ ਪੁਲਸ ਵਲੋਂ ਏਅਰਪੋਰਟ ਤੋਂ ਹਿਰਾਸਤ 'ਚ ਲਏ ਗਏ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਦੀ ਦਾਦੀ ਦਾ ਦੇਹਾਂਤ ਹੋ ਗਿਆ। ਦੱਸ ਦੇਈਏ ਕਿ ਸੀਜੇਪੀ ਨੇਤਾ ਦੀਪਕੇ ਇਸ ਸਮੇਂ ਦਿੱਲੀ ਪੁਲਸ ਦੀ ਹਿਰਾਸਤ ਵਿੱਚ ਹਨ, ਜਦਕਿ ਉਨ੍ਹਾਂ ਦੀ 85 ਸਾਲਾ ਦਾਦੀ ਦਾ ਦੇਹਾਂਤ ਮਹਾਰਾਸ਼ਟਰ ਦੇ ਹਿੰਗੋਲੀ ਵਿੱਚ ਹੋਇਆ ਹੈ। ਇਸ ਦੌਰਾਨ ਦੀਪਕੇ ਆਪਣੀ ਦਾਦੀ ਨੂੰ ਆਖਰੀ ਵਾਰ ਦੇਖਣ ਲਈ ਆਉਣਗੇ ਜਾਂ ਨਹੀਂ, ਦੇ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ।
ਇਹ ਵੀ ਪੜ੍ਹੋ : ਆਸ਼ਕੀ 'ਤੇ ਭਾਰੀ ਪਈ 'ਸਰਪੰਚੀ' ! ਮੁੰਡੇ ਨੇ ਵੋਟਾਂ ਲੜਨ ਲਈ ਆਪਣੀ ਪ੍ਰੇਮਿਕਾ ਦੇ ਘਰ ਹੀ ਮਾਰ'ਤਾ ਡਾਕਾ
ਮਿਲੀ ਜਾਣਕਾਰੀ ਮੁਤਾਬਕ ਅਭਿਜੀਤ ਦੀਪਕੇ ਦੀ ਦਾਦੀ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਸੀ। ਇਸ ਦੌਰਾਨ ਉਨ੍ਹਾਂ ਨੇ ਹਿੰਗੋਲੀ ਦੇ ਆਪਣੇ ਜੱਦੀ ਪਿੰਡ ਸੰਤੁਕ ਪਿੰਪਰੀ ਵਿੱਚ ਆਖਰੀ ਸਾਹ ਲਿਆ। ਦਿੱਲੀ ਵਿਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ ਲੈ ਕੇ ਜਿਥੇ ਇਕ ਪਾਸੇ ਅਭਿਜੀਤ ਦੀਪਕੇ ਦਾ ਪਰਿਵਾਰ ਪਹਿਲਾਂ ਤੋਂ ਹੀ ਚਿੰਤਤ ਸੀ, ਉੱਥੇ ਦਾਦੀ ਦੀ ਮੌਤ ਹੋ ਜਾਣ ਨਾਲ ਉਨ੍ਹਾਂ ਨੂੰ ਡੂੰਘਾ ਸਦਮਾ ਲੱਗਾ ਹੈ।
ਇਹ ਵੀ ਪੜ੍ਹੋ : ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਮੌਤ ਦੀ ਅਸਲ ਵਜ੍ਹਾ ਆਈ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
