CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ ਮੁਲਾਜ਼ਮ ਜਖ਼ਮੀ
Tuesday, Jul 21, 2026 - 10:17 AM (IST)
ਨਵੀਂ ਦਿੱਲੀ : ਦਿੱਲੀ ਪੁਲਸ ਨੇ ਕਨਾਟ ਪਲੇਸ ਵਿਚ ਰੀਗਲ ਸਿਨੇਮਾ ਨੇੜੇ ਇਕ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ, ਪੱਥਰਬਾਜ਼ੀ 'ਤੇ ਪੁਲਸ ਵਾਹਨਾਂ ਦੀ ਭੰਨਤੋੜ ਦੇ ਸਬੰਧ ਵਿਚ ਅਣਪਛਾਤੇ ਵਿਅਕਤੀਆਂ ਵਿਰੁੱਧ ਐੱਫ.ਆਈ. ਆਰ. ਦਰਜ ਕੀਤੀ ਹੈ। ਸੂਤਰਾਂ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ ਸੋਮਵਾਰ ਨੂੰ ਕਨਾਟ ਪਲੇਸ ਦੇ ਬਾਹਰੀ ਸਰਕਲ ਵਿਖੇ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ 'ਤੇ ਪੱਥਰਬਾਜ਼ੀ ਕੀਤੀ, ਕਈ ਪੁਲਸ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ ਅਤੇ ਪੁਲਸ ਕਰਮਚਾਰੀਆਂ 'ਤੇ ਹਮਲਾ ਕੀਤਾ।
ਪੜ੍ਹੋ ਇਹ ਵੀ - ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ
ਪੁਲਸ ਸੂਤਰ ਮੁਤਾਬਕ ਸੀਸੀਟੀਵੀ ਫੁਟੇਜ, ਵੀਡੀਓ ਰਿਕਾਰਡਿੰਗਾਂ ਤੇ ਹੋਰ ਇਲੈਕਟ੍ਰਾਨਿਕ ਸਬੂਤਾਂ ਦੀ ਵਰਤੋਂ ਕਰਕੇ ਹਿੰਸਾ ਵਿਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਕਾਰਵਾਈ "ਚਲੋ ਸੰਸਦ" ਮਾਰਚ ਦੇ ਦੌਰਾਨ ਪ੍ਰਦਰਸ਼ਨਕਾਰੀਆਂ 'ਤੇ ਸੁਰੱਖਿਆ ਕਰਮਚਾਰੀਆਂ ਵਿਚਕਾਰ ਝੜਪਾਂ ਹੋਣ ਤੋਂ ਇਕ ਦਿਨ ਬਾਅਦ ਕੀਤੀ ਗਈ ਹੈ। ਇਸ ਝੜਪ ਦੌਰਾਨ 118 ਤੋਂ ਵੱਧ ਪੁਲਸ ਕਰਮਚਾਰੀ ਜ਼ਖਮੀ ਹੋ ਗਏ। "ਕਾਕਰੋਚ ਜਨਤਾ ਪਾਰਟੀ" ਤੇ ਕਿਸਾਨ ਸੰਗਠਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਪੁਲਸ ਨੇ ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ ਵਿਚ ਸੁਰੱਖਿਆ ਵਧਾ ਦਿੱਤੀ ਹੈ। ਸੰਵੇਦਨਸ਼ੀਲ ਥਾਵਾਂ 'ਤੇ ਭਾਰੀ ਪੁਲਸ ਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਹਨ।
ਪੜ੍ਹੋ ਇਹ ਵੀ - DGP ਦੀ ਮੌਤ, ਤ੍ਰਿਪੁਰਾ ਪੁਲਸ ਹੈੱਡਕੁਆਰਟਰ 'ਚੋਂ ਮਿਲੀ ਲਾਸ਼
ਸੂਤਰ ਨੇ ਕਿਹਾ ਕਿ ਨਵੀਂ ਦਿੱਲੀ, ਮੱਧ, ਉੱਤਰੀ, ਦੱਖਣੀ, ਦੱਖਣ-ਪੱਛਮੀ 'ਤੇ ਦੱਖਣ-ਪੂਰਬੀ ਜ਼ਿਲ੍ਹਿਆਂ ਦੇ ਨਾਲ-ਨਾਲ ਹੋਰ ਸੰਵੇਦਨਸ਼ੀਲ ਖੇਤਰਾਂ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਰਣਨੀਤਕ ਥਾਵਾਂ 'ਤੇ ਬਹੁ-ਪੱਧਰੀ ਬੈਰੀਕੇਡ ਲਗਾਏ ਗਏ ਹਨ। ਵਾਹਨਾਂ ਦੀ ਜਾਂਚ ਵਧਾ ਦਿੱਤੀ ਗਈ ਹੈ ਅਤੇ ਗਸ਼ਤ ਤੇਜ਼ ਕਰ ਦਿੱਤੀ ਗਈ ਹੈ। ਮੁੱਖ ਸਰਕਾਰੀ ਇਮਾਰਤਾਂ, ਪ੍ਰਮੁੱਖ ਚੌਰਾਹਿਆਂ 'ਤੇ ਸੰਭਾਵੀ ਵਿਰੋਧ ਸਥਾਨਾਂ ਦੇ ਆਲੇ-ਦੁਆਲੇ ਵਾਧੂ ਬਲ ਵੀ ਤਾਇਨਾਤ ਕੀਤੇ ਗਏ ਹਨ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਸੋਮਵਾਰ ਦੀ ਹਿੰਸਾ ਦੀ ਜਾਂਚ ਜਾਰੀ ਹੈ। ਭੰਨਤੋੜ, ਪੁਲਸ ਮੁਲਾਜ਼ਮਾਂ 'ਤੇ ਹੋਏ ਹਮਲੇ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।"
ਪੜ੍ਹੋ ਇਹ ਵੀ - ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਹੋਵੇਗਾ ਬੈਨ! ਕਰਨਾਟਕ ਸਰਕਾਰ ਦਾ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
